ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਹਜ਼ਾਰਾਂ ਜੁਝਾਰੂ ਕਿਸਾਨ ਕਾਫ਼ਲੇ ਕਰਨਗੇ ਮਾਰਚ- ਕੁਲਵੰਤ ਸਿੰਘ ਭਦੌੜ, ਸਾਹਿਬ ਸਿੰਘ ਬਡਬਰ
ਸੋਨੀ ਪਨੇਸਰ , ਬਰਨਾਲਾ 19 ਮਾਰਚ 2023
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ 20 ਮਾਰਚ ਨੂੰ ਪਾਰਲੀਮੈਂਟ ਵੱਲ ਮਾਰਚ ਕਰਨ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜਥੇ ਸੂਬਾ ਪ੍ਰਧਾਨ ਮਨਜੀਤ ਧਨੇਰ ਅਤੇ ਜਨਰਲ ਸਕੱਤਰ ਹਰਨੇਕ ਮਹਿਮਾ ਦੀ ਅਗਵਾਈ ਹੇਠ ਦਿੱਲੀ ਪਾਰਲੀਮੈਂਟ ਵੱਲ ਕੀਤੇ ਜਾਣ ਵਾਲੇ ਮਾਰਚ ਵਿੱਚ ਸ਼ਾਮਲ ਹੋਣ ਲਈ ਜ਼ਿਲ੍ਹਾ ਬਰਨਾਲਾ ਦਾ ਕਾਫ਼ਲੇ ਕੁਲਵੰਤ ਸਿੰਘ ਭਦੌੜ ਦੀ ਅਗਵਾਈ ਵਿੱਚ ਰਵਾਨਾ ਹੋ ਗਏ ਹਨ। ਇਸ ਸਮੇਂ ਕਿਸਾਨ ਆਗੂਆਂ ਰਾਮ ਸਿੰਘ ਸ਼ਹਿਣਾ, ਸੁਖਵਿੰਦਰ ਸਿੰਘ ਉੱਪਲੀ, ਅਮਨਦੀਪ ਸਿੰਘ ਭਦੌੜ,ਬਾਬੂ ਸਿੰਘ ਖੁੱਡੀ ਕਲਾਂ, ਭੋਲਾ ਸਿੰਘ ਛੰਨਾਂ, ਭਿੰਦਰ ਸਿੰਘ ਮੂੰਮ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਨੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਣੀ ਨੂੰ ਵਜਾਰਤ ਵਿੱਚੋਂ ਕੱਢਣ ਅਤੇ ਗਿਰਫ਼ਤਾਰ ਕਰਵਾਉਣ ਲਈ, ਕਿਸਾਨਾਂ ਤੇ ਅੰਦੋਲਨ ਦੌਰਾਨ ਬਣੇ ਕੇਸ ਰੱਦ ਕਰਨ, ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਨੌਕਰੀਆਂ ਦੇਣ ਅਤੇ ਸਾਰੀਆਂ ਫਸਲਾਂ ਤੇ ਐਮ ਐੱਸ ਪੀ ਦਾ ਕਾਨੂੰਨ ਬਣਵਾਉਣ ਲਈ ਅਤੇ ਆਪਣੀਆਂ ਹੋਰ ਮੰਗਾਂ ਲਈ ਦੁਬਾਰਾ ਸੰਘਰਸ਼ ਸ਼ੁਰੂ ਕੀਤਾ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਜ਼ਿਲ੍ਹਾ ਬਰਨਾਲਾ ਦੇ ਜਨਰਲ ਸਕੱਤਰ ਸਾਹਿਬ ਸਿੰਘ ਬਡਬਰ ਨੇ ਦੱਸਿਆ ਕਿ ਉਹਨਾਂ ਦੀ ਜਥੇਬੰਦੀ ਦੇ ਸੈਂਕੜਿਆਂ ਦੀ ਗਿਣਤੀ ਵਿੱਚ ਕਿਸਾਨ ਦਿੱਲੀ ਨੂੰ ਰਵਾਨਾ ਹੋ ਚੁੱਕੇ ਹਨ ਅਤੇ ਬਾਕੀ ਕਾਫ਼ਲੇ ਰਾਤ ਨੂੰ ਰਵਾਨਾ ਹੋ ਜਾਣਗੇ। ਇਹ ਜਥੇ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਇਕੱਠੇ ਹੋ ਕੇ ਸਵੇਰੇ ਦਸ ਵਜੇ ਪਾਰਲੀਮੈਂਟ ਵੱਲ ਮਾਰਚ ਕਰਨਗੇ ਅਤੇ ਮੋਦੀ ਹਕੂਮਤ ਨੂੰ ਉਪਰੋਕਤ ਮੰਗਾਂ ਮੰਨਣ ਲਈ ਮਜਬੂਰ ਕਰਨਗੇ।