ਸੋਨੀ ਪਨੇਸਰ , ਬਰਨਾਲਾ, 20 ਮਾਰਚ 2023
ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਦੇ ਅਦਾਰੇ ਨਹਿਰੂ ਯੁਵਾ ਕੇਂਦਰ ਬਰਨਾਲਾ ਵਲੋਂ ਦਸਮੇਸ਼ ਯੁਵਕ ਸੇਵਾਵਾਂ ਕਲੱਬ ਬਦਰਾ ਦੇ ਸਹਿਯੋਗ ਨਾਲ ਚਲਾਏ ਤਿੰਨ ਮਹੀਨਿਆਂ ਦੇ ਸਕਿੱਲ ਬੇਸਡ ਉੱਦਮਤਾ ਪ੍ਰੋਗਰਾਮ ਦੇ ਸਮਾਪਤੀ ਸਮਾਗਮ ਵਿਚ ਜ਼ਿਲ੍ਹਾ ਯੂਥ ਅਫਸਰ ਓਮਕਾਰ ਸਵਾਮੀ, ਪਿੰਡ ਦੇ ਮੌਜੂਦਾ ਸਰਪੰਚ ਗੁਰਪ੍ਰੀਤ ਸਿੰਘ ਅਤੇ ਸਾਬਕਾ ਸਰਪੰਚ ਗੁਰਜੰਟ ਸਿੰਘ ਵਲੋਂ ਸਾਰੇ ਭਾਗੀਦਾਰਾਂ ਨੂੰ ਸਰਟੀਫਿਕੇਟ ਵੰਡੇ ਗਏ।
ਜ਼ਿਲ੍ਹਾ ਯੂਥ ਅਫਸਰ ਓਮਕਾਰ ਸਵਾਮੀ ਨੇ ਕਿਹਾ ਕਿ ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਦੇ ਮੌਕੇ ਮੁਹੱਈਆ ਕਰਾਉਣਾ ਹੈ। ਇਸ ਪ੍ਰੋਗਰਾਮ ਵਿਚ 30 ਲੜਕੀਆਂ ਨੂੰ ਬਿਊਟੀਸ਼ੀਅਨ ਦਾ ਕੋਰਸ ਤਜਰਬੇਕਾਰ ਟ੍ਰੇਨਰ ਮਨਪ੍ਰੀਤ ਕੌਰ ਵਲੋਂ ਬਿਨਾਂ ਕਿਸੇ ਫੀਸ ਤੋਂ ਬਿਲਕੁਲ ਮੁਫ਼ਤ ਕਰਾਇਆ ਗਿਆ। ਸਰਪੰਚ ਗੁਰਪ੍ਰੀਤ ਸਿੰਘ ਨੇ ਨਹਿਰੂ ਯੁਵਾ ਕੇਂਦਰ ਵਲੋਂ ਚਲਾਏ ਇਸ ਕੋਰਸ ਲਈ ਮੈਡਮ ਓਮਕਾਰ ਸਵਾਮੀ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਲੇਖਾ ਅਤੇ ਪ੍ਰੋਗਰਾਮ ਸਹਾਇਕ ਰਿਸ਼ਿਵ ਸਿੰਗਲਾ, ਕਲੱਬ ਦੇ ਅਹੁਦੇਦਾਰ ਸਤਨਾਮ ਸਿੰਘ, ਸਕੱਤਰ ਮਨਦੀਪ ਸਿੰਘ, ਜਸਕਰਨ ਸਿੰਘ, ਡਾ. ਬਿੰਦਰ ਸਿੰਘ, ਨਹਿਰੂ ਯੁਵਾ ਕੇਂਦਰ ਬਰਨਾਲਾ ਦੇ ਵਲੰਟੀਅਰ ਜੀਵਨ ਸਿੰਘ ਅਤੇ ਰਘਵੀਰ ਸਿੰਘ ਆਦਿ ਹਾਜ਼ਰ ਸਨ।