ਸ਼੍ਰੋਮਣੀ ਅਕਾਲੀ ਦਲ (ਅਮ੍ਰਿਤਸਰ) ਦੀ ਅਗਵਾਈ ਹੇਠ ਸਿੱਖ ਸੰਗਤਾਂ ਨੇ ਰਾਸ਼ਟਰਪਤੀ ਦੇ ਨਾਂਅ ਸੌਂਪਿਆ ਮੰਗ ਪੱਤਰ
ਕੇਂਦਰ ਅਤੇ ਸੂਬਾ ਸਰਕਾਰ ‘ਤੇ ਪੰਜਾਬ ਦੇ ਹਾਲਾਤ ਖਰਾਬ ਕਰਨ ਦਾ ਦੋਸ਼ਹਰਪ੍ਰੀਤ ਕੌਰ ਬਬਲੀ , ਸੰਗਰੂਰ, 21 ਮਾਰਚ 2023
ਸ਼੍ਰੋਮਣੀ ਅਕਾਲੀ ਦਲ (ਅਮਿ੍ੰਤਸਰ) ਜ਼ਿਲ੍ਹਾ ਸੰਗਰੂਰ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਦੀ ਅਗਵਾਈ ਹੇਠ ਸਿੱਖ ਸੰਗਤਾਂ ਵੱਲੋਂ ਸੰਗਰੂਰ ਡੀਸੀ ਦਫਤਰ ਵਿਖੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਰਾਸ਼ਟਰਪਤੀ ਦੇ ਨਾਂਅ ਮੰਗ ਪੱਤਰ ਸੌਂਪ ਕੇ ਪੰਜਾਬ ਅਤੇ ਕੇਂਦਰ ਸਰਕਾਰ ਵੱਲੋਂ ਸਿੱਖ ਕੌਮ ਦੇ ਆਗੂਆਂ ਵਿਰੁੱਧ ਕੀਤੇ ਜਾ ਰਹੇ ਐਕਸ਼ਨ ਦੀ ਤਿੱਖੇ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ | ਮੰਗ ਪੱਤਰ ਸੌਂਪਣ ਪਹੁੰਚੀ ਸੰਗਤ ਦੀ ਅਗਵਾਈ ਪਾਰਟੀ ਦੇ ਜਥੇਬੰਦਕ ਸਕੱਤਰ ਜਥੇਦਾਰ ਗੁਰਨੈਬ ਸਿੰਘ ਰਾਮਪੁਰਾ, ਪੀਏਸੀ ਮੈਂਬਰ ਸ. ਬਹਾਦਰ ਸਿੰਘ ਭਸੌੜ, ਜ਼ਿਲ੍ਹਾ ਪ੍ਰਧਾਨ ਜਥੇਦਾਰ ਹਰਜੀਤ ਸਿੰਘ ਸੰਜੂਮਾਂ ਅਤੇ ਸ਼ਾਹਬਾਜ ਸਿੰਘ ਡਸਕਾ ਕਰ ਰਹੇ ਸਨ | ਇਸ ਮੌਕੇ ਦਰਬਾਰ ਏ ਖਾਲਸਾ ਵੱਲੋਂ ਸਿੱਖ ਕੌਮ ਦੇ ਪ੍ਰਚਾਰਕ ਭਾਈ ਹਰਜਿੰਦਰ ਸਿੰਘ ਮਾਝੀ ਵੀ ਵਿਸ਼ੇਸ਼ ਤੌਰ ‘ਤੇ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਵੱਲੋਂ ਸਿੱਖ ਆਗੂਆਂ ਵਿਰੁੱਧ ਕੀਤੇ ਜਾ ਰਹੇ ਸਾਂਝੇ ਐਕਸ਼ਨ ਵਿਰੁੱਧ ਸੰਗਤਾਂ ਦੇ ਨਾਲ ਆਪਣਾ ਸਮਰੱਥਨ ਦੇਣ ਲਈ ਪੁੱਜੇ |
ਮੰਗ ਪੱਤਰ ਸੌਂਪਣ ਤੋਂ ਪਹਿਲਾਂ ਹਾਜਰ ਸੰਗਤਾਂ ਅਤੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਉਪਰੋਕਤ ਆਗੂਆਂ ਨੇ ਕਿਹਾ ਕਿ ਸੂਬਾ ਅਤੇ ਕੇਂਦਰ ਸਰਕਾਰ ਵੱਲੋਂ ਮਿਲ ਕੇ ਸਿੱਖ ਕੌਮ ਨੂੰ ਬਦਨਾਮ ਕਰਨ ਦੀਆਂ ਸਾਜਿਸ਼ਾਂ ਰਚੀਆਂ ਜਾ ਰਹੀਆਂ ਹਨ, ਜਿਸਦੇ ਤਹਿਤ ਦੋਵੇਂ ਸਰਕਾਰਾਂ ਵੱਲੋਂ ਪੰਜਾਬ ਵਿੱਚ ਵਾਪਰਨ ਵਾਲੀਆਂ ਛੋਟੀਆਂ-ਛੋਟੀਆਂ ਘਟਨਾਵਾਂ ਨੂੰ ਹਊਆ ਬਣਾ ਕੇ, ਮੀਡੀਆ ਰਾਹੀਂ ਗੁੰਮਰਾਹਕੁੰਨ ਪ੍ਰਚਾਰ ਕਰਵਾਇਆ ਜਾ ਰਿਹਾ ਹੈ | ਆਗੂਆਂ ਨੇ ਕਿਹਾ ਕਿ ਸਰਕਾਰਾਂ ਵੱਲੋਂ ਸਿੱਖ ਕੌਮ ਨੂੰ ਬੇਅਦਬੀਆਂ ਅਤੇ ਬੰਦੀ ਸਿੰਘਾਂ ਦੇ ਰਿਹਾਈ ਮਾਮਲੇ ਵਿੱਚ ਇਨਸਾਫ ਦੇਣ ਦੀ ਬਜਾਏ ਸਿੱਖ ਕੌਮ ਨੂੰ ਕੌਮਾਂਤਰੀ ਪੱਧਰ ‘ਤੇ ਬਦਨਾਮ ਕਰਕੇ ਕੌਮ ਉੱਪਰ 1984 ਵਾਂਗ ਤਸੱਦਦ ਕਰਨ ਦੀ ਰੂਪ ਰੇਖਾ ਤਿਆਰ ਕੀਤੀ ਜਾ ਰਹੀ ਹੈ | ਇਸੇ ਤਹਿਤ ਹੀ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢ ਕੇ ਸਿੱਖੀ ਨਾਲ ਜੋੜਣ ਵਾਲੇ ਵਾਰਿਸ ਪੰਜਾਬ ਦੇ ਮੁੱਖੀ ਭਾਈ ਅਮਿ੍ੰਤਪਾਲ ਸਿੰਘ ਅਤੇ ਸਾਥੀਆਂ ਨੂੰ ਝੂਠੇ ਕੇਸਾਂ ਵਿੱਚ ਫਸਾਇਆ ਜਾ ਰਿਹਾ ਹੈ |

ਪੁਲਿਸ ਵੱਲੋਂ ਹੁਣ ਤੱਕ ਭਾਈ ਅਮਿ੍ੰਤਪਾਲ ਸਿੰਘ, ਉਨ੍ਹਾਂ ਦੇ 154 ਸਾਥੀਆਂ ਅਤੇ ਸ਼੍ਰੋਮਣੀ ਅਕਾਲੀ ਦਲ (ਅਮਿ੍ੰਤਸਰ) ਦੇ ਪੰਜਾਬ ਨਾਲ ਸਬੰਧਤ ਸੀਨੀਅਰ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਗੈਰ ਕਾਨੂੰਨੀ ਢੰਗ ਨਾਲ ਗਿ੍ਫਤਾਰ ਕਰ ਲਿਆ ਗਿਆ ਹੈ ਜਾਂ ਫਿਰ ਪਿਛਲੇ ਤਿੰਨ ਦਿਨਾਂ ਤੋਂ ਘਰਾਂ ਵਿੱਚ ਹੀ ਨਜਰਬੰਦ ਕਰਕੇ ਰੱਖਿਆ ਹੋਇਆ ਹੈ, ਜਦੋਂਕਿ ਸਰਕਾਰ ਅਤੇ ਪੁਲਿਸ ਵੱਲੋਂ ਮੀਡੀਆ ਵਿੱਚ ਭਾਈ ਅਮਿ੍ੰਤਪਾਲ ਸਿੰਘ ਦੇ ਪੁਲਿਸ ਤੋਂ ਬਚ ਕੇ ਫਰਾਰ ਹੋਣ ਦਾ ਗੁੰਮਰਾਹਕੁੰਨ ਪ੍ਰਚਾਰ ਕੀਤਾ ਜਾ ਰਿਹਾ ਹੈ | ਆਗੂਆਂ ਨੇ ਕਿਹਾ ਕਿ ਸਮੁੱਚੀ ਸਿੱਖ ਕੌਮ ਨੂੰ ਖਦਸਾ ਹੈ ਕਿ ਸੂਬਾ ਅਤੇ ਕੇਂਦਰ ਦੋਵੇਂ ਸਰਕਾਰਾਂ ਮਿਲ ਕੇ ਫੋਰਸਾਂ ਤੋਂ ਕਿਸੇ ਵੀ ਸਾਜਿਸ਼ ਅਧੀਨ ਭਾਈ ਅਮਿ੍ੰਤਪਾਲ ਸਿੰਘ ਨੂੰ ਮਰਵਾ ਵੀ ਸਕਦੀਆਂ ਹਨ | ਝੂਠਾ ਮੁਕਾਬਲਾ ਜਾਂ ਕੋਈ ਹੋਰ ਮਨਘੜਤ ਕਹਾਣੀ ਬਣਾ ਕੇ ਇਸ ਖਤਰਨਾਕ ਸਾਜਿਸ਼ ਨੂੰ ਅੰਜਾਮ ਦੇ ਸਕਦੀਆਂ ਹਨ, ਜਿਸ ਤੋਂ ਬਾਅਦ ਪੰਜਾਬ ਹੀ ਨਹੀਂ, ਸਗੋਂ ਪੂਰੇ ਭਾਰਤ ਦੇਸ਼ ਵਿੱਚ ਸਥਿਤੀ ਵਿਸਫੋਟਕ ਬਣਨ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ |
ਆਗੂਆਂ ਨੇ ਦੱਸਿਆ ਕਿ ਸਰਕਾਰ ਵੱਲੋਂ ਪੰਜਾਬ ਦੇ ਜਿਆਦਾਤਰ ਜ਼ਿਲਿ੍ਹਆਂ ਵਿੱਚ ਦਫਾ 144 ਲਗਾ ਦਿੱਤੀ ਗਈ ਹੈ | ਭਾਰੀ ਪੁਲਿਸ ਫੋਰਸ ਨਾਲ ਫਲੈਗ ਮਾਰਚ ਕਰਕੇ ਦਹਿਸ਼ਤ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ | ਆਪਣੀਆਂ ਨਾਕਾਮੀਆਂ ਨੂੰ ਛੁਪਾਉਣ ਲਈ ਪੰਜਾਬ ਦੇ ਸਮੁੱਚੇ ਖੇਤਰ ਵਿੱਚ ਇੰਟਰਨੈਟ, ਸੰਚਾਰ ਸਾਧਨਾਂ ਦੀਆਂ ਸੇਵਾਵਾਂ ਨੂੰ ਬੰਦ ਕਰ ਦਿੱਤਾ ਗਿਆ ਹੈ, ਤਾਂ ਜੋ ਪੰਜਾਬ ਵਿੱਚ ਦੋਵੇਂ ਸਰਕਾਰਾਂ ਵੱਲੋਂ ਕੀਤੇ ਜਾ ਰਹੇ ਗੈਰ ਕਾਨੂੰਨੀ ਅਮਲਾਂ ਦੀ ਜਾਣਕਾਰੀ ਵਿਸ਼ਵ ਭਰ ਵਿੱਚ ਵਸੇ ਪੰਜਾਬੀਆਂ ਤੱਕ ਨਾ ਪਹੁੰਚ ਸਕੇ | ਹੋਰ ਤਾਂ ਹੋਰ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨਾਂ ‘ਤੇ ਵੀ ਰੋਕ ਲਗਾਈ ਜਾ ਰਹੀ ਹੈ | ਆਗੂਆਂ ਨੇ ਕਿਹਾ ਕਿ ਇੰਟਰਨੈੱਟ ਸੇਵਾਵਾਂ ਬੰਦ ਹੋਣ ਕਰਕੇ ਪੰਜਾਬ ਦੇ ਵਪਾਰੀ ਵਰਗ ‘ਤੇ ਵੀ ਕਾਫੀ ਬੁਰਾ ਅਸਰ ਪੈ ਰਿਹਾ ਹੈ |
ਆਗੂਆਂ ਨੇ ਦੱਸਿਆ ਕਿ ਮੈਂਬਰ ਪਾਰਲੀਮੈਂਟ ਸ. ਸਿਮਰਨਜੀਤ ਸਿੰਘ ਮਾਨ ਦੇ ਆਦੇਸ਼ਾਂ ਅਨੁਸਾਰ ਸਾਰੇ ਡਿਪਟੀ ਕਮਿਸ਼ਨਰ ਦਫਤਰਾਂ ਅੱਗੇ ਸ਼ਾਂਤਮਈ ਪ੍ਰਦਰਸ਼ਨ ਕਰਕੇ ਪ੍ਰਸ਼ਾਸਨ ਨੂੰ ਰਾਸ਼ਟਰਪਤੀ ਦੇ ਨਾਂਅ ਮੰਗ ਪੱਤਰ ਸੌਂਪੇ ਗਏ ਹਨ | ਸਮੁੱਚੀ ਸਿੱਖ ਕੌਮ ਦੀ ਮੰਗ ਹੈ ਕਿ ਗਿ੍ਫਤਾਰ ਕੀਤੇ ਭਾਈ ਅਮਿ੍ੰਤਪਾਲ ਸਿੰਘ ਅਤੇ ਸਾਥੀਆਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਅਤੇ ਉਨ੍ਹਾਂ ਉੱਪਰ ਦਰਜ ਕੀਤੇ ਝੂਠੇ ਕੇਸ ਰੱਦ ਕੀਤੇ ਜਾਣ |
ਪਾਰਟੀ ਦੇ ਸੀਨੀਅਰ ਆਗੂ ਹਰਬੰਸ ਸਿੰਘ ਸਲੇਮਪੁਰ, ਸੰਜੀਵ ਕੁਮਾਰ, ਅਮਿ੍ਤਪਾਲ ਸਿੰਘ ਲੌਂਗੋਵਾਲ ਅਤੇ ਗੁਰਦੀਪ ਸਿੰਘ ਕਾਲਾਝਾੜ ਨੇ ਸੰਗਤ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਸ. ਸਿਮਰਨਜੀਤ ਸਿੰਘ ਮਾਨ ਪਿਛਲੇ 40 ਸਾਲਾਂ ਤੋਂ ਅਮਨ-ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਸਿੱਖ ਕੌਮ ਦੇ ਹੱਕਾਂ ਦੀ ਲੜਾਈ ਲੜ ਰਹੇ ਹਨ ਅਤੇ ਲਗਾਤਾਰ ਇਹ ਸੰਘਰਸ਼ ਜਾਰੀ ਰਹੇਗਾ | ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਕਿਸੇ ਵੀ ਤਰ੍ਹਾਂ ਦੇ ਬਹਿਕਾਵੇ ਵਿੱਚ ਨਾ ਆਇਆ ਜਾਵੇ | ਅਮਨ-ਸ਼ਾਂਤੀ ਦੀ ਸਥਿਤੀ ਨੂੰ ਬਰਕਰਾਰ ਰੱਖਦੇ ਹੋਏ ਆਪਣੀ ਆਵਾਜ ਨੂੰ ਬੁਲੰਦ ਕੀਤਾ ਜਾਵੇ |
ਇਸ ਮੌਕੇ ਬੀਬੀ ਹਰਪਾਲ ਕੌਰ, ਗੁਰਮੀਤ ਸਿੰਘ ਰਾਮਪੁਰਾ, ਗੋਲੂ ਚੀਮਾ, ਗੁਰਚਰਨ ਸਿੰਘ ਜਖੇਪਲ, ਛੱਜੂ ਸਿੰਘ ਮਾਝੀ, ਮੱਘਰ ਸਿੰਘ ਕੁਲਾਰ, ਅਜੈ ਗੋਇਲ, ਸਤਨਾਮ ਸਿੰਘ ਰੱਤੋਕੇ, ਐਡਵੋਕੇਟ ਜਗਮੀਤ ਸਿੰਘ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ, ਸੁਖਚੈਨ ਸਿੰਘ ਲੋਹਾਖੇੜਾ ਸਰਕਲ ਪ੍ਰਧਾਨ ਯੂਥ ਵਿੰਗ ਲੌਂਗੋਵਾਲ, ਜੋਬਨ ਲੌਂਗੋਵਾਲ, ਮੱਖਣ ਲੌਂਗੋਵਾਲ, ਪੱਪੂ ਲੌਂਗੋਵਾਲ, ਸੁੱਖੀ ਲੌਂਗੋਵਾਲ, ਰਘਵੀਰ ਸਿੰਘ ਮੰਡੇਰ ਕਲਾਂ, ਆਤਮਾ ਸਿੰਘ ਫੌਜੀ ਰੱਤੋਕੇ, ਧਰਮਜੀਤ ਸਿੰਘ ਬੁੱਗਰਾਂ, ਪਾਲ ਸਿੰਘ ਮੰਡੇਰ, ਹਰਵਿੰਦਰ ਸਿੰਘ ਮੰਡੇਰ ਕਲਾਂ, ਹਰਦੀਪ ਸਿੰਘ ਦੀਪਾ, ਹਰਦੀਪ ਸਿੰਘ ਢੱਡਰੀਆਂ, ਰਣਜੀਤ ਸਿੰਘ ਸਹੋਕੇ, ਅਰਸ਼ਦੀਪ ਸਿੰਘ ਸੰਗਰੂਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਿੱਖ ਸੰਗਤ ਮੌਜੂਦ ਸੀ |