ਸਿਹਤ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਓਰਲ ਸਿਹਤ ਦਿਵਸ
ਰਘਵੀਰ ਹੈਪੀ , ਬਰਨਾਲਾ, 22 ਮਾਰਚ 2023
ਸਿਹਤ ਵਿਭਾਗ ਬਰਨਾਲਾ ਵੱਲੋਂ ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਦੀ ਅਗਵਾਈ ’ਚ ਜ਼ਿਲ੍ਹੇ ਦੀਆਂ ਸਿਹਤ ਸੰਸਥਾਵਾਂ ਵਿੱਚ ਵਿਸ਼ਵ ਓਰਲ ਸਿਹਤ ਦਿਵਸ ਮਨਾਇਆ ਜਾ ਰਿਹਾ ਹੈ। ਸੀਨੀਅਰ ਮੈਡੀਕਲ ਅਫਸਰ ਡਾ. ਤਪਿੰਦਰਜੋਤ ਕੌਸ਼ਲ ਨੇ ਦੱਸਿਆ ਕਿ ਸਿਹਤਮੰਦ ਦੰਦ ਸਿਹਤਮੰਦ ਜੀਵਨਸ਼ੈਲੀ ਲਈ ਬੇਹੱਦ ਜ਼ਰੂਰੀ ਹਨ।
ਜ਼ਿਲ੍ਹਾ ਡੈਂਟਲ ਅਫਸਰ ਡਾ. ਵੰਦਨਾ ਭਾਂਵਰੀ ਨੇ ਦੱਸਿਆ ਕਿ ਦੰਦਾਂ ਦੀ ਕਿਸੇ ਵੀ ਤਰ੍ਹਾਂ ਦੀ ਤਕਲੀਫ ਹੋਵੇ ਤਾਂ ਹਰ ਛੇ ਮਹੀਨੇ ਬਾਅਦ ਚੈੱਕਅਪ ਕਰਵਾਉਂਦੇ ਰਹਿਣਾ ਚਾਹੀਦਾ ਹੈ। ਕੁੱਝ ਜ਼ਰੂਰੀ ਨੁੱਕਤੇ ਜਿਵੇਂ ਹਰ ਰੋਜ਼ ਸਵੇਰੇ ਦੰਦ ਸਾਫ਼ ਕਰਨਾ, ਸੌਣ ਤੋਂ ਪਹਿਲਾਂ ਦੰਦ ਸਾਫ਼ ਕਰਨਾ, ਤਿੰਨ ਮਹੀਨੇ ਬਾਅਦ ਬਰੱਸ਼ ਜ਼ਰੂਰ ਬਦਲਣਾ ਚਾਹੀਦਾ ਹੈ, ਦੰਦਾਂ ਨੂੰ 2-3 ਮਿੰਟ ਲਈ ਬਰੱਸ਼ ਜ਼ਰੂਰ ਕਰੋ। ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫਸਰ ਕੁਲਦੀਪ ਸਿੰਘ ਮਾਨ ਅਤੇ ਹਰਜੀਤ ਸਿੰਘ ਜ਼ਿਲ੍ਹਾ ਬੀ ਸੀ ਸੀ ਕੋਆਰਡੀਨੇਟਰ ਨੇ ਦੱਸਿਆ ਕਿ ਦੰਦਾਂ ਦੀ ਤੰਦਰੁਸਤੀ ਲਈ ਤੰਬਾਕੂ ਪਦਾਰਥਾਂ ਦਾ ਸੇਵਨ ਨਹੀਂ ਕਰਨਾ ਚਾਹੀਦਾ, ਟਾਫੀ ਚਾਕਲੇਟ ਨਹੀਂ ਖਾਣੇ ਚਾਹੀਦੇ, ਸਖਤ ਖਾਣ ਵਾਲੀਆਂ ਚੀਜ਼ਾਂ ਦੰਦਾਂ ਨਾਲ ਨਹੀਂ ਤੋੜਨੀਆਂ ਚਾਹੀਦੀਆਂ। ਸੰਤੁਲਿਤ ਭੋਜਣ ਲੈਣਾ ਚਾਹੀਦਾ ਹੈ। ਇਸ ਮੌਕੇ ਗੁਰੂ ਗੋਬਿੰਦ ਸਿੰਘ ਗਰੁੱਪ ਆਫ ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ ਵੱਲੋਂ ਚਾਰਟ ਬਣਾਏ ਗਏ ਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ।