ਹਰਿੰਦਰ ਨਿੱਕਾ , ਬਰਨਾਲਾ 22 ਮਾਰਚ 2023
ਵਾਰਿਸ ਪੰਜਾਬ ਦੇ, ਜਥੇਬੰਦੀ ਦੇ ਪ੍ਰਮੁੱਖ ਭਾਈ ਅ੍ਰਮਿਤਪਾਲ ਸਿੰਘ ਨੂੰ ਹਿਰਾਸਤ ਵਿੱਚ ਲੈਣ ਲਈ ਪੰਜਾਬ ਅੰਦਰ ਪੁਲਿਸ ਤੇ ਕੇਂਦਰੀ ਏਜੰਸੀਆਂ ਵੱਲੋਂ ਕਥਿਤ ਗੈਰਕਾਨੂੰਨੀ ਢੰਗ ਨਾਲ ਨੌਜਵਾਨਾਂ ਦੀਆਂ ਗੈਰ-ਕਾਨੂੰਨੀ ਢੰਗ ਨਾਲ ਕੀਤੀਆਂ ਜਾ ਰਹੀਆਂ ਗ੍ਰਿਫਤਾਰੀਆਂ ਵਿੱਚ ਮੁਫਤ ਕਾਨੂੰਨੀ ਸਹਾਇਤਾ ਦੇਣ ਲਈ ਪ੍ਰਸਿੱਧ ਫੌਜਦਾਰੀ ਵਕੀਲ ਸਰਦਾਰ ਰਾਜਦੇਵ ਸਿੰਘ ਖਾਲਸਾ ਸਾਬਕਾ ਮੈਂਬਰ ਪਾਰਲੀਮੈਂਟ ਵੱਲੋਂ ਐਡਵੋਕੇਟਸ ਦੀ ਕਮੇਟੀ ਬਣਾਈ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਬਕਾ ਮੈਂਬਰ ਪਾਰਲੀਮੈਂਟ ਸਰਦਾਰ ਰਾਜਦੇਵ ਸਿੰਘ ਖਾਲਸਾ ਨੇ ਕਿਹਾ ਕਿ ਮੀਡੀਆ ਤੋਂ ਸਾਹਮਣੇ ਆ ਰਹੀ ਜਾਣਕਾਰੀ ਅਨੁਸਾਰ ਸੂਬੇ ਅੰਦਰ ਪੰਜਾਬ ਪੁਲਿਸ ਅਤੇ ਕੇਂਦਰੀ ਏਜੰਸੀਆਂ ਵੱਲੋਂ ਸਿੱਖ ਨੌਜਵਾਨਾਂ ਦੀ ਗੈਰਕਾਨੂੰਨੀ ਢੰਗ ਨਾਲ ਫੜੋ-ਫੜੀ ਕੀਤੀ ਜਾ ਰਹੀ ਹੈ। ਅਜਿਹੇ ਮਾਹੌਲ ਨੇ ਇੱਕ ਵਾਰ ਫਿਰ ਪੰਜਾਬ ਅੰਦਰ ਖਾੜਕੂਵਾਦ ਦੇ ਸਮੇਂ ਦੌਰਾਨ ਹੋਈਆਂ ਪੁਲਿਸ ਦੀਆਂ ਜਿਆਦਤੀਆਂ ਦੀ ਯਾਦ ਤਾਜ਼ਾ ਕਰ ਦਿੱਤੀ ਹੈ। ਖਾਲਸਾ ਨੇ ਕਿਹਾ ਕਿ ਗੈਰਕਾਨੂੰਨੀ ਢੰਗ ਨਾਲ, ਪੈਦਾ ਕੀਤੇ ਜਾ ਰਹੇ ਦਹਿਸ਼ਤੀ ਮਾਹੌਲ ਤੋਂ ਬਾਅਦ ਸਿੱਖ ਨੌਜਵਾਨਾਂ ਦੇ ਪਰਿਵਾਰ ਕਾਨੂੰਨੀ ਚਾਰਾਜੋਈ ਤੋਂ ਵਾਂਝੇ ਦਿਖਾਈ ਦੇ ਰਹੇ ਹਨ। ਖਾਲਸਾ ਨੇ ਕਿਹਾ ਕਿ ਮੈਂ ਆਪਣੇ ਹੋਰ ਸਾਥੀ ਵਕੀਲਾਂ ਨੂੰ ਨਾਲ ਲੈ ਕੇ ਪੁਲਿਸ ਤੋਂ ਪੀੜਤ ਨੌਜਵਾਨਾਂ ਦੀ ਕਾਨੂੰਨੀ ਪੈਰਵੀ ਲਈ ਇੱਕ ਕਾਨੂੰਨੀ ਪੈਨਲ ਕਾਇਮ ਕੀਤਾ ਗਿਆ ਹੈ। ਤਾਂਕਿ ਪੀੜਤ ਸਿੱਖ ਪਰਿਵਾਰਾਂ ਨੂੰ ਮੁਫਤ ਕਾਨੂੰਨੀ ਮੱਦਦ ਮੁਹੱਈਆ ਕਰਵਾਈ ਜਾਵੇ। ਸਾਬਕਾ ਮੈਂਬਰ ਪਾਰਲੀਮੈਂਟ ਐਡਵੋਕੇਟ ਰਾਜਦੇਵ ਸਿੰਘ ਖਾਲਸਾ ਨੇ ਕਾਨੂੰਨੀ ਪੈਰਵੀ ਲਈ ਬਣੀ ਕਮੇਟੀ ਦੇ ਮੈਂਬਰ ਵਕੀਲਾਂ ਦੀ ਸੂਚੀ ਵੀ ਜ਼ਾਰੀ ਕੀਤੀ ਹੈ। ਸੂਚੀ ਪੜ੍ਹੋ:-