ਪ੍ਰਾਈਵੇਟ ਸਕੂਲਾਂ ਦੀ ਲੁੱਟ ਤੋਂ ਬਚਣੈ ਤਾਂ ਇਸ mail ਆਈ.ਡੀ. ਤੇ ਭੇਜੋ ਸ਼ਕਾਇਤ ,,,

Advertisement
Spread information

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਪ੍ਰਾਈਵੇਟ ਸਕੂਲ ਮਾਲਿਕਾਂ ਨੂੰ ਵਰਜਿਆ, ਕਿਹਾ ਸਿਰਫ਼ ਐਨ.ਸੀ.ਈ.ਆਰ.ਟੀ. ਦੀਆਂ ਕਿਤਾਬਾਂ ਹਹ ਲਗਵਾਉ

ਬੀ.ਐਸ. ਬਾਜਵਾ , ਚੰਡੀਗੜ੍ਹ, 1 ਅਪ੍ਰੈਲ 2023

    ਸੂਬੇ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਦੇ ਪ੍ਰਾਈਵੇਟ ਸਕੂਲ ਮਾਲਿਕਾਂ ਨੂੰ ਮਾਪਿਆਂ ਦੀ ਲੁੱਟ ਕਰਨ ਤੋਂ ਵਰਜਦਿਆਂ , ਸਖਤ ਕਾਨੂੰਨੀ ਕਾਰਵਾਈ ਕਰਨ ਦੀ ਤਾੜਨਾ ਕੀਤੀ ਹੈ। ਸਿੱਖਿਆ ਮੰਤਰੀ ਬੈਂਸ ਨੇ ਸਕੂਲੀ ਵਿਦਿਆਰਥੀਆਂ ਦੇ ਮਾਪਿਆਂ ਨੂੰ ਸੱਦਾ ਦਿੱਤਾ ਕਿ ਜੇਕਰ ਕੋਈ ਸਕੂਲ ਮਾਲਿਕ ਸਰਕਾਰ ਦੀਆਂ ਹਦਾਇਤਾਂ ਨੂੰ ਲਾਗੂ ਕਰਨ ਤੋਂ ਟਾਲਾ ਵੱਟ ਰਿਹਾ ਹੈ, ਤਾਂ ਮੇਲ ਆਈ ਡੀ ਤੇ ਇਸ ਦੀ ਸ਼ਕਾਇਤ ਭੇਜੋ ਤੇ ਅਸੀਂ ਕਾਰਵਾਈ ਕਰਾਂਗੇ। ਬੈਂਸ ਨੇ ਅੱਜ ਪੰਜਾਬ ਰਾਜ ਦੇ ਨਿੱਜੀ ਸਕੂਲਾਂ ਵਲੋਂ ਕਿਤਾਬਾਂ ਅਤੇ ਫੰਡਾਂ ਦੇ ਨਾਮ ਅਤੇ ਬੇਤਹਾਸ਼ਾ ਫੀਸਾਂ ਵਧਾ ਕੇ ਕੀਤੀ ਜਾ ਰਹੀ ਲੁੱਟ ਦਾ ਸਖ਼ਤ ਨੋਟਿਸ ਲੈਂਦਿਆਂ ,ਇਸ ਲੁੱਟ ਨੂੰ ਰੋਕਣ ਲਈ ਟਾਸਕ ਫੋਰਸ ਦਾ ਗਠਨ ਵੀ ਕਰ ਦਿੱਤਾ ਹੈ। ਸਿੱਖਿਆ ਮੰਤਰੀ ਅਨੁਸਾਰ ਟਾਸਕ ਫੋਰਸ ਸੂਬੇ ਦੇ ਹਰੇਕ ਜ਼ਿਲ੍ਹੇ ਵਿਚ ਬਣਾਈ ਗਈ ਹੈ ਜਿਸ ਵਿਚ ਉਸ ਜ਼ਿਲ੍ਹੇ ਦੇ ਤਿੰਨ- ਤਿੰਨ ਪ੍ਰਿੰਸੀਪਲਾਂ ਨੂੰ ਸ਼ਾਮਲ ਕੀਤਾ ਗਿਆ ਹੈ। ਇਹ ਟਾਸਕ ਫੋਰਸ ਸਿੱਖਿਆ ਮੰਤਰੀ ਨੂੰ ਪ੍ਰਾਪਤ ਸ਼ਿਕਾਇਤ ਦੀ ਜਾਂਚ ਦਾ ਕੰਮ ਕਰੇਗੀ ਅਤੇ ਆਪਣੀ ਰਿਪੋਰਟ ਰੈਗੂਲੇਟਰੀ ਅਥਾਰਟੀ ਨੂੰ ਸੌਂਪੇਗੀ।

Advertisement

     ਇਕ ਵੀਡੀਓ ਸੁਨੇਹੇ ਰਾਹੀਂ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਬੀਤੇ ਕਈ ਦਿਨਾਂ ਤੋਂ ਨਿੱਜੀ ਸਕੂਲਾਂ ਵਲੋਂ ਕਿਤਾਬਾਂ/ਕਾਪੀਆਂ ਅਤੇ ਵੱਖ ਵੱਖ ਫੰਡਾਂ ਦੇ ਨਾਮ ਤੇ ਮਾਪਿਆਂ ਦੀ ਲੁੱਟ ਕਰਨ ਦੀ ਸ਼ਿਕਾਇਤਾਂ ਮਿਲ ਰਹੀਆਂ ਸਨ। ਇਸ ਸਬੰਧੀ ਕੁਝ ਦਿਨ ਪਹਿਲਾਂ ਰਾਜ ਦੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਰਾਹੀਂ ਨਿੱਜੀ ਸਕੂਲਾਂ ਨੂੰ ਇਕ ਪੱਤਰ ਜਾਰੀ ਕਰਕੇ ਸਕੂਲ ਰੈਗੂਲੇਟਰੀ ਅਥਾਰਟੀ ਵਲੋਂ ਕਿਤਾਬਾਂ/ਕਾਪੀਆਂ ਅਤੇ ਫ਼ੀਸ/ਫੰਡਾਂ ਸਬੰਧੀ ਹਦਾਇਤਾਂ ਦੀ ਪਾਲਣਾ ਕਰਨ ਲਈ ਕਿਹਾ ਗਿਆ ਸੀ । ਉਨ੍ਹਾਂ ਦੱਸਿਆ ਸਕੂਲਾਂ ਵਲੋਂ ਕੀਤੀ ਜਾ ਰਹੀ ਲੁੱਟ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਸ਼ਿਕਾਇਤਾਂ ਮਿਲੀਆਂ ਹਨ । ਜਿਨ੍ਹਾਂ ਦਾ ਮੁੱਖ ਮੰਤਰੀ ਨੇ ਗੰਭੀਰ ਨੋਟਿਸ ਲੈਂਦਿਆਂ ਹਦਾਇਤ ਕੀਤੀ ਕੀ ਮਹਿੰਗੇ ਪ੍ਰਕਾਸ਼ਕਾਂ ਦੀਆਂ ਕਿਤਾਬਾਂ ਲਗਾ ਕੇ ਨਿੱਜੀ ਸਕੂਲਾਂ ਵਲੋਂ ਕੀਤੀ ਜਾਂਦੀ ਲੁੱਟ ਨੂੰ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

     ਬੈਂਸ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਜਾਣ ਬਹੁਤ ਹੈਰਾਨੀ ਹੋਈ ਹੈ ਕਿ ਨਿੱਜੀ ਸਕੂਲ਼ਾਂ ਵਲੋਂ ਇਕ ਇੱਕ ਕਲਾਸ ਦੀਆਂ ਕਿਤਾਬਾਂ ਹੀ 7000 ਰੁਪਏ ਦੀ ਵੇਚੀਆਂ ਜਾ ਰਹੀਆਂ ਹਨ । ਜਿਨ੍ਹਾਂ ਵਿਚ ਪਹਿਲੀ ਜਮਾਤ ਦੇ ਗਣਿਤ ਵਿਸ਼ੇ ਦੀ ਕਿਤਾਬ ਹੀ 600 ਰੁਪਏ ਦੀ ਹੈ।ਸਕੂਲ ਸਿੱਖਿਆ ਮੰਤਰੀ ਵਲੋਂ ਨਿੱਜੀ ਸਕੂਲਾਂ ਦੇ ਮਾਲਕਾਂ ਅਤੇ ਮੈਨੇਜਮੈਂਟਾਂ ਨੂੰ ਹਦਾਇਤ ਕੀਤੀ ਕਿ ਉਹ ਸਕੂਲਾਂ ਵਿਚ ਸਿਰਫ਼ ਐਨ.ਸੀ.ਈ.ਆਰ.ਟੀ. ਦੀਆਂ ਕਿਤਾਬਾਂ ਹੀ ਲਗਵਾਉਣ। ਬੈਂਸ ਨੇ ਕਿਹਾ ਕਿ ਨਿਯਮਾਂ ਅਨੁਸਾਰ ਛੋਟੇ ਸ਼ਹਿਰਾਂ ਵਿੱਚ ਸਥਿਤ ਸਕੂਲ ਨੂੰ ਤਿੰਨ ਤੋਂ ਪੰਜ ਦੁਕਾਨ ਦੇ ਨਾਮ ਸਕੂਲ ਦੇ ਬਾਹਰ ਲਿਖ ਕੇ ਲਗਾਉਣੇ ਹੁੰਦੇ ਹਨ ਅਤੇ ਵੱਡੇ ਸ਼ਹਿਰਾਂ, ਜਿਵੇਂ ਲੁਧਿਆਣਾ, ਜਲੰਧਰ ਅਤੇ ਅੰਮ੍ਰਿਤਸਰ ਆਦਿ ਵੀ ਵੀਹ-ਵੀਹ ਦੁਕਾਨਾਂ ਦੀ ਲਿਸਟ ਸਕੂਲ ਬਾਹਰ ਲਗਾਉਣੀ ਹੁੰਦੀ ਹੈ ,ਜਿੱਥੋਂ ਵਿਦਿਆਰਥੀ ਕਿਤਾਬ ਖਰੀਦ ਸਕਣ।
   ਉਨ੍ਹਾਂ ਇਸ ਮੌਕੇ emofficepunjab@gmail.com  ਈਮੇਲ ਆਈਡੀ ਵੀ ਜਾਰੀ ਕੀਤੀ , ਜਿਸ  ਰਾਹੀਂ ਵਿਦਿਆਰਥੀ ਅਤੇ ਮਾਪੇ  ਨਿੱਜੀ ਸਕੂਲਾਂ ਵਲੋਂ ਕੀਤੀ ਜਾ ਰਹੀ ਲੁੱਟ ਦੀ ਸ਼ਿਕਾਇਤ ਸਿੱਧੇ ਤੌਰ ਸਿੱਖਿਆ ਮੰਤਰੀ ਨੂੰ ਵੀ ਕਰ ਸਕਦੇ ਹਨ। ਉਨ੍ਹਾਂ ਨੇ ਸਮੂਹ ਨਿੱਜੀ ਸਕੂਲਾਂ ਦੇ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਕਿ ਉਹ 30 ਅਪ੍ਰੈਲ 2023 ਤੱਕ ਨਿਯਮਾਂ ਅਨੁਸਾਰ ਸਕੂਲ ਵਲੋਂ ਕੀਤੀ ਗਏ ਫ਼ੀਸ/ਫੰਡਾਂ ਦੇ ਵਾਧੇ, ਸਕੂਲ ਦੇ ਇੰਨਫਰਾਸਟਕਚਰ ਸਬੰਧੀ ਸਬੰਧੀ ਜਾਣਕਾਰੀ ਭਰ ਕੇ ਜਮ੍ਹਾ ਕਰਵਾਉਣੀ ਹੁੰਦੀ ਹੈ। ਉਨ੍ਹਾਂ ਕਿਹਾ ਨਿੱਜੀ ਸਕੂਲਾਂ ਵਲੋਂ ਜਮ੍ਹਾਂ ਕਰਵਾਈ ਗਈ ਜਾਣਕਾਰੀ ਸਬੰਧੀ ਅਚਨਚੇਤੀ ਜਾਂਚ ਵੀ ਕਰਵਾਈ ਜਾਵੇਗੀ। ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਸੂਬੇ ਦੀ ਸਿੱਖਿਆ ਨੂੰ ਵਪਾਰ ਨਹੀਂ ਬਣਨ ਦੇਵੇਗੀ। ਹਰ ਕੰਮ ਕਾਨੂੰਨ ਅਤੇ ਨਿਯਮਾਂ ਅਨੁਸਾਰ ਹੀ ਹੋਵੇਗਾ ਅਤੇ ਇਹਨਾਂ ਦੀ ਉਲ਼ੰਘਣਾ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ।

Advertisement
Advertisement
Advertisement
Advertisement
Advertisement
error: Content is protected !!