ਹਰਿੰਦਰ ਨਿੱਕਾ ਬਰਨਾਲਾ 23 ਮਈ 2020
ਜਿਲ੍ਹੇ ਦੇ ਧਨੌਲਾ ਸ਼ਹਿਰ ਚ, ਨੀਲੇ ਕਾਰਡ ਨਾ ਬਣਨ ਤੋਂ ਦੁੱਖੀ ਹੋ ਕੇ ਇੱਕ ਔਰਤ ਸਮੇਤ ਚਾਰ ਵਿਅਕਤੀ ਪਾਣੀ ਦੀ ਟੈਂਕੀ ਤੇ ਚੜ੍ਹ ਗਏ। ਇਹਨਾਂ ਦੀ ਪਹਿਚਾਣ ਹਲਵਾਈ ਯੂਨੀਅਨ ਦੇ ਪ੍ਰਧਾਨ ਸੁਖਵਿੰਦਰ ਸਿੰਘ ਮੁਦਰੀ, ਤਲਵਿੰਦਰ ਸਿਘ, ਬੂਟਾ ਸਿੰਘ ਅਤੇ ਰਜਨੀ ਕੌਰ ਦੇ ਤੌਰ ਤੇ ਹੋਈ ਹੈ। ਡੀਅਐਸਪੀ ਰਾਜੇਸ਼ ਛਿੱਬਰ ਨੇ ਕਿਹਾ ਕਿ ਪੁਲਿਸ ਮੌਕੇ ਤੇ ਪਹੁੰਚ ਗਈ ਹੈ। ਟੈਂਕੀ ਤੇ ਚੜ੍ਹ ਕੇ ਰੋਸ ਪ੍ਰਗਟ ਕਰ ਰਹੇ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਜਾਰੀ ਹੈ। ਟੈਂਕੀ ਤੇ ਚੜ੍ਹੇ ਹਲਵਾਈ ਯੂਨੀਅਨ ਦੇ ਪ੍ਰਧਾਨ ਮੁੰਦਰੀ ਨੇ ਦੱਸਿਆ ਕਿ ਧਨੌਲਾ ਸ਼ਹਿਰ ਦੇ ਕਰੀਬ 700/800 ਗਰੀਬ ਲੋਕਾਂ ਦੇ ਨੀਲੇ ਕਾਰਡ ਕੱਟ ਦਿੱਤੇ ਹਨ। ਸਬੰਧਿਤ ਅਧਿਕਾਰੀ ਕਾਰਡ ਦੁਬਾਰਾ ਬਣਾਉਣ ਲਈ ਟਾਲਮਟੋਲ ਕਰ ਰਹੇ ਹਨ। ਇਸ ਮੌਕੇ ਤੇ ਹਲਕਾ ਬਰਨਾਲਾ ਦੇ ਆਪ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਵੀ ਪਹੁੰਚ ਗਏ ਹਨ। ਵਿਧਾਇਕ ਹੇਅਰ ਨੇ ਕਿਹਾ ਕਿ ਕਿੰਨੀ ਸ਼ਰਮ ਦੀ ਗੱਲ ਹੈ ਕਿ ਨੀਲੇ ਕਾਰਡ ਬਣਾਉਣ ਲਈ ਲੋਕਾਂ ਨੂੰ ਟੈਂਕੀ ਤੇ ਚੜ੍ਹਨ ਲਈ ਮਜਬੂਰ ਹੋਣਾ ਪਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਗਰੀਬ ਲੋਕਾਂ ਦੇ ਨੀਲੇ ਕਾਰਡ ਬਿਨਾਂ ਹੋਰ ਦੇਰੀ ਤੋਂ ਬਣਾਉਣ ਲਈ ਸਬੰਧਿਤ ਅਧਿਕਾਰੀਆਂ ਨੂੰ ਹਿਦਾਇਤਾਂ ਦੇਣੀਆਂ ਚਾਹੀਦੀਆਂ ਹਨ।