ਸਭਨਾਂ ਲਈ ਸਿਹਤ ਵਿਸੇ ਤਹਿਤ ਮਨਾਇਆ ਗਿਆ ਵਿਸਵ ਸਿਹਤ ਦਿਵਸ
ਰਘਵੀਰ ਹੈਪੀ , ਬਰਨਾਲਾ, 7 ਅਪ੍ਰੈਲ 2023
ਸਿਵਲ ਸਰਜਨ ਡਾ ਜਸਵੀਰ ਸਿੰਘ ਔਲਖ ਦੇ ਦਿਸ਼ਾ ਨਿਰਦੇਸਾਂ ਅਧੀਨ ਜ਼ਿਲ੍ਹਾ ਬਰਨਾਲਾ ਦੀਆਂ ਸਿਹਤ ਸੰਸਥਾਵਾਂ ਵਿੱਚ ਵਿਸਵ ਸਿਹਤ ਦਿਵਸ ਮਨਾਇਆ ਜਾ ਰਿਹਾ ਹੈ ਤਾਂ ਜੋ ਲੋਕ ਆਪਣੀ ਸਿਹਤ ਪ੍ਰਤੀ ਜਾਗਰੂਕ ਹੋ ਸਕਣ।
ਸੀਨੀਅਰ ਮੈਡੀਕਲ ਅਫ਼ਸਰ ਬਰਨਾਲਾ ਡਾ. ਤਪਿੰਦਰਜੋਤ ਕੌਸਲ ਦੀ ਅਗਵਾਈ ਹੇਠ ਸਿਵਲ ਹਸਪਤਾਲ ਬਰਨਾਲਾ ਵਿਖੇ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਕਰਵਾਇਆ ਗਿਆ। ਇਸ ਸਮੇਂ ਡਾ. ਤਪਿੰਦਰਜੋਤ ਕੌਸਲ ਵੱਲੋ ਦੱਸਿਆ ਗਿਆ ਕਿ ਵਿਸ਼ਵ ਸਿਹਤ ਸੰਸਥਾ ਵੱਲੋਂ 7 ਅਪ੍ਰੈਲ 1948 ਨੂੰ ਵਿਸ਼ਵ ਸਿਹਤ ਦਿਵਸ ਮਨਾਉਣ ਦਾ ਫੈਸਲਾ ਕੀਤਾ ਗਿਆ ਜੋ ਹਰ ਸਾਲ 7 ਅਪ੍ਰੈਲ ਨੂੰ ਮਨਾਇਆਜਾਂਦਾ ਹੈ ਵਿਸ਼ਵ ਸਿਹਤ ਦਿਵਸ 2023 ਦਾ ਵਿਸਾ ਸਭਨਾਂ ਲਈ ਸਿਹਤ ਹੈ ।
ਡਾ. ਦੇਵਨ ਮਿੱਤਲ ਮੈਡੀਸਨ ਮਾਹਿਰ ਨੇ ਦੱਸਿਆ ਕਿ 30 ਸਾਲ ਦੀ ਉਮਰ ਤੋਂ ਬਾਅਦ ਸਮੇਂ-ਸਮੇਂ ਤੇ ਬਲੱਡ ਪ੍ਰੈਸਰ,ਸੂਗਰ ਅਤੇ ਹੋਰ ਬਿਮਾਰੀਆਂ ਸਬੰਧੀ ਚੈੱਕਅੱਪ ਕਰਵਾਉਂਦੇ ਰਹਿਣਾ ਚਾਹੀਦਾ ਹੈ ਅਤੇ ਡਾਕਟਰੀ ਸਲਾਹ ਅਨੁਸਾਰ ਇਲਾਜ ਕਰਾਉਣਾ ਚਾਹੀਦਾ ਹੈ। ਕੁਲਦੀਪ ਸਿੰਘ ਮਾਨ ਜਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫਸਰ ਅਤੇ ਜਿਲ੍ਹਾ ਬੀ ਸੀ ਸੀ ਕੋਆਰਡੀਨੇਟਰ ਹਰਜੀਤ ਸਿੰਘ ਨੇ ਦੱਸਿਆ ਕਿ ਸਿਹਤ ਦਿਵਸ ਮਨਾਉਣ ਦਾ ਮਕਸਦ ਹੈ ਲੋਕਾਂ ਦੀ ਸਿਹਤ ਦਾ ਮਿਆਰ ਵਧੀਆ ਹੋਵੇ। ਵਧ ਤੋਂ ਵੱਧ ਸਰੀਰਕ ਐਕਟੀਵਿਟੀ ਜਿਵੇਂ ਕਿ ਸਾਈਕਲਿੰਗ, ਸਵੇਰ ਦੀ ਸੈਰ , ਯੋਗਾ ਅਤੇ ਹੱਥੀਂ ਕੰਮ ਕਰਨ ਨਾਲ ਅਸੀਂ ਅਪਣੇ ਸਰੀਰ ਨੂੰ ਤੰਦਰੁਸਤ ਰੱਖ ਸਕਦੇ ਹਾਂ। ਫਾਸਟ ਫੂਡ ,ਚੀਨੀ,ਨਮਕ ਤਲੀਆਂ ਵਸਤਾਂ ਖਾਣ ਤੋਂ ਪ੍ਰਹੇਜ ਕਰਨਾ ਚਾਹੀਦਾ ਹੈ।