ਰਘਵੀਰ ਹੈਪੀ , ਬਰਨਾਲਾ 15 ਅਪ੍ਰੈਲ 2023
ਟੰਡਨ ਇੰਟਰਨੈਸ਼ਨਲ ਸਕੂਲ ਬਰਨਾਲਾ ਵਿੱਚ ਵਿਸਾਖੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿੱਚ ਬੱਚਿਆਂ ਦਾ ਰੰਗਾਰੰਗ ਪ੍ਰੋਗਰਾਮ ਵੀ ਕਰਵਾਇਆ ਗਿਆ। ਬੱਚਿਆਂ ਨੇ ਰੰਗ-ਬਿਰੰਗੇ ਕੱਪੜੇ ਪਾ ਕੇ ਸਕੂਲ ਵਿੱਚ ਆਏ ਗੀਤ, ਬੋਲੀਆਂ, ਗਿੱਧਾ, ਭੰਗੜਾ ਆਦਿ ਪੇਸ਼ ਕੀਤਾ । ਸਕੂਲ ਅਧਿਆਪਕ ਨੇ ਬੱਚਿਆਂ ਨੂੰ ਵਿਸਾਖੀ ਦੀ ਮਹੱਤਤਾ ਬਾਰੇ ਦੱਸਿਆ ਕਿ ਇਹ ਤਿਉਹਾਰ ਪੂਰੇ ਭਾਰਤ ਵਿੱਚ ਮਨਾਇਆ ਜਾਂਦਾ ਹੈ। ਵਿਸਾਖੀ ਫ਼ਸਲਾਂ ਦੀ ਕਟਾਈ ਤੋਂ ਬਾਅਦ ਮਨਾਈ ਜਾਂਦੀ ਹੈ। ਇਸ ਦਿਨ ਗੁਰਦੁਆਰਿਆਂ, ਮੰਦਰਾਂ ਵਿੱਚ ਲੋਕਾਂ ਦਾ ਇਕੱਠ ਦੇਖਣ ਨੂੰ ਮਿਲਦਾ ਹੈ। ਪੰਜਾਬ ਵਿਚ ਵਿਸਾਖੀ ਵਾਲੇ ਦਿਨ ਵੱਖ-ਵੱਖ ਥਾਵਾਂ ‘ਤੇ ਮੇਲੇ ਲੱਗਦੇ ਹਨ। 1699 ਦੀ ਵਿਸਾਖੀ ਵਾਲੇ ਦਿਨ ਦਸਵੇਂ ਗੁਰੂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ ਅਤੇ ਇਸ ਦਿਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਾਰੀਆਂ ਜਾਤਾਂ ਦੇ ਵਿਤਕਰੇ ਨੂੰ ਖਤਮ ਕੀਤਾ । ਸਾਰੇ ਮਨੁੱਖਾਂ ਨੂੰ ਬਰਾਬਰ ਘੋਸ਼ਿਤ ਕੀਤਾ ਗਿਆ। ਵਿਸਾਖੀ ਦਾ ਦਿਹਾੜਾ ਸਿੱਖ ਸਮਾਜ ਵੱਲੋਂ ਨਵੇਂ ਸਾਲ ਵਜੋਂ ਮਨਾਇਆ ਜਾਂਦਾ ਹੈ। ਵਿਸਾਖੀ ਮੁੱਖ ਤੌਰ ‘ਤੇ ਪੰਜਾਬ, ਹਰਿਆਣਾ, ਪਚਮੀ ਉੱਤਰ ਪ੍ਰਦੇਸ਼ ਵਿੱਚ ਮਨਾਈ ਜਾਂਦੀ ਹੈ। ਸਕੂਲ ਪਿ੍ੰਸੀਪਲ ਸ੍ਰੀ ਮਤੀ ਸ਼ਰੂਤੀ ਸ਼ਰਮਾ, ਵਾਈਸ ਪ੍ਰਿੰਸੀਪਲ ਸ਼ਲਾਨੀ ਕੌਸ਼ਲ ਨੇ ਸਮੂਹ ਬੱਚਿਆਂ ਨੂੰ ਵਿਸਾਖੀ ਦੀ ਵਧਾਈ ਦਿੱਤੀ।