Skip to content
- Home
- ਸਿਹਤ ਮੰਤਰੀ ਦੇ ਸ਼ਹਿਰ ‘ਚ ਕੋਵਿਡ ਨੇ ਦਿੱਤੀ ਦਸਤਕ
Advertisement

ਫਲੂ ਅਤੇ ਕੋਵਿਡ ਤੋਂ ਬਚਾਅ ਲਈ ਲੋਕ ਸਾਵਧਾਨੀਆਂ ਵਰਤਣ : ਸਿਵਲ ਸਰਜਨ ਡਾ. ਰਮਿੰਦਰ ਕੌਰ
ਹਰਿੰਦਰ ਨਿੱਕਾ , ਪਟਿਆਲਾ 21 ਅਪ੍ਰੈਲ 2023
ਸੂਬੇ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਦੇ ਆਪਣੇ ਸ਼ਹਿਰ ਵਿੱਚ ਵੀ ਕੋਵਿਡ ਨੇ ਪੈਰ ਪਸਾਰਦਿਆਂ ਦਸਤਕ ਦੇ ਦਿੱਤੀ ਹੈੇ। ਜਿਲ੍ਹੇ ਅੰਦਰ ਕੋਵਿਡ ਦੇ 44 ਨਵੇਂ ਕੇਸ ਰਿਪੋਰਟ ਕੀਤੇ ਗਏ ਹਨ। ਹੁਣ ਪਟਿਆਲਾ ਜਿਲ੍ਹੇ ਵਿੱਚ ਐਕਟਿਵ ਕੇਸਾਂ ਦੀ ਸੰਖਿਆ 155 ਤੱਕ ਪਹੁੰਚ ਗਈ ਹੈੇ। ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਜ਼ਿਲ੍ਹੇ ਵਿੱਚ ਕੋਵਿਡ ਦੀ ਸਥਿਤੀ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ 44 ਨਵੇਂ ਕੋਵਿਡ ਕੇਸ ਰਿਪੋਰਟ ਹੋਣ ਨਾਲ ਕੁੱਲ ਕੋਵਿਡ ਐਕਟਿਵ ਕੇਸਾਂ ਦੀ ਗਿਣਤੀ 155 ਹੋ ਗਈ ਹੈ। ਅੱਜ ਦੇ 44 ਕੋਵਿਡ ਕੇਸਾਂ ਵਿੱਚੋਂ 28 ਪਟਿਆਲਾ ਸ਼ਹਿਰ, 03 ਸਮਾਣਾ, 04 ਰਾਜਪੁਰਾ, 03 ਬਲਾਕ ਕੌਲੀ, 04 ਦੁੱਧਣਸਾਧਾਂ, 01 ਹਰਪਾਲਪੁਰ ਅਤੇ 01 ਸ਼ੁਤਰਾਣਾ ਨਾਲ ਸਬੰਧਤ ਹੈ। ਜਿਸ ਨਾਲ ਜ਼ਿਲ੍ਹੇ ਵਿੱਚ ਕੋਵਿਡ ਪੋਜਟਿਵ ਐਕਟਿਵ ਕੇਸਾਂ ਦੀ ਗਿਣਤੀ 155 ਹੋ ਗਈ ਹੈ।
ਸਿਵਲ ਸਰਜਨ ਨੇ ਲੋਕਾਂ ਨੂੰ ਕਿਹਾ,
ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਕਿਹਾ ਕਿ ਜਿਨ੍ਹਾਂ ਵਿਅਕਤੀਆਂ ਵਿੱਚ ਜ਼ੁਕਾਮ, ਬੁਖ਼ਾਰ, ਖਾਂਸੀ ਆਦਿ ਦੇ ਲੱਛਣ ਪਾਏ ਜਾ ਰਹੇ ਹਨ, ਉਹ ਆਪਣੀ ਕੋਵਿਡ ਜਾਂਚ ਯਕੀਨੀ ਬਣਾਉਣ ਜੋ ਕਿ ਸਿਹਤ ਕੇਂਦਰਾਂ ਵਿੱਚ ਮੁਫ਼ਤ ਉਪਲਬਧ ਹੈ ਅਤੇ ਜਿਸ ਵਿਅਕਤੀ ਵਿੱਚ ਅਜਿਹੇ ਲੱਛਣ ਪਾਏ ਜਾ ਰਹੇ ਹਨ ਉਹ ਮਾਸਕ ਦੀ ਵਰਤੋਂ ਜ਼ਰੂਰ ਕਰੇ ਤਾਂ ਜੋ ਫਲੂ ਜਿਹੇ ਰੋਗਾਂ ਨੂੰ ਫੈਲਣ ਤੋਂ ਰੋਕਿਆ ਜਾ ਸਕੇ।
ਉਹਨਾਂ ਕਿਹਾ ਕਿ ਇਹਨਾਂ ਫਲੂ ਅਤੇ ਕੋਵਿਡ ਦੋਨਾਂ ਤਰ੍ਹਾਂ ਦੇ ਰੋਗਾਂ ਤੋਂ ਬਚਾਅ ਲਈ ਹੱਥਾਂ ਨੂੰ ਵਾਰ ਵਾਰ ਸਾਬਣ ਪਾਣੀ ਨਾਲ ਧੌਣਾਂ, ਇੱਕ ਦੂਜੇ ਨਾਲ ਹੱਥ ਮਿਲਾਉਣ ਅਤੇ ਬੇਲੋੜੀ ਭੀੜ ਵਿੱਚ ਜਾਣ ਤੋਂ ਗੁਰੇਜ਼ ਕਰਨਾ ਜ਼ਰੂਰੀ ਹੈ।fਇਹਨਾਂ ਸਧਾਰਨ ਜਿਹੀਆਂ ਸਾਵਧਾਨੀਆਂ ਨਾਲ ਬਿਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕਦਾ ਹੈ। ਉਹਨਾਂ ਕਿਹਾ ਕਿ ਜ਼ਿਲ੍ਹੇ ਵਿੱਚ ਕੋਵਿਡ ਦੀ ਸਥਿਤੀ ਫ਼ਿਲਹਾਲ ਕਾਬੂ ਵਿੱਚ ਹੈ ਅਤੇ ਘਬਰਾਉਣ ਦੀ ਲੋੜ ਨਹੀਂ, ਬਲਕਿ ਇਸ ਤੋਂ ਬਚਾਅ ਲਈ ਸਾਵਧਾਨੀਆਂ ਅਪਣਾਉਣ ਦੀ ਜ਼ਰੂਰਤ ਹੈ ।
ਜ਼ਿਲ੍ਹਾ ਐਪੀਡੋਮੋਲੋਜਿਸਟ ਡਾ. ਸੁਮਿਤ ਸਿੰਘ ਨੇ ਦੱਸਿਆ ਕਿ ਪ੍ਰਾਪਤ ਹੋਈਆਂ ਜ਼ੀਨ ਸੀਕੁਐਨਸਿੰਗ ਦੀਆਂ ਰਿਪੋਰਟਾਂ ਅਨੁਸਾਰ ਮੌਜੂਦਾ ਕੋਵਿਡ ਕੇਸਾਂ ਵਿੱਚ ਵਾਧਾ ਨਵੇਂ ਕੋਵਿਡ ਵੇਰੀਐਂਟ XBB1.16 ਕਾਰਨ ਹੋ ਰਿਹਾ ਹੈ ਜ਼ੋ ਕਿ ਪੰਜਾਬ ਦੇ ਹੋਰ ਜ਼ਿਲਿਆਂ ਅਤੇ ਦੇਸ ਦੇ ਹੋਰ ਰਾਜਾਂ ਵਿੱਚ ਵੀ ਦੇਖਣ ਨੂੰ ਮਿਲ ਰਿਹਾ ਹੈ, ਜ਼ਰੂਰੀ ਹੈ ਕਿ ਜਿਸ ਵਿਅਕਤੀ ਵਿੱਚ ਵੀ ਲੱਛਣ ਆ ਰਹੇ ਹਨ ਉਹ ਖ਼ੁਦ ਜਾਂਚ ਕਰਵਾਵੇ ਅਤੇ ਮਾਸਕ ਦੀ ਵਰਤੋਂ ਕਰ ਹੋਰਾਂ ਨੂੰ ਫੈਲਾਉਣ ਤੋਂ ਗੁਰੇਜ਼ ਕਰੇ।
Advertisement

Advertisement

Advertisement

Advertisement

error: Content is protected !!