ਅਸ਼ੋਕ ਵਰਮਾ , ਬਾਦਲ , 27 ਅਪਰੈਲ 2023
ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ ਨੂੰ ਪੰਜਾਬ ਹੀ ਨਹੀਂ ਦੇਸ਼ ਦੀਆਂ ਅਹਿਮ ਸਿਆਸੀ, ਧਾਰਮਿਕ ਅਤੇ ਸਮਾਜਿਕ ਸ਼ਖ਼ਸੀਅਤਾਂ ਤੋਂ ਇਲਾਵਾ ਹਜ਼ਾਰਾਂ ਦੀ ਤਦਾਦ ਵਿੱਚ ਇਲਾਕਾ ਵਾਸੀਆਂ ਦੀ ਮੌਜੂਦਗੀ ਵਿੱਚ ਹੰਝੂਆਂ ਭਰੀ ਅੰਤਿਮ ਵਿਦਾਇਗੀ ਦਿੱਤੀ ਗਈ। ਅੱਜ ਬਾਅਦ ਦੁਪਹਿਰ ਕਰੀਬ ਢਾਈ ਵਜੇ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿੱਚ ਜਦੋਂ ਪੂਰੇ ਧਾਰਮਿਕ ਰੀਤੀ ਰਿਵਾਜਾਂ ਅਤੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ ਤਾਂ ਮੌਕੇ ਤੇ ਮੌਜੂਦ ਹਰ ਕੋਈ ਗ਼ਮਗੀਨ ਸੀ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਬੀਤੀ 25 ਅਪਰੈਲ ਦੀ ਰਾਤ 8 ਵਜੇ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਚ ਦਿਹਾਂਤ ਹੋ ਗਿਆ ਸੀ।
ਉਨ੍ਹਾਂ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਪੁੱਤਰ ਸੁਖਬੀਰ ਸਿੰਘ ਬਾਦਲ ਨੇ ਦਿਖਾਈ। ਉਨ੍ਹਾਂ ਦੀ ਅੰਤਿਮ ਯਾਤਰਾ ਘਰ ਤੋਂ ਸੁਰੂ ਹੋਣ ਸਮੇਂ ਉਨ੍ਹਾਂ ਦੇ ਪੁੱਤਰ ਸੁਖਬੀਰ ਸਿੰਘ ਬਾਦਲ ਅਤੇ ਭਤੀਜੇ ਮਨਪ੍ਰੀਤ ਸਿੰਘ ਬਾਦਲ ਨੇ ਅਰਥੀ ਨੂੰ ਮੋਢਾ ਦਿੱਤਾ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਘਰ ਤੋਂ ਅੰਤਿਮ ਸੰਸਕਾਰ ਵਾਲੀ ਜਗਾ ਤੱਕ ਇਕ ਟਰਕੈਟਰ ਟਰਾਲੀ ਜੋ ਫੁੱਲਾਂ ਨਾਲ ਸਜਾਈ ਹੋਈ ਸੀ , ਵਿਚ ਲਿਆਂਦਾ ਗਿਆ, ਜਿਸ ਵਿਚ ਸੁਖਬੀਰ ਸਿੰਘ ਬਾਦਲ , ਨੂੰਹ ਬੀਬਾ ਹਰਸਿਮਰਤ ਕੌਰ ਬਾਦਲ, ਪੋਤਰਾ ਅਨੰਤਵੀਰ ਸਿੰਘ ਬਾਦਲ, ਬੇਟੀ ਪ੍ਰਨੀਤ ਕੌਰ, ਜੁਆਈ ਆਦੇਸ਼ ਪ੍ਰਤਾਪ ਸਿੰਘ ਕੈਰੋਂ, ਮਨਪ੍ਰੀਤ ਸਿੰਘ ਬਾਦਲ, ਅਰਜਨ ਬਾਦਲ ਤੇ ਹੋਰ ਵੀ ਮੈਂਬਰ ਵੀ ਮੌਜੂਦ ਸਨ।
ਅੰਤਿਮ ਯਾਤਰਾ ਦੌਰਾਨ ਦਸ਼ਮੇਸ ਗਰਲਜ ਕਾਲਜ, ਦਸ਼ਮੇਸ ਬੀ ਐਡ ਕਾਲਜ, ਦਸਮੇਸ ਗਰਲਜ਼ ਸਕੂਲ ਦੇ ਸਟਾਫ ਮੈਂਬਰਾਂ ਤੇ ਵਿਦਿਆਰਥੀਆਂ ਤੋਂ ਇਲਾਵਾ ਮਹਾਰਾਜਾ ਰਣਜੀਤ ਸਿੰਘ ਕਾਲਜ ਦੇ ਸਟਾਫ ਤੇ ਬੱਚਿਆਂ ਨੇ ਫੁੱਲਾਂ ਦੀ ਵਰਖਾ ਕੀਤੀ। ਸਾਬਕਾ ਮੁੱਖ ਮੰਤਰੀ ਨੂੰ ਅੰਤਿਮ ਵਿਦਾਇਗੀ ਦੇਣ ਵਾਲਿਆਂ ਵਿਚ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਡਾ: ਬਰਜਿੰਦਰ ਸਿੰਘ ਹਮਦਰਦ, ਕੈਬਨਿਟ ਮੰਤਰੀ ਪੰਜਾਬ ਡਾ: ਬਲਜੀਤ ਕੌਰ, ਕੈਬਨਿਟ ਮੰਤਰੀ ਅਮਨ ਅਰੋੜਾ, ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਾਂ,
ਕੇਂਦਰੀ ਮੰਤਰੀ ਸੋਮ ਪ੍ਰਕਾਸ, ਹਰਦੀਪ ਸਿੰਘ ਪੁਰੀ ਕੇਂਦਰੀ ਮੰਤਰੀ, ਜੇ.ਪੀ.ਨੱਢਾ ਭਾਜਪਾ ਦੇ ਰਾਸ਼ਟਰੀ ਪ੍ਰਧਾਨ, ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸਯੰਤ ਚੌਟਾਲਾ, ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ, ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ,ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸੁਖਜਿੰਦਰ ਸਿੰਘ ਰੰਧਾਵਾ ਸਾਬਕਾ ਮੰਤਰੀ, ਸੰਸਦ ਮੈਂਬਰ ਦੁਪਿੰਦਰ ਸਿੰਘ ਹੁੱਡਾ, ਹਰਿਆਣਾ ਦੇ ਕੈਬਨਿਟ ਮੰਤਰੀ ਚੌਧਰੀ ਰਣਜੀਤ ਸਿੰਘ, ਰਾਜ ਸਭਾ ਮੈਂਬਰ ਬਲਵੀਰ ਸਿੰਘ ਸੀਚੇਵਾਲ, ਮਨੋਰੰਜਨ ਕਾਲੀਆ, ਪ੍ਰੇਮ ਸਿੰਘ ਚੰਦੂ ਮਾਜਰਾ,
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਾਬਕਾ ਪ ਪ੍ਰਧਾਨ ਐਸਜੀਪੀਸੀ, ਗੋਬਿੰਦ ਸਿੰਘ ਲੌਂਗੋਵਾਲ, ਸਾਬਕਾ ਪ੍ਰਧਾਨ ਐਸਜੀਪੀਸੀ, ਬੀਬੀ ਜੰਗੀਰ ਕੌਰ, ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਸਾਬਕਾ ਮੰਤਰੀ, ਵਿਧਾਇਕ ਮਨਪ੍ਰੀਤ ਸਿੰਘ ਇਆਲੀ, ਸਾਬਕਾ ਵਿਧਾਇਕ ਮੋਹਨ ਲਾਲ , ਐਸ ਜੀ ਪੀ ਸੀ ਦੇ ਜਰਨਲ ਸਕੱਤਰ ਗੁਰਚਰਨ ਸਿੰਘ ਗਰੇਵਾਲ, ਸਾਬਕਾ ਮੰਤਰੀ ਵਿਜੇ ਸਾਂਪਲਾ, ਸਾਬਕਾ ਅਕਾਲੀ ਵਿਧਾਇਕ ਸੁਰਜੀਤ ਸਿੰਘ ਰੱਖੜਾ
, ਬਹੁਜਨ ਸਮਾਜ ਪਾਰਟੀ ਦੇ ਪ੍ਰਧਾਨ ਡਾ: ਜਸਵੀਰ ਸਿੰਘ ਗੜ੍ਹੀ, ਮਨਜਿੰਦਰ ਸਿੰਘ ਸਿਰਸਾ, ਪਰਮਜੀਤ ਸਿੰਘ ਸ਼ਰਨਾ ਸਾਬਕਾ ਪ੍ਰਧਾਨ ਐਸਜੀਪੀਸੀ ਦਿੱਲੀ, ਹਰਮੀਤ ਸਿੰਘ ਕਾਲੇਕੇ ਤੋਂ ਇਲਾਵਾ ਅਕਾਲੀ ਲੀਡਰਸ਼ਿਪ ਵਿਚ ਡਾ ਦਲਜੀਤ ਸਿੰਘ ਚੀਮਾ, ਬਲਵਿੰਦਰ ਸਿੰਘ ਭੂੰਦੜ, ਬਿਕਰਮਜੀਤ ਸਿੰਘ ਮਜੀਠੀਆ,ਸ਼ਰਨਜੀਤ ਸਿੰਘ ਢਿੱਲੋਂ, ਸਿਕੰਦਰ ਸਿੰਘ ਮਲੂਕਾ, ਜਨਮੇਜਾ ਸਿੰਘ ਸੇਖੋਂ, ਪ੍ਰੇਮ ਸਿੰਘ ਚੰਦੂਮਾਜਰਾ ਅਤੇ ਤੇਜਿੰਦਰ ਸਿੰਘ ਮਿੱਡੂਖੇੜਾ ਤੋਂ ਇਲਾਵਾ ਹੋਰ ਵੀ ਸਿਆਸੀ, ਧਾਰਮਿਕ ਤੇ ਸਮਾਜਿਕ ਆਗੂ ਸ਼ਾਮਲ ਸਨ।