ਮਈ ਦਿਵਸ ਦੇ ਸ਼ਹੀਦਾਂ ਦੀ ਵਿਚਾਰਧਾਰਾ ਅੱਜ ਵੀ ਪ੍ਰੇਰਨਾਸ੍ਰੋਤ – ਦਰਸ਼ਨ ਸਿੰਘ ਦਸੌਂਦਾ ਸਿੰਘ ਵਾਲਾ
ਰਘਬੀਰ ਹੈਪੀ , ਬਰਨਾਲਾ 1 ਮਈ 2023
ਬਿਜਲੀ ਕਾਮਿਆਂ ਦੀ ਸੰਘਰਸ਼ਸ਼ੀਲ ਜਥੇਬੰਦੀ ਟੈਕਨੀਕਲ ਸਰਵਿਸਿਜ਼ ਯੂਨੀਅਨ ਰਜਿ ਸਰਕਲ ਬਰਨਾਲਾ ਵੱਲੋਂ ਮਜ਼ਦੂਰ ਦਿਵਸ ਪੂਰੇ ਇਨਕਲਾਬੀ ਜੋਸ਼ ਨਾਲ ਪੂਰੇ ਸਰਕਲ ਅੰਦਰ ਮਨਾਇਆ ਗਿਆ। ਵੱਖ-ਵੱਖ ਥਾਵਾਂ ਤੇ ਝੰਡਾ ਲਹਿਰਾਉਣ ਦੀ ਰਸਮ ਸਥਾਨਕ ਆਗੂਆਂ ਨੇ ਨਿਭਾਈ। ਦੋ ਮਿੰਟ ਦਾ ਮੋਨ ਧਾਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਅਤੇ ਸ਼ਹੀਦਾਂ ਦੇ ਲੁੱਟ,ਜਬਰ ਅਤੇ ਦਾਬੇ ਤੋਂ ਰਹਿਤ ਅਧੂਰੇ ਕਾਰਜ ਨੂੰ ਜਾਰੀ ਰੱਖਣ ਦਾ ਅਹਿਦ ਕੀਤਾ। ਇਸ ਸਮੇਂ ਸ਼ਹਿਰੀ,ਦਿਹਾਤੀ ਅਤੇ ਮਲੇਰਕੋਟਲਾ ਮੰਡਲ ਦੇ ਆਗੂਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ। ਦਫਤਰਾਂ ਅਤੇ ਬਿਜਲੀ ਘਰਾਂ ਵਿਖੇ ਹੋਈਆਂ ਵਿਸ਼ਾਲ ਰੈਲੀਆਂ ਨੂੰ ਦਰਸ਼ਨ ਸਿੰਘ ਦਸੌਂਦਾ ਸਿੰਘ ਵਾਲਾ,ਕੁਲਵੀਰ ਸਿੰਘ ਠੀਕਰੀਵਾਲਾ,ਹਰਬੰਸ ਸਿੰਘ ਮਾਣਕੀ, ਪ੍ਰਗਟ ਸਿੰਘ ਆਦਿ ਸਰਕਲ ਆਗੂਆਂ ਨੇ ਮਈ ਦਿਵਸ ਦੀ ਇਤਿਹਾਸਕ ਮਹੱਤਤਾ ਤੋਂ ਜਾਣੂ ਕਰਵਾਇਆ ਗਿਆ। ਆਗੂਆਂ ਕਿਹਾ ਕਿ ਮਈ ਦਿਵਸ ਦੇ ਸ਼ਹੀਦਾਂ ਦੀ ਵਿਚਾਰਧਾਰਾ ਅੱਜ ਵੀ ਪ੍ਰੇਰਨਾਸ੍ਰੋਤ ਹੈ। ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਰੁਲਦੂ ਸਿੰਘ, ਭੋਲਾ ਸਿੰਘ,ਹਾਕਮ ਸਿੰਘ ਨੂਰ,ਕੁਲਵਿੰਦਰ ਸਿੰਘ, ਬਲਵੰਤ ਸਿੰਘ,ਮਲਕੀਤ ਸਿੰਘ,ਜਸਕਰਨ ਸਿੰਘ, ਮਨਦੀਪ ਸਿੰਘ, ਰਾਜਪਤੀ,ਜਸਵਿੰਦਰ ਸਿੰਘ ਅਤੇ ਮੁਖਤਿਆਰ ਸਿੰਘ ਆਦਿ ਨੇ ਕਿਹਾ ਕਿ ਸਾਮਰਾਜੀ ਨੀਤੀਆਂ ਨੂੰ ਕੇਂਦਰੀ ਅਤੇ ਸੂਬਾਈ ਸਰਕਾਰਾਂ ਵੱਲੋਂ ਲੋਕ/ਮੁਲਾਜ਼ਮ ਵਿਰੋਧੀ ਨੀਤੀਆਂ ਨੂੰ ਨਵੀਂ ਆਰਥਿਕ ਤੇ ਸਨਅਤੀ ਨੀਤੀਆਂ ਨੂੰ ਤੇਜ਼ੀ ਨਾਲ ਲਾਗੂ ਕੀਤਾ ਜਾ ਰਿਹਾ ਹੈ। ਇਨ੍ਹਾਂ ਨੀਤੀਆਂ ਨਾਲ ਕਿਰਤੀਆਂ ਦੀ ਤਿੱਖੀ ਰੱਤ ਨਿਚੋੜੀ ਜਾ ਰਹੀ ਹੈ। ਮੁਲਾਜ਼ਮਾਂ ਵੱਲੋਂ ਸਿਰੜੀ ਸੰਘਰਸ਼ ਦੀ ਬਦੌਲਤ ਹਾਸਲ ਕੀਤੀਆਂ ਸਹੂਲਤਾਂ ਨੂੰ ਵੀ ਖੋਹਿਆ ਜਾ ਰਿਹਾ ਹੈ। ਨਵੀਂ ਭਰਤੀ ਉੱਤੇ ਪਾਬੰਦੀ ਮੜ੍ਹ ਦਿੱਤੀ ਹੈ। ਨਿਗੂਣੀ ਭਰਤੀ ਆਊਟਸੋਰਸ/ ਠੇਕੇਦਾਰੀ ਪ੍ਰਬੰਧ ਰਾਹੀਂ ਕੀਤੀ ਜਾ ਰਹੀ ਹੈ। ਇਸ ਲਈ ਕਿਰਤੀ ਜਮਾਤ ਨੂੰ ਆਪਣੇ ਹਿੱਤਾਂ ਦੀ ਰਾਖੀ ਕਰਨ ਲਈ ਤਿੱਖੇ ਵਿਸ਼ਾਲ ਸੰਘਰਸ਼ਾਂ ਦੀ ਲੋੜ ਹੈ। ਵਿਸ਼ਾਲ ਰੈਲੀ ਕਰਨ ਉਪਰੰਤ ‘ਮਈ ਦਿਵਸ ਦੇ ਸ਼ਹੀਦਾਂ ਨੂੰ -ਲਾਲ ਸਲਾਮ,ਮਈ ਦਿਵਸ ਦੇ ਸ਼ਹੀਦਾਂ ਦਾ ਪੈਗ਼ਾਮ -ਜਾਰੀ ਰੱਖਣਾ ਹੈ ਸੰਗਰਾਮ, ਇਨਕਲਾਬ-ਜਿੰਦਾਬਾਦ,ਸਾਮਰਾਜਵਾਦ -ਮੁਰਦਾਬਾਦ ,ਮਈ ਦਿਵਸ ਦੇ ਸ਼ਹੀਦ-ਅਮਰ ਰਹਿਣ’ ਆਦਿ ਅਕਾਸ਼ ਗੁੰਜਾਊ ਨਾਹਰੇ ਬੁਲੰਦ ਕੀਤੇ।