ਨਸ਼ਿਆਂ ਦੀ ਸਪਲਾਈ ਲਾਈਨ ਟੁੱਟੀ! ਹੁਣ ਮੰਗ ਰੋਕਣ ਦੀ ਲੋੜ

Advertisement
Spread information

DC ਵਲੋਂ N.C.O.R.D. ਅਧੀਨ ਜਿਲ੍ਹਾ ਪੱਧਰੀ ਕਮੇਟੀ ਵਲੋਂ ਚੁੱਕੇ ਗਏ ਕਦਮਾਂ ਦੀ ਸਮੀਖਿਆ

ਨਸ਼ਿਆਂ ਦੀ ਅਲਾਮਤ ਨੂੰ ਰੋਕਣ ਲਈ ਸਾਨੂੰ ਸਾਰਿਆਂ ਨੂੰ ਅੱਗੇ ਆਉਣਾ ਚਾਹੀਦਾ ਹੈ – ਸੁਰਭੀ ਮਲਿਕ

ਬੇਅੰਤ ਸਿੰਘ ਬਾਜਵਾ , ਲੁਧਿਆਣਾ, 6 ਮਈ 2023

   ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਲੋਂ ਨਾਰਕੋ ਕੋਆਰਡੀਨੇਸ਼ਨ ਸੈਂਟਰ (ਐਨ.ਸੀ.ਆਰ.ਡੀ.) ਅਧੀਨ ਜਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹੇ ਵਿੱਚ ਨਸ਼ਿਆਂ ਦੀ ਅਲਾਮਤ ਨੂੰ ਰੋਕਣ ਲਈ ਚੁੱਕੇ ਗਏ ਕਦਮਾਂ ਦੀ ਸਮੀਖਿਆ ਕੀਤੀ।ਡਿਪਟੀ ਕਮਿਸ਼ਨਰ ਮਲਿਕ ਨੇ ਸਿੱਖਿਆ ਵਿਭਾਗ ਨੂੰ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਸਕੂਲਾਂ/ਕਾਲਜਾਂ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕਰਨ ਲਈ ਸਟੇਜ ਨਾਟਕ, ਸਕਿੱਟ ਜਾਂ ਹੋਰ ਗਤੀਵਿਧੀਆਂ ਦਾ ਆਯੋਜਨ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਸਿਹਤ ਵਿਭਾਗ ਨੂੰ ਆਦੇਸ਼ ਦਿੱਤੇ ਕਿ ਨਸ਼ਿਆਂ ਦੇ ਹੌਟਸਪੌਟਸ ਵਿੱਚ ਮੈਡੀਕਲ ਕੈਂਪ ਲਗਾਏ ਜਾਣ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪ੍ਰਚਾਰ ਕਰਨ ਤੋਂ ਇਲਾਵਾ ਓਟ ਕਲੀਨਿਕਾਂ, ਮੁੜ ਵਸੇਬਾ ਕੇਂਦਰਾਂ ਬਾਰੇ ਵੀ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਇਸ ਮੁਹਿੰਮ ਨੂੰ ਜਨਤਕ ਲਾਮਬੰਦੀ ਵਿੱਚ ਤਬਦੀਲ ਕੀਤਾ ਜਾਣਾ ਚਾਹੀਦਾ ਹੈ ਜੋ ਸੂਬੇ ਵਿੱਚੋਂ ਨਸ਼ਿਆਂ ਦਾ ਖਾਤਮਾ ਕਰਨ ਵਿੱਚ ਸਹਾਈ ਸਿੱਧ ਹੋ ਸਕਦਾ ਹੈ।
     ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਨਸ਼ਿਆਂ ਦੀ ਸਪਲਾਈ ਲਾਈਨ ਪਹਿਲਾਂ ਹੀ ਟੁੱਟ ਚੁੱਕੀ ਹੈ ਅਤੇ ਹੁਣ ਸਮਾਂ ਆ ਗਿਆ ਹੈ । ਜਦੋਂ ਇਸ ਮੁਹਿੰਮ ਤਹਿਤ ਲੋਕਾਂ ਦੇ ਦਿਲੋਂ ਸਹਿਯੋਗ ਨਾਲ ਨਸ਼ਿਆਂ ਦੀ ਮੰਗ ਨੂੰ ਰੋਕਣ ਦੀ ਲੋੜ ਹੈ। ਮਲਿਕ ਨੇ ਪੰਜਾਬ ਸਰਕਾਰ ਦੀ ਜ਼ੀਰੋ ਟਾਲਰੈਂਸ ਨੀਤੀ ਨੂੰ ਰੇਖਾਂਕਿਤ ਕਰਦਿਆਂ ਕਿਹਾ ਕਿ ਪੁਲਿਸ ਨੇ ਪਹਿਲਾਂ ਹੀ ਨਸ਼ਾ ਤਸਕਰਾਂ ‘ਤੇ ਵੱਡੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ, ਜਿਸ ਕਾਰਨ ਵੱਡੇ ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਡੱਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਅੱਤਵਾਦ ਦਾ ਸਫਲਤਾਪੂਰਵਕ ਮੁਕਾਬਲਾ ਕੀਤਾ ਹੈ ਅਤੇ ਹੁਣ ਸਮਾਂ ਆ ਗਿਆ ਹੈ ਕਿ ਉਹ ਸਾਰੇ ਇੱਕ ਵਾਰ ਫਿਰ ਇਕੱਠੇ ਹੋ ਕੇ ਨਸ਼ਿਆਂ ਵਿਰੁੱਧ ਲਗਾਤਾਰ ਦਬਾਅ ਬਣਾਉਣ ਤਾਂ ਜੋ ਇਸ ਖਤਰੇ ਦਾ ਮੁਕਾਬਲਾ ਕੀਤਾ ਜਾ ਸਕੇ । ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਹਿੱਤਾਂ ਦੀ ਰਾਖੀ ਅਤੇ ਨਸ਼ਿਆਂ ਦੀ ਅਲਾਮਤ ਨੂੰ ਛੱਡਣ ਲਈ ਹਰ ਪਹਿਲ ਕਦਮੀ ਕੀਤੀ ਜਾਵੇਗੀ।                               
    ਡਿਪਟੀ ਕਮਿਸ਼ਨਰ ਵਲੋਂ ਵਧੀਕ ਡਿਪਟੀ ਕਮਿਸ਼ਨਰਾਂ ਅਤੇ ਐਸ.ਡੀ.ਐਮਜ਼ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਆਪਣੇ ਅਧਿਕਾਰ ਖੇਤਰਾਂ ਵਿੱਚ ਨਿਯਮਤ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾਣ ਜਿੱਥੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਅਤੇ ਇੱਕ ਸਿਹਤਮੰਦ ਜੀਵਨ ਸ਼ੈਲੀ ਚੁਣਨ ਲਈ ਪ੍ਰੇਰਿਤ ਕਰਨ।

Advertisement
Advertisement
Advertisement
Advertisement
Advertisement
Advertisement
error: Content is protected !!