99 ਫੀਸਦੀ ਖ਼ਰੀਦੀ ਗਈ ਕਣਕ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ ਗਈ
ਰਘਵੀਰ ਹੈਪੀ , ਬਰਨਾਲਾ, 07 ਮਈ 2023
ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਸਮੁੱਚੀਆਂ ਮੰਡੀਆਂ ਵਿੱਚ ਖਰੀਦੀ ਗਈ 82.23 ਫ਼ੀਸਦੀ ਕਣਕ ਦੀ ਲਿਫ਼ਟਿੰਗ ਕਰਵਾ ਦਿੱਤੀ ਗਈ ਹੈ ਅਤੇ 99 ਫ਼ੀਸਦੀ ਅਦਾਇਗੀਆਂ ਕਿਸਾਨਾਂ ਦੇ ਖਾਤਿਆਂ ‘ਚ ਤਬਦੀਲ ਕਰ ਦਿੱਤੀ ਗਈ ਹੈ ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਦੀਆਂ ਮੰਡੀਆਂ ਚ ਹੁਣ ਤੱਕ 441093 ਮੀਟ੍ਰਿਕ ਟਨ ਕਣਕ ਪੁੱਜੀ ਹੈ । ਇਸ ਵਿੱਚੋਂ 440872 ਮੀਟ੍ਰਿਕ ਟਨ ਖਰੀਦ ਲਈ ਗਈ ਹੈ । ਇਸ ਸਬੰਧੀ ਏਜੇਂਸੀ ਵਾਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪਨਗ੍ਰੇਨ ਵੱਲੋਂ 109896 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 118100 ਮੀਟਰਿਕ ਟਨ, ਪਨਸਪ ਵੱਲੋਂ 95923 ਮੀਟਰਿਕ ਟਨ, ਪੰਜਾਬ ਵੇਅਰ ਹਾਊਸ ਵੱਲੋਂ 80806 ਮੀਟਰਿਕ ਟਨ, ਫ਼ੂਡ ਕਾਰਪੋਰੇਸ਼ਨ ਵਲੋਂ 35903 ਮੀਟ੍ਰਿਕ ਟਨ ਅਤੇ ਪ੍ਰਾਇਵੇਟ ਵਪਾਰੀਆਂ ਵੱਲੋਂ 245 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
ਕਿਸਾਨਾਂ ਨੂੰ ਕੀਤੀਆਂ ਜਾ ਰਹੀਆਂ ਅਦਾਇਗੀਆਂ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਕੁਲ ਖਰੀਦੀ ਗਈ ਕਣਕ ਦੀ 99 ਫ਼ੀਸਦੀ ਅਦਾਇਗੀਆਂ ਕਿਸਾਨਾਂ ਦੇ ਖਾਤਿਆਂ ‘ਚ ਤਬਦੀਲ ਕਰ ਦਿੱਤੀ ਗਈ ਹੈ ਜਿਸ ਦੀ ਕੁੱਲ ਰਕਮ 917 ਕਰੋੜ ਰੁਪਏ ਹੈ । ਉਨ੍ਹਾਂ ਕਿਹਾ ਪਨਗ੍ਰੇਨ , ਮਾਰਕਫੈੱਡ, ਪਨਸਪ ਅਤੇ ਪੰਜਾਬ ਵੇਅਰ ਹਾਊਸ ਵੱਲੋਂ 100 ਫ਼ੀਸਦੀ ਅਦਾਇਗੀਆਂ ਕਰ ਦਿੱਤੀਆਂ ਗਈਆਂ ਹਨ, ਜਦਕਿ ਫ਼ੂਡ ਕਾਰਪੋਰੇਸ਼ਨ ਆਫ ਇੰਡੀਆ ਵੱਲੋਂ 83 ਫ਼ੀਸਦੀ ਅਦਾਇਗੀ ਕਰ ਦਿੱਤੀ ਗਈ ਹੈ ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਕਣਕ ਚੁੱਕਣ ਲਈ ਟਰੱਕਾਂ ਦੀ ਘਾਟ ਨਹੀਂ ਹੈ ਅਤੇ ਲੋੜ ਅਨੁਸਾਰ ਟਰੱਕਾਂ ਨੂੰ ਇਸ ਕੰਮ ਵਿੱਚ ਲਗਾਇਆ ਗਿਆ ਹੈ । ਉਨ੍ਹਾਂ ਕਿਹਾ ਕਿ ਮੰਡੀ ਵਿੱਚੋਂ 82.23 ਫ਼ੀਸਦੀ ਕਣਕ ਦੀ ਲਿਫਟਿੰਗ ਕਰ ਲਈ ਗਈ ਹੈ । ਪਿਛਲੇ 72 ਘੰਟਿਆਂ ‘ਚ ਪਨਗ੍ਰੇਨ ਵੱਲੋਂ 79 ਫ਼ੀਸਦੀ, ਮਾਰਕਫੈੱਡ ਵੱਲੋਂ 86 ਫ਼ੀਸਦੀ, ਪਨਸਪ ਵੱਲੋਂ 78 ਫ਼ੀਸਦੀ, ਪੰਜਾਬ ਵੇਅਰ ਹਾਊਸ ਵੱਲੋਂ 88 ਫ਼ੀਸਦੀ, ਫ਼ੂਡ ਕਾਰਪੋਰੇਸ਼ਨ ਆਫ ਇੰਡੀਆ ਵੱਲੋਂ 78 ਫ਼ੀਸਦੀ ਅਤੇ ਪ੍ਰਾਇਵੇਟ ਵਪਾਰੀਆਂ ਵੱਲੋਂ 104 ਫ਼ੀਸਦੀ ਖਰੀਦੀ ਗਈ ਕਣਕ ਲਿਫਟ ਕਰ ਲਈ ਗਈ ਹੈ ।