ਵਧੀਕ ਡਿਪਟੀ ਕਮਿਸ਼ਨਰ ਲਵਜੀਤ ਕਲਸੀ ਨੇ ਵੱਖ ਵੱਖ ਵਿਭਾਗਾਂ ਨੂੰ ਕੀਤੀਆਂ ਹਦਾਇਤਾਂ
ਰਘਵੀਰ ਹੈਪੀ , ਬਰਨਾਲਾ, 24 ਮਈ 2023
ਪੰਜਾਬ ਸਰਕਾਰ ਦੀ ‘ਸਰਕਾਰ ਤੁਹਾਡੇ ਦੁਆਰ’ ਪਹਿਲਕਦਮੀ ਤਹਿਤ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਿੰਡ ਝਲੂਰ ਵਿੱਚ ਲੋਕ ਮੁਸ਼ਕਿਲਾਂ ਦੀ ਸੁਣਵਾਈ ਲਈ ਕੈਂਪ ਲਾਇਆ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਲਵਜੀਤ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਲੋਕਾਂ ਨੂੰ ਉਹਨਾਂ ਦੇ ਦਰਾਂ ਉੱਤੇ ਸਰਕਾਰੀ ਸਕੀਮਾਂ ਦਾ ਲਾਹਾ ਦੇਣ ਦਾ ਕੰਮ ਕੀਤਾ ਜਾ ਰਿਹਾ ਹੈ।
ਉਹਨਾਂ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਮਕਸਦ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਅਤੇ ਇੱਕੋ ਛੱਤ ਥੱਲੇ ਸਕੀਮਾਂ ਦਾ ਲਾਭ ਮੁਹੱਈਆ ਕਰਾਉਣਾ ਹੈ। ਉਨ੍ਹਾਂ ਕੈਂਪ ’ਚ ਸਾਰੇ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਕੈਂਪ ਵਿੱਚ ਪ੍ਰਾਪਤ ਯੋਗ ਅਰਜ਼ੀਆਂ ਦਾ ਪਹਿਲ ਦੇ ਆਧਾਰ ’ਤੇ ਨਿਬੇੜਾ ਕਰਨ। ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਆਪਣੇ ਵਿਭਾਗ ਦੀਆਂ ਸਕੀਮਾਂ ਬਾਰੇ ਦੱਸਿਆ।
ਇਸ ਕੈਂਪ ਵਿੱਚ ਮਾਲ ਵਿਭਾਗ, ਫੂਡ ਸਪਲਾਈ ਵਿਭਾਗ, ਪਸ਼ੂ ਪਾਲਣ ਵਿਭਾਗ, ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਕਿਰਤ ਵਿਭਾਗ, ਪੀਐਸਪੀਸੀਐਲ, ਆਜੀਵਿਕਾ ਮਿਸ਼ਨ, ਸਿਹਤ ਵਿਭਾਗ ਸਣੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਲੋਂ ਵਿਭਾਗਾਂ ਦੇ ਹੈਲਪ ਡੈਸਕ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਗੋਪਾਲ ਸਿੰਘ, ਸਹਾਇਕ ਕਮਿਸ਼ਨਰ (ਜ) ਸੁਖਪਾਲ ਸਿੰਘ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਾਰੀ ਤੇ ਕਰਮਚਾਰੀ, ਪੰਚਾਇਤ ਮੈਂਬਰ ਤੇ ਹੋਰ ਪਤਵੰਤੇ ਹਾਜ਼ਰ ਸਨ।