ਕਣਕ ਦੀ ਨਾੜ ਜਲਾਉਣ ਵਾਲਿਆਂ ਵਿਰੁੱਧ 133 ਕੇਸ ਦਰਜ, 855000 ਰੁਪਏ ਕੀਤਾ ਜੁਰਮਾਨਾ

Advertisement
Spread information

*ਚੌਕਸੀ ਟੀਮਾਂ ਵੱਲੋਂ ਪਿਛਲੇ 48 ਘੰਟਿਆਂ ਦੌਰਾਨ 595 ਘਟਨਾ ਵਾਲੀਆਂ ਥਾਵਾਂ ਦਾ ਦੌਰਾ-ਡਿਪਟੀ ਕਮਿਸ਼ਨਰ


ਹਰਪ੍ਰੀਤ ਕੌਰ ਸੰਗਰੂਰ, 27 ਮਈ 2020
ਕਿਸਾਨਾਂ ਵੱਲੋਂ ਕਣਕ ਦੀ ਫਸਲ ਦੀ ਕਟਾਈ ਤੇ ਤੂੜੀ ਬਣਾਉਣ ਤੋਂ ਬਾਅਦ ਰਹਿ ਜਾਂਦੇ ਨਾੜ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਖਤੀ ਕਰ ਦਿੱਤੀ ਗਈ ਹੈ ਤੇ ਜ਼ਿਲ੍ਹੇ ਵਿੱਚ ਹੁਣ ਤੱਕ 133 ਐਫ.ਆਈ.ਆਰ ਦਰਜ ਕੀਤੀਆਂ ਜਾ ਚੁੱਕੀਆਂ ਹਨ ਤੇ ਇਸ ਸੰਬੰਧ ਵਿੱਚ ਸਬ ਡਵੀਜ਼ਨਲ ਟੀਮਾਂ ਵੱਲੋਂ ਲਗਾਤਾਰ ਦੌਰੇ ਕੀਤੇ ਜਾ ਰਹੇ ਹਨ।
ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕਣਕ ਦੇ ਨਾੜ ਨੂੰ ਅੱਗ ਲਾਉਣ ਦੇ ਸਬੰਧ ਵਿੱਚ ਹੁਣ ਤੱਕ 855000 ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ।ਸ੍ਰੀ ਥੋਰੀ ਨੇ ਦੱਸਿਆ ਕਿ ਨਾੜ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਗਠਿਤ ਟੀਮਾਂ ਵੱਲੋਂ ਨਾੜ ਨੂੰ ਅੱਗ ਲਾਉਣ ਦੇ ਕੇਸਾਂ ਦੀ ਲਗਾਤਾਰ ਮੌਨੀਟਰਿੰਗ ਕੀਤੀ ਜਾ ਰਹੀ ਹੈ ਤੇ ਇੰਨਾਂ ਟੀਮਾਂ ਵੱਲੋਂ ਪਿਛਲੇ 48 ਘੰਟਿਆਂ ਦੌਰਾਨ 595 ਘਟਨਾ ਵਾਲੀਆਂ ਥਾਵਾਂ ਦਾ ਦੌਰਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 275 ਮਾਮਲਿਆਂ ਵਿੱਚ ਖਸਰਾ ਗਿਰਦਾਵਰੀ ਵਿਚ ਲਾਲ ਸਿਆਹੀ ਨਾਲ ਇੰਦਰਾਜ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਣਕ ਦੀ ਨਾੜ ਨੂੰ ਅੱਗ ਨਾ ਲਗਾਉਣ ਤਾਂ ਕਿ ਵਾਤਾਵਰਣ ਨੂੰ ਦੂਸ਼ਿਤ ਹੋਣ ਅਤੇ ਮਿੱਟੀ ਵਿਚਲੇ ਖ਼ੁਰਾਕੀ ਤੱਤਾਂ ਨੂੰ ਖ਼ਤਮ ਹੋਣ ਤੋਂ ਬਚਾਇਆ ਜਾ ਸਕੇ।

Advertisement
Advertisement
Advertisement
Advertisement
Advertisement
error: Content is protected !!