ਸ਼ਹੀਦ ਊਧਮ ਸਿੰਘ ਯੂਥ ਕਲੱਬ ਅੰਨੀਆ ਵੱਲੋਂ ਕਰਵਾਏ ਜਾ ਰਹੇ ਤੀਸਰੇ ਕ੍ਰਿਕਟ ਟੂਰਨਾਮੈਂਟ ਵਿੱਚ ਵਿਸ਼ੇਸ਼ ਤੌਰ ਤੇ ਭਰੀ ਹਾਜ਼ਰੀ
ਕੇ. ਜੱਸੀ , ਅਮਲੋਹ,15 ਜੂਨ 2023
ਜੇਕਰ ਹਰ ਖਿਡਾਰੀ ਅਪਣੀ ਖੇਡ ਨੂੰ ਮਨ ਲਗਾ ਕੇ ਖੇਡੇ ਤਾ ਉਹ ਮੰਜ਼ਿਲਾਂ ਸਰ ਕਰਦਾ ਹੋਇਆਂ ਬੁਲੰਦੀਆਂ ਨੂੰ ਛੂਹ ਸਕਦਾ।ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਪਿੰਡ ਅੰਨੀਆ ਵਿਖੇ ਸ਼ਹੀਦ ਊਧਮ ਸਿੰਘ ਯੂਥ ਕਲੱਬ ਕਲੱਬ ਵੱਲੋਂ ਕਰਵਾਏ ਜਾ ਰਹੇ ਤੀਸਰੇ ਕ੍ਰਿਕਟ ਟੂਰਨਾਮੈਂਟ ਦੇ ਦੂਸਰੇ ਦਿਨ ਮੁੱਖ ਮਹਿਮਾਨ ਦੇ ਤੌਰ ਤੇ ਸ਼ਾਮਿਲ ਹੋਣ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਰਾਜੂ ਖੰਨਾ ਨੇ ਕਿਹਾ ਕਿ ਅੱਜ ਹਰ ਸੰਸਥਾ,ਸਮਾਜ ਸੇਵੀ ਆਗੂਆਂ,ਤੇ ਸਮੁੱਚੇ ਯੂਥ ਕਲੱਬਾਂ ਨੂੰ ਵਿਰਾਸਤੀ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਯੋਗ ਉਪਰਾਲੇ ਕਰਨੇ ਚਾਹੀਦੇ ਹਨ। ਤਾ ਜੋ ਨੌਜਵਾਨ ਪੀੜ੍ਹੀ ਨੂੰ ਸਮਾਜਿਕ ਬੁਰਾਈਆਂ ਤੇ ਦਿਨੋਂ ਦਿਨ ਵੱਧ ਰਹੇ ਨਸ਼ਿਆਂ ਤੋਂ ਲਾਂਭੇ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਪਿੰਡਾ ਤੇ ਸ਼ਹਿਰਾਂ ਵਿੱਚ ਬਣੇ ਯੂਥ ਸਪੋਰਟਸ ਕਲੱਬ ਨੂੰ ਵਧੇਰੇ ਉਤਸ਼ਾਹਿਤ ਕਰਨਾ ਚਾਹੀਦਾ ਹੈ ਤਾ ਜੋ ਉਹ ਤੁਹਾਡੇ ਦਿੱਤੇ ਹੌਸਲੇ ਤੇ ਹੱਲਾਸ਼ੇਰੀ ਸਦਕਾ ਅੱਗੇ ਹੋਰ ਵੀ ਉਤਸ਼ਾਹ ਨਾਲ ਕੰਮ ਕਰਕੇ ਸਮਾਜਿਕ ਬੁਰਾਈਆਂ ਨੂੰ ਜੜ੍ਹੋਂ ਪੁੱਟਣ ਲਈ ਕਾਰਗਰ ਕੰਮ ਕਰ ਸਕਣ। ਰਾਜੂ ਖੰਨਾ ਨੇ ਪਿੰਡ ਅੰਨੀਆ ਦੇ ਯੂਥ ਕਲੱਬ ਦੇ ਸਮੁੱਚੇ ਮੈਂਬਰਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹਨਾਂ ਵੱਲੋਂ ਜੋ ਹਰ ਸਾਲ ਇਹ ਟੂਰਨਾਮੈਂਟ ਕਰਵਾ ਕਿ ਨੌਜਵਾਨਾਂ ਨੂੰ ਖੇਡਾ ਨਾਲ ਜੋੜਿਆ ਜਾ ਰਿਹਾ ਹੈ ਉਸ ਲਈ ਇਹ ਕਲੱਬ ਵਧਾਈ ਦਾ ਪਾਤਰ ਹੈ। ਇਸ ਮੌਕੇ ਤੇ ਸੀਨੀਅਰ ਯੂਥ ਅਕਾਲੀ ਆਗੂ ਇਕਬਾਲ ਸਿੰਘ ਰਾਏ,ਤੇ ਗੁਰਮੀਤ ਸਿੰਘ ਸੁਹਾਣ ਪੰਚ ਦੀ ਅਗਵਾਈ ਵਿੱਚ ਸਮੁੱਚੇ ਕਲੱਬ ਮੈਂਬਰਾਂ ਵੱਲੋਂ ਮੁੱਖ ਮਹਿਮਾਨ ਗੁਰਪ੍ਰੀਤ ਸਿੰਘ ਰਾਜੂ ਖੰਨਾ, ਜਥੇਦਾਰ ਹਰਬੰਸ ਸਿੰਘ ਬਡਾਲੀ ਤੇ ਧਰਮਪਾਲ ਭੜੀ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਇਸ ਕ੍ਰਿਕਟ ਟੂਰਨਾਮੈਂਟ ਵਿੱਚ 32ਦੇ ਕਰੀਬ ਟੀਮਾਂ ਦੇ ਖਿਡਾਰੀ ਭਾਗ ਲੈ ਰਹੇ ਹਨ। ਜਿਹਨਾਂ ਵਿਚੋਂ ਪਹਿਲੇ ਸਥਾਨ ਤੇ ਰਹਿਣ ਵਾਲੀ ਟੀਮ ਨੂੰ 31 ਹਜਾਰ, ਦੂਸਰੇ ਤੇ ਰਹਿਣ ਵਾਲੀ ਨੂੰ 21 ਹਜ਼ਾਰ ਤੇ ਤੀਸਰੇ ਸਥਾਨ ਤੇ ਰਹਿਣ ਵਾਲੀ ਟੀਮ ਨੂੰ ਕਲੱਬ ਵੱਲੋਂ 5100 ਰੁਪਏ ਦੀਆਂ ਨਕਦ ਰਾਸ਼ੀਆਂ ਤੋਂ ਇਲਾਵਾ ਟ੍ਰਾਫੀਆ ਵੀ ਦਿੱਤੀਆਂ ਜਾਣਗੀਆਂ। ਇਸ ਤੋ ਇਲਾਵਾ ਵੈਸਟ ਖਿਡਾਰੀ ਨੂੰ 3100 ਰੁਪਏ ਤੇ ਮੈਨ ਆਫ਼ ਸੀਰੀਜ਼ ਖਿਡਾਰੀ ਨੂੰ 6100 ਰੁਪਏ ਦੇ ਨਗਦ ਇਨਾਮਾਂ ਨਾਲ ਸਨਮਾਨਿਤ ਕੀਤਾ ਜਾਵੇਗਾ। ਅੱਜ ਟੂਰਨਾਮੈਂਟ ਦੇ ਦੂਸਰੇ ਦਿਨ ਕੁਲਦੀਪ ਕੁਮਾਰ ਸ਼ਰਮਾ, ਲਖਵਿੰਦਰ ਸ਼ਰਮਾ ਜੌਨੀ,ਸਾਹਿਲ ਸੁਹਾਣ,ਰੋਹਿਤ ਸੁਹਾਣ, ਸ਼ਮਸ਼ੇਰ ਸਿੰਘ ਸਰਪੰਚ, ਰਾਜਵੀਰ ਸਿੰਘ ਨੰਬਰਦਾਰ, ਕੁਲਵਿੰਦਰ ਸਿੰਘ, ਯਾਦਵਿੰਦਰ ਸਿੰਘ,ਕੇਵਲ ਸਿੰਘ ਪੰਚ ਜਿਥੇ ਵਿਸ਼ੇਸ਼ ਤੌਰ ਤੇ ਮੌਜੂਦ ਰਹੇ। ਉਥੇ ਗੱਗੀ ਕਲਾਲਮਾਜਰਾ ਵੱਲੋਂ ਆਪਣੀ ਲੱਛੇਦਾਰ ਕੁਮੈਟਰੀ ਰਾਹੀਂ ਖਿਡਾਰੀਆਂ ਤੇ ਦਰਸ਼ਕਾਂ ਦੇ ਮਨਾਂ ਨੂੰ ਟੁੱਬਿਆ।