ਅਸ਼ੋਕ ਵਰਮਾ ,ਬਠਿੰਡਾ 15 ਜੂਨ 2023
ਸਿਹਤ ਵਿਭਾਗ ਅਤੇ ਰੈੱਡ ਕਰਾਸ ਸੁਸਾਇਟੀ ਨੇ ਵਿਸ਼ਵ ਖੂਨ ਦਾਨੀ ਦਿਵਸ ਮੌਕੇ ਕੱਢੇ ਗਏ ਕਾਫਿਲੇ ‘ਕਾਫ਼ਲਾ ਖੂਨਦਾਨੀਆਂ ਦਾ’
ਦੌਰਾਨ ਖੂਨ ਦਾਨ ਦੇ ਖੇਤਰ ਵਿੱਚ ਅਹਿਮ ਯੋਗਦਾਨ ਪਾਉਣ ਲਈ ਡੇਰਾ ਸੱਚਾ ਸੌਦਾ ਸਿਰਸਾ ਦੇ ਪੈਰੋਕਾਰਾਂ ਨੂੰ ਸਨਮਾਨਿਤ ਕੀਤਾ ਹੈ। ਖ਼ੂਨ ਦਾਨ ਸੰਮਤੀ ਦੇ ਜਿੰਮੇਵਾਰ ਸੇਵਾਦਾਰਾਂ ਅਤੇ ਸਟੇਟ ਕਮੇਟੀ ਮੈਂਬਰ ਗੁਰਦੇਵ ਸਿੰਘ ਇੰਸਾਂ ਨੇ ਇਹ ਸਨਮਾਨ ਹਾਸਿਲ ਕੀਤਾ। ਬਠਿੰਡਾ ਪ੍ਰਸ਼ਾਸਨ ਵੱਲੋਂ ਕੱਢੇ ਗਏ ਇਸ ਕਾਫ਼ਲੇ ਦੌਰਾਨ ਡੇਰਾ ਸੱਚਾ ਸੌਦਾ ਵੱਲੋਂ ਸਮਾਜਿਕ ਕਾਰਜਾਂ ਲਈ ਬਣਾਈ ਸੰਸਥਾ ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਵਿੰਗ ਦੇ ਵੱਡੀ ਗਿਣਤੀ ਵਲੰਟੀਅਰਾਂ ਨੇ ਭਾਗ ਲਿਆ ਅਤੇ ਆਮ ਲੋਕਾਂ ਨੂੰ ਖੂਨਦਾਨ ਕਰਨ ਲਈ ਪ੍ਰੇਰਨਾ ਦਿੱਤੀ।
ਇਸ ਮੌਕੇ 85 ਮੈਂਬਰ ਪੰਜਾਬ ਗੁਰਦੇਵ ਸਿੰਘ ਇੰਸਾਂ ਨੇ ਕਿਹਾ ਕਿ ਡੇਰਾ ਸ਼ਰਧਾਲੂ ਡੇਰਾ ਸਿਰਸਾ ਮੁਖੀ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਇੰਸਾਂ ਦੀ ਸਿੱਖਿਆਵਾਂ ਤੇ ਚੱਲਦਿਆਂ ਵੱਡੀ ਪੱਧਰ ਤੇ ਖ਼ੂਨਦਾਨ ਕਰਦੇ ਹਨ ਜਿਸ ਸਦਕਾ ਉਨ੍ਹਾਂ ਨੂੰ ਖੂਨਦਾਨੀਆਂ ਦੇ ਕਾਫਿਲੇ ਵਿਚ ਸ਼ਾਮਿਲ ਹੋਣ ਦਾ ਮੌਕਾ ਮਿਲਿਆ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਅਤੇ ਰੈਡ ਕਰਾਸ ਸੁਾਸਾਇਟੀ ਵੱਲੋਂ ਸ ਸੰਸਥਾ ਨੂੰ ਖ਼ੂਨਦਾਨ ਦੇ ਖੇਤਰ ਵਿਚ ਪਾਏ ਯੋਗਦਾਨ ਸਦਕਾ ਸਨਮਾਨ ਕਰਨਾ ਉਨ੍ਹਾਂ ਲਈ ਬੜੇ ਮਾਣ ਵਾਲੀ ਗੱਲ ਹੈ।
ਉਨ੍ਹਾਂ ਦੱਸਿਆ ਕਿ ਡੇਰਾ ਪੈਰੋਕਾਰ ਹਰ ਤਿੰਨ ਮਹੀਨੇ ਬਾਅਦ ਖੂਨਦਾਨ ਕਰਦੇ ਹਨ ਅਤੇ ਬੱਚਿਆਂ ਦੇ ਜਨਮ ਦਿਨ, ਆਪਣੇ ਅਤੇ ਪਰਿਵਾਰ ਦੇ ਕਿਸੇ ਵਿਅਕਤੀ ਦੇ ਜਨਮ ਦਿਨ, ਪਰਿਵਾਰ ਵਿੱਚ ਖੁਸ਼ੀ-ਗਮੀ ਦੇ ਮੌਕਿਆਂ ਨੂੰ ਖੂਨਦਾਨ ਕਰਕੇ ਮਨਾਇਆ ਜਾਂਦਾ ਹੈ। ਇਸ ਤੋਂ ਇਲਾਵਾ ਭਾਰਤੀ ਫੌਜ, ਪੁਲਿਸ ਪ੍ਰਸਾਸਨ, ਥੈਲੇਸੀਮੀਆ ਤੋਂ ਪੀੜਤ ਮਰੀਜ ਅਤੇ ਦੇਸ਼ ਦੇ ਚੌਥੇ ਥੰਮ ਪੱਤਰਕਾਰ ਸਮਾਜ ਨੂੰ ਲਗਾਤਾਰ ਖੂਨਦਾਨ ਕਰ ਰਹੇ ਹਨ।