ਬਠਿੰਡਾ ਛਾਉਣੀ ‘ਚ ਔਰਤ ਵੱਲੋਂ ਕੀਤੀ ਖ਼ੁਦਕੁਸ਼ੀ ਦੇ ਦੋਸ਼ੀ ਆਏ ਸਾਹਮਣੇ

Advertisement
Spread information
ਅਸ਼ੋਕ ਵਰਮਾ , ਬਠਿੰਡਾ 19 ਜੂਨ 2023
      ਸ਼ਹਿਰ ਦੀ ਫੌਜੀ ਛਾਉਣੀ ਦੇ ਇੱਕ ਸਰਕਾਰੀ ਕੁਆਰਟਰ ਵਿੱਚ ਰਹਿਣ ਵਾਲੀ ਇੱਕ ਔਰਤ ਨੇ ਖੁਦਕੁਸ਼ੀ ਕਰ ਲਈ ਹੈ।  ਉੱਤਰ ਪ੍ਰਦੇਸ਼ ਦੇ ਸਰਬੋਲੀ ਦੀ ਰਹਿਣ ਵਾਲੀ 26 ਸਾਲਾ ਲੜਕੀ ਆਸ਼ਾ ਦੇਵੀ  ਨੇ 16 ਜੂਨ ਨੂੰ ਫਾਹਾ ਲਿਆ ਸੀ। ਇਸ ਕੇਸ ਵਿੱਚ ਦੱਸਿਆ ਗਿਆ ਹੈ ਕਿ ਉਸ ਨੇ  ਪਤੀ ਅਤੇ ਸਹੁਰੇ ਵੱਲੋਂ ਤੰਗ ਪ੍ਰੇਸ਼ਾਨ ਕਰਨ ਕਾਰਨ ਇਹ ਸਿਰੇ ਦਾ ਕਦਮ ਚੁੱਕਿਆ ਹੈ। ਥਾਣਾ ਕੈਂਟ ਪੁਲਿਸ ਨੇ ਮੁਲਜ਼ਮ ਪਤੀ ਦੀਪਕ ਕੁਮਾਰ ਪੁੱਤਰ  ਜੈਪ੍ਰਕਾਸ਼, ਸੱਸ ਦਰੋਪਤੀ ਦੇਵੀਂ, ਦਲੀਪ ਕੁਮਾਰ ਪੁੱਤਰ ਜੈ ਪ੍ਰਕਾਸ਼ ਅਤੇ ਨਣਾਨ ਪੂਜਾ ਵਾਸੀ ਪਿੰਡ ਬਰਾਰੀ ਉੱਤਰ ਪ੍ਰਦੇਸ਼ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 
      ਮ੍ਰਿਤਕ ਦੇ ਪਿਤਾ ਦੀ ਸ਼ਿਕਾਇਤ ‘ਤੇ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ ਅਤੇ ਦੋਸ਼ੀ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ।ਥਾਣਾ ਕੈਂਟ ਨੂੰ ਦਿੱਤੀ ਸ਼ਿਕਾਇਤ ਵਿੱਚ ਰੂਪਚੰਦ ਨੇ ਦੱਸਿਆ ਕਿ ਉਸ ਦੀ ਲੜਕੀ ਦਾ ਵਿਆਹ ਦੀਪਕ ਕੁਮਾਰ ਵਾਸੀ ਬਰਾਰੀ, ਉੱਤਰ ਪ੍ਰਦੇਸ਼ ਨਾਲ ਹੋਇਆ ਸੀ।  ਉਸ ਦਾ ਜਵਾਈ ਫ਼ੌਜੀ ਹੋਣ ਕਰਕੇ ਬਠਿੰਡਾ ਫ਼ੌਜੀ ਛਾਉਣੀ ਵਿੱਚ ਪਰਿਵਾਰ ਸਮੇਤ ਰਹਿੰਦਾ ਹੈ । ਉਨ੍ਹਾਂ ਦੱਸਿਆ ਕਿ ਉਸ  ਦੀ ਧੀ ਦਾ ਸਹੁਰਾ ਪਰਿਵਾਰ ਉਸਦੀ ਲੜਕੀ  ਨੂੰ ਤੰਗ ਪ੍ਰੇਸ਼ਾਨ ਕਰਦੇ ਸਨ, ਜਿਸ ਕਾਰਨ ਉਸ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮਾਮਲੇ ਦੇ ਜਾਂਚ ਅਧਿਕਾਰੀ ਸਬ ਇੰਸਪੈਕਟਰ  ਹਰਬੰਸ ਸਿੰਘ ਨੇ ਦੱਸਿਆ ਕਿ ਅਜੇ ਤੱਕ ਕੋਈ ਗ੍ਰਿਫਤਾਰੀ ਨਹੀਂ ਹੋਈ ਅਤੇ ਜਲਦੀ ਹੀ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
Advertisement
Advertisement
Advertisement
Advertisement
Advertisement
error: Content is protected !!