ਇਹ ਐ ! ਔਰਤਾਂ ਲਈ ਅੱਤਿਆਚਾਰਾਂ ਤੋਂ ਮੁਕਤੀ ਦਾ ਰਾਹ

Advertisement
Spread information

ਸਖੀ: ਵਨ ਸਟਾਪ ਸੈਂਟਰ ਵੱਲੋਂ ਲਗਾਇਆ ਗਿਆ ਜਾਗਰੂਕਤਾ ਕੈਂਪ

ਸੋਨੀ ਪਨੇਸਰ , ਬਰਨਾਲਾ, 19 ਜੂਨ 2023
     ਸਖੀ ਵਨ ਸਟਾਪ ਸੈਂਟਰ, ਬਰਨਾਲਾ ਵੱਲੋਂ ਸੀ.ਡੀ.ਪੀ.ਓ ਦਫ਼ਤਰ, ਬਰਨਾਲਾ ਵਿਖੇ ਕੈਂਪ ਲਗਾਇਆ ਗਿਆ, ਜਿੱਥੇ ਪਿੰਡ ਹਮੀਦੀ, ਬਡਬਰ, ਫਰਵਾਹੀ, ਕੋਟਦੁੱਨਾ ਅਤੇ ਠੀਕਰੀਵਾਲ ਸਰਕਲ ਦੀਆਂ ਆਂਗਣਵਾੜੀ ਵਰਕਰਾਂ ਮੌਜੂਦ ਸਨ।
   ਇਸ ਮੌਕੇ ਸੈਂਟਰ ਪ੍ਰਬੰਧਕ ਜਯੋਤੀ ਵੰਸ਼ ਦੀ ਅਗਵਾਈ ਹੇਠ ਹਰਪ੍ਰੀਤ ਕੌਰ (ਪੈਰਾ ਲੀਗਲ ਪ੍ਰਸੋਨਲ) ਅਤੇ ਜਸਬੀਰ ਕੌਰ (ਕੇਸ ਵਰਕਰ) ਵੱਲੋਂ ਔਰਤਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਔਰਤਾਂ ਨੂੰ ਜਾਗਰੂਕ ਕਰਦੇ ਹੋਏ ਦੱਸਿਆ ਕਿ ਕਿਸੇ ਵੀ ਪ੍ਰਕਾਰ ਦੀ ਹਿੰਸਾ ਜਿਵੇਂ ਕਿ ਘਰੇਲੂ ਹਿੰਸਾ, ਬਲਾਤਕਾਰ, ਤੇਜ਼ਾਬੀ ਹਮਲਾ, ਜਿਨਸੀ ਹਮਲਾ, ਛੇੜਛਾੜ ਆਦਿ ਤੋਂ ਪੀੜਤ ਮਹਿਲਾਵਾਂ ਇੱਕ ਹੀ ਛੱਤ ਹੇਠ ਵੱਖ-ਵੱਖ ਸੇਵਾਵਾਂ ਜਿਵੇਂ ਕਿ ਪੁਲਿਸ ਸਹਾਇਤਾ, ਕਾਨੂੰਨੀ ਸਹਾਇਤਾ, ਡਾਕਟਰੀ ਸਹਾਇਤਾ ਤੇ ਅਸਥਾਈ ਰਿਹਾਇਸ਼ ਲੈ ਸਕਦੀਆਂ ਹਨ। ਇਸ ਦੇ ਨਾਲ ਹੀ ਔਰਤਾਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾਂ ਬਾਰੇ ਵੀ ਜਾਗਰੂਕ ਕੀਤਾ ਗਿਆ। 
      ਸੈਂਟਰ ਵਿਖੇ ਸ਼ਿਕਾਇਤ ਕਰਨ ਵਾਲੀ ਹਰੇਕ ਔਰਤ ਦੀ ਪਹਿਚਾਣ ਗੁਪਤ ਰੱਖੀ ਜਾਂਦੀ ਹੈ ਅਤੇ ਇਹ ਸੈਂਟਰ 24 ਘੰਟੇ ਖੁੱਲ੍ਹਾ ਰਹਿੰਦਾ ਹੈ। ਕੋਈ ਵੀ ਪੀੜਤ ਔਰਤ ਦਫ਼ਤਰ ਦੇ ਸੰਪਰਕ ਨੰਬਰ 01679-230181 ਅਤੇ ਵੂਮੈਨ ਹੈਲਪ ਲਾਈਨ ਨੰਬਰ 181, 112 ‘ਤੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੀ ਹੈ।  
Advertisement
Advertisement
Advertisement
Advertisement
Advertisement
error: Content is protected !!