ਪਰਾਲ਼ੀ ਤੋਂ ਗਿੱਟੀਆਂ ਬਣਾਉਣ ਦਾ ਉਦਯੋਗ ਲਾਉ ‘ਤੇ

Advertisement
Spread information

ਪਰਾਲ਼ੀ ਤੋਂ ਗਿੱਟੀਆਂ ਬਣਾਉਣ ਦੀ ਉਦਯੋਗਿਕ ਇਕਾਈ ਸਥਾਪਤ ਕਰਨ ‘ਤੇ ਮਿਲੇਗੀ ਵਿੱਤੀ ਸਹਾਇਤਾ : ਡਿਪਟੀ ਕਮਿਸ਼ਨਰ

ਬਿੱਟੂ ਜਲਾਲਾਬਾਦੀ , ਫ਼ਾਜ਼ਿਲਕਾ, 24 ਜੂਨ 2023 

Advertisement

    ਪੰਜਾਬ ਵਿੱਚ ਨਿਵੇਸ਼ਕਾਂ ਲਈ ਪਰਾਲੀ ਤੋਂ ਗਿੱਟੀਆਂ ਬਣਾਉਣ ਦੀਆਂ ਉਦਯੋਗਿਕ ਇਕਾਈਆਂ ਸਥਾਪਿਤ ਕਰਨ ਲਈ ਕੇਂਦਰੀ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ 50 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਆਈ ਏ ਐਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਉਦਯੋਗਿਕ ਇਕਾਈਆਂ ਸਥਾਪਿਤ ਕਰਨ ਲਈ 1 ਟੀ. ਪੀ. ਐਚ . ਪਲਾਂਟ ਲਈ 28 ਲੱਖ ਰੁਪਏ ਅਤੇ 5 ਟੀ.ਪੀ.ਐਚ. ਪਲਾਂਟ ਲਈ 1 ਕਰੋੜ 40 ਲੱਖ ਰੁਪਏ ਤੱਕ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਰਾਲੀ ਦੀ ਸੰਭਾਲ਼ ਲਈ ਪੰਚਾਇਤੀ ਜ਼ਮੀਨ ਤਰਜੀਹੀ ਆਧਾਰ ‘ਤੇ ਉਪਲੱਬਧ ਕਰਵਾਈ ਜਾ ਰਹੀ ਹੈ।
    ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੇਂਦਰ ਤੇ ਰਾਜ ਸਰਕਾਰ ਦੁਆਰਾ ਬਣਾਈਆਂ ਗਈਆਂ ਨੀਤੀਆਂ ਦੇ ਅਨੁਸਾਰ ਪੰਜਾਬ ਵਿੱਚ ਪਰਾਲੀ ਦੀਆਂ ਗਿੱਟੀਆਂ ਦੀ ਸਾਲਾਨਾ ਮੰਗ 10 ਲੱਖ ਟਨ ਅਨੁਮਾਨੀ ਗਈ ਹੈ। ਭੱਠਿਆਂ ਵਿੱਚ ਇੰਨਾ ਦੀ 20 ਫੀਸਦੀ ਵਰਤੋਂ ਲਾਜਮੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਨਵੇਂ ਛੋਟੇ ਅਤੇ ਮੱਧਮ ਉਦਯੋਗਿਕ ਇਕਾਈਆਂ ਲਈ ਹੋਰ ਵਿੱਤੀ ਪ੍ਰੋਤਸਾਹਨ ਵੀ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਸਤ੍ਰਿਤ ਦਿਸ਼ਾ ਨਿਰਦੇਸ਼ਾਂ, ਯੋਗਤਾ ਦੇ ਮਾਪਦੰਡ ਅਤੇ ਵਿੱਤੀ ਸਹਾਇਤਾ ਬਾਰੇ ਜਾਣਕਾਰੀ ਲਈ www.pscst.punjab.gov.in ਜਾਂ www.cpcb.nic.in ‘ਤੇ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ।ਉਨ੍ਹਾਂ ਸਰਕਾਰ ਦੀਆਂ ਇਨਾ ਸਕੀਮਾਂ ਦਾ ਲਾਭ ਲੈ ਕੇ ਇਸ ਤਰਾ ਦੀਆਂ ਇਕਾਈਆਂ ਲਗਾਉਣ ਦੀ ਜਿਲੇ ਦੇ ਲੋਕਾਂ ਨੂੰ ਅਪੀਲ ਕੀਤੀ ਹੈ।

Advertisement
Advertisement
Advertisement
Advertisement
Advertisement
error: Content is protected !!