ਹੁਣ ਪਿੰਡਾਂ ਵੱਲ ਵਧਿਆ ਗੁੰਡਾ- ਪੁਲਿਸ- ਕਲੋਨਾਈਜਰ- ਸਿਆਸੀ ਗੱਠਜੋੜ ਦੇ ਖਿਲਾਫ ਰੋਹ, ਸਾੜੀ ਅਰਥੀ

Advertisement
Spread information

ਗੁੰਡਾਗਰਦੀ ਖ਼ਿਲਾਫ਼ ਵੱਡੇ ਐਕਸ਼ਨ ਦਾ ਐਲਾਨ ਜਲਦ – ਬਾਬੂ ਸਿੰਘ ਖੁੱਡੀ ਕਲਾਂ

ਰਘਬੀਰ ਹੈਪੀ ,ਬਰਨਾਲਾ 26 ਜੂਨ 2023

    ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਜ਼ਿਲ੍ਹਾ ਬਰਨਾਲਾ ਵੱਲੋਂ ਸੰਘਰਸ਼ ਸੱਦੇ ਤਹਿਤ ਗੁੰਡਾ-ਪੁਲਿਸ-ਕਲੋਨਾਈਜਰ ਅਤੇ ਸਿਆਸੀ ਗੱਠਜੋੜ ਦੀਆਂ ਅਰਥੀਆਂ ਸਾੜਨ ਦੇ ਸੱਦੇ ਨੂੰ ਲਾਗੂ ਕਰਦਿਆਂ ਪਿੰਡ ਖੁੱਡੀ ਕਲਾਂ ਵਿਖੇ ਅਰਥੀ ਸਾੜੀ ਗਈ। ਇਸ ਸਬੰਧੀ ਬਲਾਕ ਬਰਨਾਲਾ ਦੇ ਪ੍ਰਧਾਨ ਬਾਬੂ ਸਿੰਘ ਖੁੱਡੀ ਕਲਾਂ ਨੇ ਦੱਸਿਆ ਕਿ ਪੁਲਿਸ ਨੇ ਭਾਕਿਯੂ ਏਕਤਾ ਡਕੌਂਦਾ ਦੇ ਸਰਗਰਮ ਕਾਰਕੁੰਨ ਅਰੁਣ ਕੁਮਾਰ ਵਾਹਿਗੁਰੂ ਸਿੰਘ ਆਸਥਾ ਕਲੋਨੀ ਬਰਨਾਲਾ ਵਿਰੁੱਧ ਸਖ਼ਤ ਧਾਰਾਵਾਂ ਤਹਿਤ ਝੂਠਾ ਪਰਚਾ ਦਰਜ ਕਰ ਦਿੱਤਾ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਆਪਣੇ ਆਗੂ ਖਿਲਾਫ਼ ਪੁਲਿਸ ਵੱਲੋਂ ਨਜਾਇਜ਼ ਪਰਚਾ ਦਰਜ ਕਰਨ ਦਾ ਸਖ਼ਤ ਨੋਟਿਸ ਲੈਂਦਿਆਂ ਗੁੰਡਾ-ਪੁਲਿਸ-ਸਿਆਸੀ ਗੱਠਜੋੜ ਦੀਆਂ ਪਿੰਡ-ਪਿੰਡ ਅਰਥੀਆਂ ਸਾੜਨ ਦਾ ਐਲਾਨ ਕੀਤਾ ਹੋਇਆ ਹੈ। ਘਟਨਾ ਬਾਰੇ ਇਕੱਤਰ ਹੋਏ ਪਿੰਡ ਖੁੱਡੀ ਕਲਾਂ ਨਿਵਾਸੀਆਂ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਅਰੁਣ ਕੁਮਾਰ ਵਾਹਿਗੁਰੂ ਸਿੰਘ ਆਸਥਾ ਕਲੋਨੀ ਦੇ ਮਾਲਕ ਸੋਨੀ ਵੱਲੋਂ ਮਿਉਂਸਪਲ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਕੀਤੀਆਂ ਜਾ ਰਹੀਆਂ ਬੇਨਿਯਮੀਆਂ ਖ਼ਿਲਾਫ ਦਿੱਤੀ ਦਰਖਾਸਤ ਬਾਰੇ ਜਾਣਕਾਰੀ ਹਾਸਲ ਕਰਨ ਗਿਆ ਸੀ। ਮਿਉਂਸਪਲ ਕਮੇਟੀ ਅਧਿਕਾਰੀਆਂ ਸਲੀਮ ਮੁਹੰਮਦ ਜੇਈ ਅਤੇ ਹੋਰ ਕਰਮਚਾਰੀਆਂ ਨੂੰ ਨਾਲ ਲੈਕੇ ਆਸਥਾ ਕਲੋਨੀ ਬਰਨਾਲਾ ਦੇ ਕਾਲੋਨਾਈਜ਼ਰ ਸੋਨੀ ਦੀ ਸ਼ਹਿ ਤੇ ਗੁੰਡਾਗਰਦੀ ਕਰਕੇ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਅਤੇ ਉਸ ਦੀ ਧਾਰਮਿਕ ਆਸਥਾ ਨੂੰ ਵੀ ਠੇਸ ਪਹੁੰਚਾਈ ਹੈ। ਜਿਸ ਦੀ ਪੁਲਸ ਨੇ ਮਾਮੂਲੀ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਕੇ ਖਾਨਾ ਪੂਰਤੀ ਕਰ ਦਿੱਤੀ। ਪੁਲਿਸ ਦੇ ਇਸ ਪੱਖਪਾਤੀ ਰਵੱਈਏ ਬਾਰੇ ਪੁਲਿਸ ਅਧਿਕਾਰੀਆਂ ਨੂੰ ਜਾਣੂ ਕਰਵਾਕੇ ਮੰਗ ਕੀਤੀ ਕਿ ਸਾਰੇ ਦੋਸ਼ੀਆਂ ਨੂੰ ਬਣਦੀਆਂ ਧਾਰਾਵਾਂ ਤਹਿਤ ਗ੍ਰਿਫ਼ਤਾਰ ਕੀਤਾ ਜਾਵੇ। ਪਰ ਪੁਲਿਸ ਨੇ ਉਲਟਾ ਅਰੁਣ ਕੁਮਾਰ ਵਾਹਿਗੁਰੂ ਸਿੰਘ ਦੇ ਖ਼ਿਲਾਫ਼ ਹੀ ਉਸ ਦੀ ਕੁੱਟਮਾਰ ਕਰਨ ਵਾਲੇ ਮਿਉਂਸਪਲ ਕਮੇਟੀ ਦੇ ਜੇਈ ਦੀ ਝੂਠੀ ਸ਼ਿਕਾਇਤ ਤੇ ਸਖ਼ਤ ਧਾਰਾਵਾਂ ਤਹਿਤ ਝੂਠਾ ਪਰਚਾ ਦਰਜ ਕਰ ਦਿੱਤਾ ਹੈ। ਇਸ ਸਮੇਂ ਜਗਜੀਤ ਸਿੰਘ ਖੁੱਡੀ ਕਲਾਂ, ਜਰਨੈਲ ਸਿੰਘ ਖੁੱਡੀ ਕਲਾਂ, ਗੁਰਜੰਟ ਸਿੰਘ, ਹਰਪ੍ਰੀਤ ਸਿੰਘ, ਜਗਦੇਵ ਸਿੰਘ ਨੇ ਕਿਹਾ ਕਿ ਮਿਉਂਸਪਲ ਅਧਿਕਾਰੀਆਂ ਦੀ ਗੁੰਡਾਗਰਦੀ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। 1 ਜੁਲਾਈ ਦੀ ਸੂਬਾਈ ਮੀਟਿੰਗ ਵਿੱਚ ਗੁੰਡਾ-ਪੁਲਿਸ-ਸਿਆਸੀ-ਕਲੋਨਾਈਜਰਾਂ ਦੇ ਗੱਠਜੋੜ ਨੂੰ ਬੇਨਕਾਬ ਕਰਨ ਲਈ ਅਗਲੇ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਇਸ ਸਮੇਂ ਹਾਜ਼ਰ ਆਗੂਆਂ ਨੇ ਕਿਹਾ ਕਿ ਪ੍ਰਸ਼ਾਸਨਿਕ ਅਧਿਕਾਰੀ, ਕਾਲੋਨਾਈਜ਼ਰਾਂ ਨਾਲ ਮਿਲਕੇ ਬੇਨਿਯਮੀਆਂ ਰਾਹੀਂ ਸੈਂਕੜੇ ਕਰੋੜਾਂ ਰੁਪਏ ਦਾ ਚੂਨਾ ਸਰਕਾਰ ਨੂੰ ਲਗਾ ਰਹੇ ਹਨ। ਇਸ ਕਰੋੜਾਂ ਰੁਪਏ ਦੇ ਘਪਲਿਆਂ ਦੀ ਵਿਜੀਲੈਂਸ ਤੋਂ ਜਾਂਚ ਕਰਵਾਉਣ ਦੀ ਮੰਗ
ਕੀਤੀ। ਇਸ ਸਮੇਂ‌ ਕਿਸਾਨ ਔਰਤ ਕਾਰਕੁਨਾਂ ਪ੍ਰੀਤਮ ਕੌਰ, ਕੁਲਦੀਪ ਕੌਰ ਵੀ ਮਨਜੀਤ ਕੌਰ ਦੀ ਅਗਵਾਈ ਵਿੱਚ ਸ਼ਾਮਲ ਹੋਈਆਂ।

Advertisement
Advertisement
Advertisement
Advertisement
Advertisement
Advertisement
error: Content is protected !!