ਖੇਤੀਬਾੜੀ ਮੰਤਰੀ ਖੁੱਡੀਆਂ ਨੇ ਅਧਿਕਾਰੀਆਂ ਨੂੰ ਚਾੜਿਆ ਹੁਕਮ, ਕਿਹਾ

Advertisement
Spread information

ਪਰਾਲੀ ਪ੍ਰਬੰਧਨ ਵਾਲੀਆਂ ਮਸ਼ੀਨਾਂ ਤੇ ਸਰਕਾਰ ਦੇਵੇਗੀ 350 ਕਰੋੜ ਰੁਪਏ ਦੀ ਸਬਸਿਡੀ-ਖੇਤੀਬਾੜੀ ਮੰਤਰੀ ਖੁੱਡੀਆਂ

ਬਿੱਟੂ ਜਲਾਲਾਬਾਦੀ , ਬੱਲੂਆਣਾ (ਫਾਜਿ਼ਲਕਾ) 2 ਜ਼ੁਲਾਈ 2023

                ਪੰਜਾਬ ਦੇ ਖੇਤੀਬਾੜੀ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ ਨੇ ਗੁਲਾਬੀ ਸੁੰਡੀ ਦੇ ਪਸਾਰ ਨੂੰ ਰੋਕਣ ਲਈ ਵਿਭਾਗ ਦੇ ਸਾਰੇ ਸਟਾਫ ਨੂੰ ਆਉਣ ਵਾਲੇ ਕੁਝ ਹਫਤੇ ਖੇਤਾਂ ਵਿਚ ਪਹੁੰਚ ਕਿਸਾਨਾਂ ਨਾਲ ਸਿੱਧਾ ਰਾਬਤਾ ਕਰ ਉਨ੍ਹਾਂ ਤੱਕ ਜਿਆਦਾ ਤੋਂ ਜਿਆਦਾ ਤਕਨੀਕੀ ਜਾਣਕਾਰੀ ਪੁੱਜਦੀ ਕਰਨ ਦੀ ਹਦਾਇਤ ਕੀਤੀ ਹੈ ਤਾਂ ਜ਼ੋ ਕਿਸਾਨ ਖੇਤੀਬਾੜੀ ਵਿਭਾਗ ਦੀਆਂ ਸਿਫਾਰਸ਼ਾਂ ਅਨੁਸਾਰ ਗੁਲਾਬੀ ਸੁੰਡੀ ਦੇ ਸੰਭਾਵਿਤ ਖਤਰੇ ਨੂੰ ਟਾਲ ਸਕਨ।

Advertisement

                ਉਹ ਅੱਜ ਹਲਕਾ ਬੱਲੂਆਣਾ ਦੇ ਵਿਚ ਨਰਮੇ ਦੀ ਫਸਲ ਦੇ ਜਾਇਜ਼ੇ ਲਈ ਪਹੁੰਚੇ ਸਨ ਅਤੇ ਇਸ ਮੌਕੇ ਉਨ੍ਹਾਂ ਦੇ ਨਾਲ ਹਲਕਾ ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੀ ਵਿਸੇ਼ਸ ਤੌਰ ਤੇ ਹਾਜਰ ਸਨ।ਇਸ ਦੌਰੇ ਦੌਰਾਨ ਉਨ੍ਹਾਂ ਨੇ ਜਿੱਥੇ ਵਿਭਾਗ ਦੇ ਸਟਾਫ ਨਾਲ ਬੈਠਕ ਕੀਤੀ ਉਥੇ ਹੀ ਕਿਸਾਨਾਂ ਦੇ ਖੇਤਾਂ ਵਿਚ ਜਾ ਕੇ ਫਸਲ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਦੀਆਂ ਮੁਸਕਿਲਾਂ ਸੁਣੀਆਂ।                                                    ਇਸ ਮੌਕੇ ਖੇਤੀਬਾੜੀ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਈ ਕਿਸਾਨ ਪ੍ਰਮੁੱਖ ਤਰਜੀਹ ਹੈ ਇਸ ਲਈ ਗੁਲਾਬੀ ਸੁੰਡੀ ਦੇ ਖਤਰੇ ਦੇ ਟਾਕਰੇ ਲਈ ਵਿਭਾਗ ਪੂਰੀ ਤਰਾਂ ਕਮਰਕਸੇ ਕਸ ਲਵੇ ਅਤੇ ਪਿੰਡਾਂ ਦੀਆਂ ਸੱਥਾਂ ਤੇ ਖੇਤਾਂ ਦੀਆਂ ਵੱਟਾਂ ਤੇ ਪਹੁੰਚ ਕੇ ਕਿਸਾਨਾਂ ਦੀ ਅਗਵਾਈ ਕਰੇ।

                ਕੈਬਨਿਟ ਮੰਤਰੀ ਨੇ ਇਸ ਮੌਕੇ ਸਪੱਸ਼ਟ ਤੌਰ ਤੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਗੈਰ ਮਿਆਰੀ ਦਵਾਈਆਂ ਅਤੇ ਖਾਦਾਂ ਦੀ ਜ਼ੇਕਰ ਕਿਸੇ ਨੇ ਵਿਕਰੀ ਕੀਤੀ ਤਾਂ ਉਸ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਇਸ ਲਈ ਵਿਭਾਗ ਨੂੰ ਵੀ ਹਦਾਇਤ ਕੀਤੀ ਕਿ ਯਕੀਨੀ ਬਣਾਇਆ ਜਾਵੇ ਕਿ ਮਿਆਰੀ ਖਾਦਾਂ ਅਤੇ ਦਵਾਈਆਂ ਦੀ ਵਿਕਰੀ ਹੋਵੇ ਅਤੇ ਕੋਈ ਵੀ ਕਿਸਾਨਾਂ ਨੂੰ ਯੁਨੀਵਰਸਿਟੀ ਵੱਲੋਂ ਗੈਰ ਸਿਫਾਰਸ਼ਸੁਦਾ ਦਵਾਈਆਂ ਨਾ ਵੇਚੇ।                                           

                ਸ: ਖੁੱਡੀਆਂ ਨੇ ਇਸ ਮੌਕੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਨਰਮੇ ਦੀ ਫਸਲ ਦੀ ਦੇਖਭਾਲ ਲਈ ਉਹ ਖੇਤੀਬਾੜੀ ਵਿਭਾਗ ਅਤੇ ਪੰਜਾਬ ਖੇਤੀਬਾੜੀ ਯੁਨੀਵਰਸਿਟੀ ਦੀ ਸਿਫਾਰਸ਼ ਅਨੁਸਾਰ ਹੀ ਦਵਾਈਆਂ ਅਤੇ ਖਾਦਾਂ ਦੀ ਵਰਤੋਂ ਕਰਨ। ਉਨ੍ਹਾਂ ਨੇ ਕਿਸਾਨਾਂ ਨੂੰ ਸਹਾਇਕ ਧੰਦੇ ਅਪਨਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਸਰਕਾਰ ਵੱਲੋਂ ਇਸ ਲਈ ਕਿਸਾਨਾਂ ਦੀ ਹਰ ਮਦਦ ਕੀਤੀ ਜਾਵੇਗੀ। ਉਨ੍ਹਾਂ ਨੇ ਇਹ ਵੀ ਆਖਿਆ ਕਿ ਹੁਣ ਪਿੱਛਲੀਆਂ ਸਰਕਾਰਾਂ ਵਾਂਗ ਕਿਸਾਨਾਂ ਲਈ ਆਉਣ ਵਾਲੀ ਹਰ ਗ੍ਰਾਂਟ ਦੀ ਸਹੀ ਅਤੇ ਪੂਰੀ ਵਰਤੋਂ ਕੀਤੀ ਜਾਵੇਗੀ ਤੇ ਕੋਈ ਵੀ ਗ੍ਰਾਂਟ ਲੈਪਸ ਨਹੀਂ ਹੋਣ ਦਿੱਤੀ ਜਾਵੇਗੀ।

                ਇਸ ਮੌਕੇ ਕੈਬਨਿਟ ਮੰਤਰੀ ਨੇ ਨਰਮੇ ਦੀ ਬਿਜਾਈ ਅਤੇ ਝੋਨੇ ਦੀ ਸਿੱਧੀ ਬਿਜਾਈ ਵਿਚ ਰਾਜ ਭਰ ਵਿਚੋਂ ਮੋਹਰੀ ਰਹਿਣ ਲਈ ਫਾਜਿ਼ਲਕਾ ਜਿ਼ਲ੍ਹੇ ਦੇ ਕਿਸਾਨਾਂ ਦੀ ਸਲਾਘਾ ਕਰਦਿਆਂ ਦੱਸਿਆ ਕਿ ਨਰਮੇ ਦੇ ਬੀਜਾਂ ਤੇ 33 ਫੀਸਦੀ ਸਬਸਿਡੀ ਦਿੱਤੀ ਗਈ ਹੈ ਅਤੇ ਇਸ ਲਈ ਫਾਜਿ਼ਲਕਾ ਜਿ਼ਲ੍ਹੇ ਦੇ ਕਿਸਾਨਾਂ ਨੂੰ 9 ਕਰੋੜ ਰੁਪਏ ਉਨ੍ਹਾਂ ਦੇ ਬੈਂਕ ਖਾਤਿਆਂ ਵਿਚ ਪਾਉਣ ਦੀ ਪ੍ਰਕ੍ਰਿਆ ਵਿਭਾਗ ਨੇ ਆਰੰਭ ਦਿੱਤੀ ਹੈ। ਇਸੇ ਤਰਾਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਫਾਜਿ਼ਲਕਾ ਦੇ ਕਿਸਾਨਾਂ ਨੂੰ ਵੀ 6 ਕਰੋੜ ਰੁਪਏ ਦੀ ਸਬਸਿਡੀ ਮਿਲੇਗੀ।

                ਉਨ੍ਹਾਂ ਨੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਸਰਕਾਰ ਦੀ ਸਬਸਿਡੀ ਸਕੀਮ ਦਾ ਲਾਭ ਲੈ ਕੇ ਮਸੀ਼ਨਾਂ ਖਰੀਦਣ ਦੀ ਅਪੀਲ ਵੀ ਕੀਤੀ ਅਤੇ ਕਿਹਾ ਕਿ ਪਰਾਲੀ ਸਾੜਨ ਦੀ ਪ੍ਰਥਾ ਨੂੰ ਬੰਦ ਕੀਤਾ ਜਾਵੇ।ਉਨ੍ਹਾਂ ਨੇ ਕਿਹਾ ਕਿ ਇਸ ਲਈ ਸਰਕਾਰ ਇਸ ਸਾਲ 350 ਕਰੋੜ ਰੁਪਏ ਦੀ ਸਬਸਿਡੀ ਪੰਜਾਬ ਦੇ ਕਿਸਾਨਾਂ ਨੂੰ ਦੇਣ ਜਾ ਰਹੀ ਹੈ।

                ਇਸ ਤੋਂ ਪਹਿਲਾਂ ਇੱਥੇ ਪੁੱਜਣ ਤੇ ਹਲਕਾ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕੈਬਨਿਟ ਮੰਤਰੀ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸਾਨਾਂ ਦੀ ਭਲਾਈ ਲਈ ਹਰ ਸੰਭਵ ਉਪਰਾਲਾ ਕਰ ਰਹੀ ਹੈ। ਉਨ੍ਹਾਂ ਨੇ ਹਲਕੇ ਦੇ ਕਿਸਾਨਾਂ ਦੀਆਂ ਮੰਗਾਂ ਵੀ ਉਨ੍ਹਾਂ ਦੇ ਸਾਹਮਣੇ ਰੱਖੀਆਂ।

                ਇਸ ਦੌਰਾਨ ਉਨ੍ਹਾਂ ਨੇ ਜ਼ੋਧਪੁਰ, ਅਬੋਹਰ ਅਤੇ ਡੰਗਰ ਖੇੜਾ ਦਾ ਦੌਰਾ ਕਰਕੇ ਕਿਸਾਨਾਂ ਦੀਆਂ ਮੁਸਕਿਲਾਂ ਸੁਣੀਆਂ।

                ਇਸ ਮੌਕੇ ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਸ: ਗੁਰਵਿੰਦਰ ਸਿੰਘ, ਐਸਡੀਐਮ ਸ੍ਰੀ ਨਿਕਾਸ ਖੀਂਚੜ ਆਈਏਐਸ, ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਜੰਗੀਰ ਸਿੰਘ ਗਿੱਲ, ਏਪੀਪੀਓ ਸ੍ਰੀ ਸੁੰਦਰ ਲਾਲ, ਸ੍ਰੀ ਧਰਮਵੀਰ ਗੋਦਾਰਾ ਆਦਿ ਸਮੇਤ ਵਿਭਾਗੀ ਅਧਿਕਾਰੀ ਅਤੇ ਪਤਵੰਤੇ ਹਾਜਰ ਸਨ।

Advertisement
Advertisement
Advertisement
Advertisement
Advertisement
error: Content is protected !!