ਅਸ਼ੋਕ ਧੀਮਾਨ , ਫਤਿਹਗੜ੍ਹ ਸਾਹਿਬ 8 ਜੁਲਾਈ 2023
ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਦੀ ਅਗਵਾਈ ਵਿਚ ਆਮ ਲੋਕਾਂ ਨੂੰ ਆਪਣੇ ਸਿਹਤ ਰਿਕਾਰਡ ਨੂੰ ਡਿਜੀਟਲ ਰੱਖਣ ਲਈ ਆਭਾ ਆਈ ਡੀ (ਆਯੂਸ਼ਮਾਨ ਭਾਰਤ ਹੈਲਥ ਅਕਾਉਂਟ) ਬਣਾਉਣ ਲਈ ਜਿਲ੍ਹਾ ਹਸਪਤਾਲ ਵਿਖੇ ਜਾਗਰੂਕਤ ਕੀਤਾ ਜਾ ਰਿਹਾ ਹੈ। ਜਿਸ ਵਿੱਚ ਜਾਣਕਾਰੀ ਦਿੰਦੇ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਦੱਸਿਆ ਕਿ ਇਹ ਸਰਕਾਰ ਦਾ ਇੱਕ ਅਹਿਮ ਪ੍ਰੋਜੈਕਟ ਹੈ।ਜਿਸ ਤਹਿਤ ਕੋਈ ਵੀ ਵਿਅਕਤੀ ਆਪਣਾ ਆਭਾ ਨੰਬਰ ਜਨਰੇਟ ਕਰਕੇ ਆਪਣੇ ਸਿਹਤ ਰਿਕਾਰਡ ਨੂੰ ਡਿਜੀਟਲ ਰੱਖ ਸਕਦਾ ਹੈ।ਉੁਹਨਾਂ ਕਿਹਾ ਕਿ ਆਪਣੇ ਮੋਬਾਇਲ ਵਿੱਚ ਪਲੇ ਸਟੋਰ ਵਿੱਚ ਜਾ ਕੇ ਆਭਾ ਐਪ ਨੂੰ ਆਪਣੇ ਮੋਬਾਇਲ ਵਿੱਚ ਡਾਉਨਲੋਡ ਕਰਕੇ ਆਪਣੇ ਅਧਾਰ ਨੰਬਰ ਜਾਂ ਮੋਬਾਇਲ ਨੰਬਰ ਨਾਲ ਆਯੂਸ਼ਮਾਨ ਭਾਰਤ ਹੈਲਥ ਅਕਾਉਂਟ ਬਣਾ ਸਕਦਾ ਹੈ।
ਉੁਹਨਾਂ ਕਿਹਾ ਕਿ ਆਭਾ ਆਈ.ਡੀ ਨੰਬਰ ਜਨਰੇਟ ਹੋਣ ਤੇ ਸਿਹਤ ਨਾਲ ਸਬੰਧਤ ਸਾਰੇ ਵੇਰਵੇ ਅਤੇ ਰਿਪੋਰਟਾਂ ਇੱਕ ਹੀ ਥਾਂ ਤੇ ਮੋਬਾਇਲ ਐਪਲ਼ੀਕੇਸ਼ਨ ਵਿੱਚ ਸਕੈਨ ਕਰਕੇ ਰੱਖੀਆਂ ਜਾ ਸਕਦੀਆਂ ਹਨ ਅਤੇ ਬਿਮਾਰ ਹੋਣ ਦੀ ਸੂਰਤ ਵਿੱਚ ਡਾਕਟਰ ਨੂੰ ਦਿਖਾਉਣ ਲਈ ਮਰੀਜ ਨੂੰ ਰਿਪੋਰਟਾਂ ਦੀ ਹਾਰਡ ਕਾਪੀ ਚੁੱਕਣ ਦੀ ਜਰੂਰਤ ਨਹੀਂ ਹੋਵੇਗੀ ਬਲਕਿ ਮਰੀਜ ਆਭਾ ਆਈ.ਡੀ ਨਾਲ ਸਿਹਤ ਸਬੰਧੀ ਸਾਰੀਆਂ ਰਿਪੋਰਟਾਂ ਆਪਣੇ ਡਾਕਟਰ ਨੂੰ ਦਿਖਾ ਸਕੇਗਾ।ਇਸ ਨਾਲ ਪੁਰਾਣਾ ਰਿਕਾਰਡ ਦੇਖ ਕੇ ਡਾਕਟਰ ਨੂੰ ਇਲਾਜ ਕਰਨਾ ਵੀ ਸੋਖਾ ਹੋਵੇਗਾ।ਕੋਈ ਵੀ ਵਿਅਕਤੀ ਜਨਰੇਟ ਹੋਏ ਆਭਾ ਨੰਬਰ ਜਿਸ ਉਪਰ ਉਸਦਾ ਨਾਮ ਅਤੇ ਆਈ.ਡੀ.ਨੰਬਰ ਮੋਜੂਦ ਹੋਵੇਗਾ, ਦਾ ਪ੍ਰਿੰਟ ਕਰਵਾ ਕੇ ਉਸ ਨੂੰ ਲੈਮੀਨੇਸ਼ਨ ਕਰਵਾ ਕੇ ਆਪਣੇ ਕੋਲ ਰੱਖ ਸਕਦਾ ਹੈ।ਉੁਹਨਾਂ ਕਿਹਾ ਕਿ ਹਸਪਤਾਲਾ ਵਿੱਚ ਅਜਿਹੇ ਬੈਨਰ/ਪੋਸਟਰ ਲਗਾਉਣ ਨਾਲ ਹਸਪਤਾਲਾਂ ਵਿੱਚ ਆਪਣਾ ਇਲਾਜ ਕਰਵਾਉਣ ਆਏ ਮਰੀਜਾਂ ਨੂੰ ਇਹ ਕਾਰਡ ਬਣਾਉਣ ਦੇ ਲਾਭ ਨੂੰ ਸਮਝਦੇ ਹੋਏ ਕੋਡ ਸਕੈਨ ਕਰਕੇ ਆਪਣਾ ਆਭਾ ਨੰਬਰ ਜਨਰੇਟ ਕਰਨ ਵਿੱਚ ਅਸਾਨੀ ਹੋਵੇਗੀ ।