ਮੂਨਕ ਦੇ ਵੱਖ-ਵੱਖ ਪਿੰਡਾਂ ਨੇੜਿਓਂ ਲੰਘਦੀ ਘੱਗਰ ਦੇ ਬੰਨ੍ਹਾਂ ਨੂੰ ਮਜ਼ਬੂਤ ਕਰਨ ਦੇ ਕਾਰਜ ਜੰਗੀ ਪੱਧਰ ’ਤੇ ਜਾਰੀ: ਘਨਸ਼ਿਆਮ ਥੋਰੀ

Advertisement
Spread information

200 ਤੋਂ ਵੱਧ Îਮਗਨਰੇਗਾ ਵਰਕਰ ਪਿਛਲੇ ਕਈ ਦਿਨਾਂ ਤੋਂ ਰੋਜ਼ਾਨਾ ਕਰ ਰਹੇ ਹਨ ਬੰਨ੍ਹਾਂ ਦੀ ਮਜਬੂਤੀ

ਕਾਰਜਾਂ ਲਈ 1.10 ਕਰੋੜ ਰੁਪਏ ਦੀ ਪ੍ਰਵਾਨਗੀ ਜਾਰੀ, ਜਾਬ ਕਾਰਡ ਹੋਲਡਰਾਂ ਨੂੰ ਮਿਲ ਰਿਹੈ ਰੋਜ਼ਗਾਰ

ਵਧੀਕ ਡਿਪਟੀ ਕਮਿਸ਼ਨਰ ਵਿਕਾਸ ਅਤੇ ਡੀ.ਡੀ.ਪੀ.ਓ ਨੂੰ ਕਾਰਜਾਂ ਦਾ ਲਗਾਤਾਰ ਜਾਇਜ਼ਾ ਲੈਂਦੇ ਰਹਿਣ ਦੀ ਹਦਾਇਤ

BTN ਮੂਨਕ/ਸੰਗਰੂਰ, 29 ਮਈ 2020


ਸੰਭਾਵੀ ਬਰਸਾਤਾਂ ਦੇ ਸੀਜ਼ਨ ਦੇ ਮੱਦੇਨਜ਼ਰ ਬਲਾਕ ਅਨਦਾਣਾ ਐਟ ਮੂਨਕ ਦੇ ਵੱਖ ਵੱਖ ਪਿੰਡਾਂ ਵਿੱਚ ਘੱਗਰ ਦੇ ਬੰਨ੍ਹਾਂ ਦੀ ਮਜ਼ਬੂਤੀ ਲਈ ਕਾਰਜ ਤੇਜ਼ੀ ਨਾਲ ਚੱਲ ਰਹੇ ਹਨ। ਰੋਜ਼ਾਨਾ ਕਰੀਬ 200 ਤੋਂ ਵੱਧ ਮਗਨਰੇਗਾ ਵਰਕਰ ਘੱਗਰ ਦੇ ਬੰਨ੍ਹਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਜੁਟੇ ਹੋਏ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਪਿਛਲੇ ਵਰ੍ਹੇ ਪਿੰਡ ਫੂਲਦ ਵਿਖੇ ਘੱਗਰ ਦਰਿਆ ਵਿੱਚ ਪਾੜ ਪੈ ਜਾਣ ਦੀ ਘਟਨਾ ਤੋਂ ਮਗਰੋਂ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਇਹ ਸਖ਼ਤ ਹਦਾਇਤ ਕੀਤੀ ਗਈ ਹੈ ਕਿ ਲਗਾਤਾਰ ਘੱਗਰ ਸਮੇਤ ਸਾਰੀਆਂ ਸੰਵੇਨਦਸ਼ੀਲ ਨਹਿਰਾਂ, ਸੂਇਆਂ ਆਦਿ ’ਤੇ ਨਜ਼ਰ ਰੱਖੀ ਜਾਵੇ ਅਤੇ ਬਰਸਾਤਾਂ ਤੋਂ ਪਹਿਲਾਂ ਪਹਿਲਾਂ ਲੋੜੀਂਦੇ ਕਾਰਜ ਮੁਕੰਮਲ ਕਰਨੇ ਯਕੀਨੀ ਬਣਾਏ ਜਾਣ। ਉਨ੍ਹਾਂ ਦੱਸਿਆ ਕਿ ਪਿਛਲੇ 8-9 ਦਿਨਾਂ ਤੋਂ ਮਗਨਰੇਗਾ ਵਰਕਰਾਂ ਦੁਆਰਾ ਪਿੰਡ ਮਕਰੋੜ ਸਾਹਿਬ, ਫੂਲਦ, ਰਾਮਪੁਰ ਗੁੱਜਰਾਂ, ਕੜੈਲ, ਧਮੂਰ ਘਾਟ ਵਿਖੇ ਬੰਨ੍ਹਾਂ ਦੀ ਮਜ਼ਬੂਤੀ ਕੀਤੀ ਜਾ ਰਹੀ ਹੈ ਅਤੇਅਗਲੇ ਹਫ਼ਤੇ ਵਿੱਚ ਮਗਨਰੇਗਾ ਵਰਕਰਾਂ ਦੀ ਗਿਣਤੀ ਦੁੱਗਣੀ ਕਰ ਦਿੱਤੀ ਜਾਵੇਗੀ ਤਾਂ ਜੋ ਇਸ ਕਾਰਜ ਵਿੱਚ ਹੋਰ ਤੇਜ਼ੀ ਲਿਆਂਦੀ ਜਾ ਸਕੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਅਤੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਧਿਕਾਰੀ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਸੋਮਵਾਰ ਇਨ੍ਹਾਂ ਕਾਰਜਾਂ ਦਾ ਖੁਦ ਜਾਇਜ਼ਾ ਲੈਣ। ਉਨ੍ਹਾਂ ਦੱਸਿਆ ਕਿ ਉਪ ਮੰਡਲ ਮੈਜਿਸਟਰੇਟ ਨੂੰ ਚਾਂਦੂ ਲਿਫ਼ਟ ਸਕੀਮ ਦਾ ਨਿਰੀਖਣ ਕਰਨ ਦੀ ਹਦਾਇਤ ਵੀ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਬੰਧਤ ਵਿਭਾਗਾਂ ਨੂੰ ਇਸ ਕਾਰਜ ਲਈ ਕਰੀਬ 1 ਕਰੋੜ 10 ਲੱਖ ਰੁਪਏ ਦੀ ਅਗੇਤੀ ਪ੍ਰਵਾਨਗੀ ਜਾਰੀ ਕੀਤੀ ਗਈ ਹੈ ਅਤੇ ਮਗਨਰੇਗਾ ਸਕੀਮ ਤਹਿਤ ਰਜਿਸਟਰਡ ਜਾਬ ਕਾਰਡ ਹੋਲਡਰਾਂ ਨੂੰ ਹੀ ਬੰਨ੍ਹ ਮਜ਼ਬੂਤੀ ਦੇ ਕਾਰਜਾਂ ਵਿੱਚ ਲਗਾਇਆ ਗਿਆ ਹੈ ਜਿਸ ਨਾਲ ਨੇੜਲੇ ਪਿੰਡਾਂ ਵਿੱਚ ਲੋੜਵੰਦਾਂ ਨੂੰ ਰੋਜ਼ਗਾਰ ਵੀ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਘੱਗਰ ਦਰਿਆ ਦੇ ਬੰਨ੍ਹਾਂ ਦੇ ਦੋਵੇਂ ਪਾਸੀਂ ਵਧੇਰੇ ਚੌਕਸੀ ਵਰਤੀ ਜਾ ਰਹੀ ਹੈ ਅਤੇ ਮਕਰੋੜ ਸਾਹਿਬ ਤੋਂ ਕੜੈਲ ਤੱਕ ਡਰੇਨੇਜ਼ ਵਿਭਾਗ ਦੇ ਅਧਿਕਾਰੀਆਂ ਵੱਲੋਂ ਬੰਨ੍ਹਾਂ ’ਤੇ ਪਛਾਣ ਕੀਤੀਆਂ ਕਮਜ਼ੋਰ ਥਾਵਾਂ ਦੀ ਮਜ਼ਬੂਤੀ ਨੂੰ ਯਕੀਨੀ ਬਣਾਉਣ ਦੀ ਪ੍ਰਕਿਰਿਆ ਤੇਜ਼ੀ ਨਾਲ ਚੱਲ ਰਹੀ ਹੈ। ਡਿਪਟੀ ਕਮਿਸ਼ਨਰ ਨੇ ਐਸ.ਡੀ.ਐਮ ਸੂਬਾ ਸਿੰਘ ਨੂੰ ਆਖਿਆ ਹੈ ਕਿ ਉਹ ਖੁਦ ਇਨ੍ਹਾਂ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦੇ ਰਹਿਣ ਅਤੇ ਕਿਸੇ ਵੀ ਸਮੱਸਿਆ ਦੀ ਸੂਰਤ ਵਿੱਚ ਮਾਮਲਾ ਤੁਰੰਤ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ। ਡਿਪਟੀ ਕਮਿਸ਼ਨਰ ਨੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਨੂੰ ਹਦਾਇਤ ਕੀਤੀ ਹੈ ਕਿ ਸਮੁੱਚੀ ਪ੍ਰਕਿਰਿਆ ਦੀ ਲਗਾਤਾਰ ਨਿਗਰਾਨੀ ਕੀਤੀ ਜਾਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭਵਿੱਖ ਵਿੱਚ ਬਰਸਾਤੀ ਸੀਜ਼ਨ ਦੌਰਾਨ ਮੀਂਹ ਦੇ ਪਾਣੀ ਨਾਲ ਪੈਦਾ ਹੋਣ ਵਾਲੀ ਕਿਸੇ ਵੀ ਕਿਸਮ ਦੀ ਸਮੱਸਿਆ ਨਾਲ ਸਮੇਂ ਸਿਰ ਨਜਿੱਠਣ ਲਈ ਅਧਿਕਾਰੀਆਂ ਨੂੰ ਨੇੜਲੇ ਪਿੰਡਾਂ ਵਿੱਚ ਲੋੜ ਮੁਤਾਬਕ ਸੀਮਿੰਟ ਦੇ ਖਾਲੀ ਥੈਲਿਆਂ ਦਾ ਪ੍ਰਬੰਧ ਕਰਵਾਉਣ ਦੇ ਹੁਕਮ ਵੀ ਦਿੱਤੇ ਗਏ ਹਨ।
ਸ਼੍ਰੀ ਥੋਰੀ ਨੇ ਅਧਿਕਾਰੀਆਂ ਨੂੰ ਇਹ ਹਦਾਇਤ ਵੀ ਕੀਤੀ ਹੈ ਕਿ ਪਿਛਲੀਆਂ ਬਰਸਾਤਾਂ ਤੋਂ ਪਹਿਲਾਂ ਜੋ ਘੱਗਰ ਦਰਿਆ ਦੇ ਦੋਵੇਂ ਪਾਸੇ ਬਣੇ ਬੰਨ੍ਹਾਂ ’ਤੇ ਸੰਵੇਦਨਸ਼ੀਲ ਸਥਾਨਾਂ ਦੀ ਪਛਾਣ ਕੀਤੀ ਗਈ ਸੀ ਉਨ੍ਹਾਂ ਦਾ ਦੁਬਾਰਾ ਨਿਰੀਖਣ ਕੀਤਾ ਜਾਵੇ ਅਤੇ ਇਸ ਸਬੰਧੀ ਕੋਈ ਕਮੀ ਸਾਹਮਣੇ ਆਉਣ ’ਤੇ ਕਮਜ਼ੋਰ ਸਥਾਨਾਂ ਦੀ ਮਜ਼ਬੂਤੀ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਮਗਨਰੇਗਾ ਵਰਕਰਾਂ ਸਬੰਧੀ ਸੂਚੀਆਂ ਰੱਖੀਆਂ ਜਾਣ ਅਤੇ ਬੰਨ੍ਹਾਂ ਦੀ ਮਜ਼ਬੂਤੀ ਸਮੇਂ ਲੋੜ ਮੁਤਾਬਕ ਮਗਨਰੇਗਾ ਵਰਕਰਾਂ ਦੀਆਂ ਵੱਧ ਤੋਂ ਵੱਧ ਸੇਵਾਵਾਂ ਲਈਆਂ ਜਾਣ।

Advertisement
Advertisement
Advertisement
Advertisement
Advertisement
Advertisement
error: Content is protected !!