ਖੇਤੀ ਮਾਹਿਰਾਂ ਨੇ ਸੁਖਪੁਰਾ ਵਿਖੇ ਸਾਉਣੀ ਦੀਆਂ ਫਸਲਾਂ ਸਬੰਧੀ ਦਿੱਤੀ ਜਾਣਕਾਰੀ

Advertisement
Spread information

ਗਗਨ ਹਰਗੁਣ ,ਬਰਨਾਲਾ, 12 ਜੁਲਾਈ 2023


        ਮੁੱਖ ਖੇਤੀਬਾੜੀ ਅਫਸਰ ਡਾ. ਜਗਦੀਸ਼ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਲਾਕ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਸ਼ਹਿਣਾ ਵੱਲੋਂ ਬਲਾਕ ਅਫਸਰ ਡਾ. ਗੁਰਚਰਨ ਸਿੰਘ ਦੀ ਅਗਵਾਈ ਹੇਠ ਪਿੰਡ ਸੁਖਪੁਰਾ ਵਿਖੇ ਸਾਉਣੀ ਦੀਆਂ ਫਸਲਾਂ ਨੂੰ ਮੁੱਖ ਰੱਖਦਿਆਂ ਅਤੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ ਜਿਸ ’ਚ ਕਿਸਾਨਾਂ ਨੂੰ ਇਸ ਸਮੇਂ ਚੱਲ ਰਹੀ ਸਾਉਣੀ ਦੀ ਮੁੱਖ ਫਸਲ ਝੋਨੇ ਤੇ ਨਰਮੇ ਸਬੰਧੀ ਜਾਣਕਾਰੀ ਦਿੱਤੀ ਗਈ।
       ਕੈਂਪ ’ਚ ਆਏ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਬਲਾਕ ਅਫਸਰ ਡਾ. ਗੁਰਚਰਨ ਸਿੰਘ ਨੇ ਕਿਹਾ ਕਿ ਜੋ ਕਿਸਾਨ ਖੇਤੀ ਮਸ਼ੀਨਰੀ ਲੈਣੀ ਚਾਹੁੰਦੇ ਹਨ, ਉਹ 20 ਜੁਲਾਈ ਤੱਕ ਵਿਭਾਗ ਦੇ ਪੋਰਟਲ ਉੱਪਰ ਆਨਲਾਈਨ ਅਪਲਾਈ ਕਰ ਸਕਦੇ ਹਨ। ਉਨ੍ਹਾਂ ਨੇ ਕਿਸਾਨਾਂ ਨੂੰ ਪਾਣੀ ਸੰਜਮ ਨਾਲ ਵਰਤਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਸਮੇਂ ਧਰਤੀ ਹੇਠਲਾ ਪਾਣੀ ਦਾ ਪੱਧਰ ਬਹੁਤ ਨੀਵਾਂ ਜਾ ਚੁੱਕਾ ਹੈ। ਇਸ ਲਈ ਕਿਸਾਨ ਵੀਰਾਂ ਨੂੰ ਝੋਨੇ ਦੀ ਫਸਲ ’ਚ ਸੰਜਮ ਨਾਲ ਪਾਣੀ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪਨੀਰੀ ਲਾਉਣ ਪਿੱਛੋ 2 ਹਫਤੇ ਤੱਕ ਪਾਣੀ ਖੇਤ ’ਚ ਖੜ੍ਹਾ ਕਰਨਾ ਜਰੂਰੀ ਹੈ। ਇਸ ਪਿੱਛੋਂ ਪਾਣੀ ਨੂੰ ਉਸ ਵੇਲੇ ਹੀ ਪਾਣੀ ਲਗਾਉਣਾ ਚਾਹੀਦਾ ਹੈ। ਜਦੋਂ ਖੇਤ ’ਚੋਂ ਪਾਣੀ ਜਜ਼ਬ ਹੋਏ ਨੂੰ ਦੋ ਦਿਨ ਹੋ ਗਏ ਹੋਣ ਪਰ ਇਸ ਗੱਲ ਦਾ ਧਿਆਨ ਰੱਖਿਆ ਜਾਵੇ ਕਿ ਜ਼ਮੀਨ ’ਚ ਤਰੇੜਾਂ ਨਾ ਪੈਣ। ਇਸ ਤਰ੍ਹਾਂ ਸਿੰਚਾਈ ਕਰਨ ਨਾਲ ਪਾਣੀ ਦੀ ਕਾਫੀ ਬੱਚਤ ਹੁੰਦੀ ਹੈ ਤੇ ਫਸਲ ਦੇ ਝਾੜ ’ਤੇ ਵੀ ਕੋਈ ਮਾੜਾ ਅਸਰ ਨਹੀਂ ਪੈਂਦਾ। ਉਨ੍ਹਾਂ ਕਿਹਾ ਕਿ ਝੋਨੇ ਵਾਲੇ ਖੇਤਾਂ ’ਚ ਪਾਣੀ 10 ਸੈਂਟੀਮੀਟਰ ਤੋਂ ਵੱਧ ਨਹੀਂ ਹੋਣਾ ਚਾਹੀਦਾ। ਫਸਲ ਪੱਕਣ ਤੋਂ ਦੋ ਹਫਤੇ ਪਹਿਲਾਂ ਪਾਣੀ ਦੇਣਾ ਬੰਦ ਕਰ ਦੇਣਾ ਚਾਹੀਦਾ ਹੈ ਤਾਂ ਜੋ ਫਸਲ ਦੀ ਕਟਾਈ ਸੌਖੇ ਤਰੀਕੇ ਨਾਲ ਕੀਤੀ ਜਾ ਸਕੇ। ਉਨ੍ਹਾਂ ਅਪੀਲ ਕੀਤੀ ਕਿ ਝੋਨੇ ਦੀ ਫਸਲ ’ਚ ਸੰਜਮ ਤੇ ਸਹੀ ਤਰੀਕੇ ਨਾਲ ਪਾਣੀ ਲਗਾਕੇ ਪਾਣੀ ਬਚਾਉਣ ’ਚ ਆਪਣਾ ਯੋਗਦਾਨ ਪਾਈਏ ਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਪਾਣੀ ਸੁਰੱਖਿਅਤ ਰੱਖ ਸਕੀਏ।                       
       ਇਸ ਸਮੇਂ ਏਡੀਓ ਡਾ. ਸੁਖਦੀਪ ਸਿੰਘ ਨੇ ਕਿਸਾਨਾਂ ਨੂੰ ਨਰਮੇ ਤੇ ਝੋਨੇ ਦੀਆਂ ਬਿਮਾਰੀਆਂ ਤੋਂ ਜਾਣੂ ਕਰਵਾਇਆ। ਉਨ੍ਹਾਂ ਨੇ ਇਸ ਮੌਕੇ ਚੱਲ ਰਹੀ ਕਿਸਾਨ ਸੰਮਾਨ ਨਿਧੀ ਯੋਜਨਾ ਤਹਿਤ ਜਾਣਕਾਰੀ ਦਿੱਤੀ। ਅਖੀਰ ’ਚ ਬੀਟੀਐੱਮ ਜਸਵਿੰਦਰ ਸਿੰਘ ਨੇ ਆਏ ਕਿਸਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਏਟੀਐਮ ਸਤਨਾਮ ਸਿੰਘ, ਏਟੀਐਮ ਸੁਖਪਾਲ ਸਿੰਘ ਸਿੰਘ, ਏਟੀਐਮ ਦੀਪਕ ਗਰਗ, ਸਹਾਇਕ ਤਵਲੀਨ ਸਿੰਘ ਆਦਿ ਹਾਜ਼ਰ ਸਨ।

Advertisement
Advertisement
Advertisement
Advertisement
Advertisement
Advertisement
error: Content is protected !!