*ਘਰ ਇਕਾਂਤਵਾਸ ਦੀ ਉਲੰਘਣਾ ਕਰਨ ‘ਤੇ 2,000 ਦਾ ਜੁਰਮਾਨਾ
*ਸਮਾਜਿਕ ਦੂਰੀ ਦੀ ਉਲੰਘਣਾ ਕਰਨ ‘ਤੇ ਵੀ ਵਸੂਲਿਆ ਜਾਵੇਗਾ ਜੁਰਮਾਨਾ
ਹਰਪ੍ਰੀਤ ਕੌਰ ਸੰਗਰੂਰ, 29 ਮਈ 2020
ਕੋਵਿਡ -19 ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ ਜਿਸ ਤਹਿਤ ਘਰ ਤੋਂ ਬਾਹਰ ਜਾਣ ਲੱਗਿਆ ਮਾਸਕ ਪਾਉਣਾ ਅਤੇ ਉਚਿਤ ਸਮਾਜਿਕ ਦੂਰੀ ਰੱਖਣਾ ਲਾਜ਼ਮੀ ਕੀਤਾ ਗਿਆ ਹੈ ਅਤੇ ਜਨਤਕ ਥਾਵਾਂ ਤੇ ਥੁੱਕਣ ਆਦਿ ਦੀ ਮਨਾਹੀ ਕੀਤੀ ਗਈ ਹੈ ਤੇ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ‘ਤੇ ਭਾਰੀ ਜ਼ੁਰਮਾਨਾ ਕਰਨ ਦੇ ਆਦੇਸ਼ ਦਿੱਤੇ ਗਏ ਹਨ।
ਡਿਪਟੀ ਕਮਿਸ਼ਨਰ ਸ੍ਰੀ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਕੋਵਿਡ-19 ਨੂੰ ਫੈਲਣ ਤੋਂ ਰੋਕਣ ਲਈ ਇਹ ਜ਼ਰੂਰੀ ਹੈ ਕਿ ਹਰ ਵਿਅਕਤੀ ਜਨਤਕ ਥਾਵਾਂ ਤੇ ਜਾਣ ਸਮੇਂ ਮਾਸਕ ਪਹਿਨੇ, ਉਚਿਤ ਸਮਾਜਿਕ ਦੂਰੀ ਰੱਖੇ ਅਤੇ ਜਨਤਕ ਥਾਵਾਂ ‘ਤੇ ਥੁੱਕਣ ਤੋਂ ਗੁਰੇਜ਼ ਕਰੇ । ਜਿਨ੍ਹਾਂ ਵਿਅਕਤੀਆਂ ਨੂੰ ਵਿਭਾਗ ਵੱਲੋਂ ਇਕਾਂਤਵਾਸ ਕੀਤਾ ਗਿਆ ਹੈ ਉਹ ਇਕਾਂਤਵਾਸ ਦੀ ਪਾਲਣਾ ਕਰਨ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਕੋਈ ਵਿਅਕਤੀ ਜਨਤਕ ਥਾਂ ਤੇ ਮਾਸਕ ਨਹੀਂ ਪਹਿਨਦਾ ਤਾਂ ਉਸ ਨੂੰ 500 ਰੁਪਏ ਜੁਰਮਾਨਾ ਕੀਤਾ ਜਾਵੇਗਾ ਤੇ ਜਨਤਕ ਥਾਂ ਤੇ ਥੁੱਕਣ ਵਾਲੇ ਨੂੰ ਵੀ 500 ਰੁਪਏ ਜ਼ੁਰਮਾਨਾ ਕੀਤਾ ਜਾਵੇਗਾ।