* ਕੇਂਦਰੀ ਯੋਜਨਾ ਤਹਿਤ ਮਿਲੇਗੀ 6000 ਰੁਪਏ ਸਾਲਾਨਾ ਰਾਸ਼ੀ
* ਪਹਿਲਾਂ ਲਾਭ ਲੈ ਰਹੇ ਕਿਸਾਨਾਂ ਨੂੰ ਦੁਬਾਰਾ ਅਪਲਾਈ ਕਰਨ ਦੀ ਨਹੀਂ ਜ਼ਰੂਰਤ
ਪ੍ਰਤੀਕ ਸਿੰਘ ਬਰਨਾਲਾ , 29 ਮਈ 2020
ਸਰਕਾਰ ਕਿਸਾਨਾਂ ਦੀ ਭਲਾਈ ਲਈ ਯਤਨਸ਼ੀਲ ਹੈ ਅਤੇ ਇਸੇ ਤਹਿਤ ਕਿਸਾਨਾਂ ਨੂੰ ਵੱਖ ਵੱਖ ਸਕੀਮਾਂ ਦਾ ਲਾਭ ਦਿੱਤਾ ਜਾ ਰਿਹਾ ਹੈ। ਜ਼ਿਲ੍ਹਾ ਬਰਨਾਲਾ ਵਿਚ ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਦੀ ਅਗਵਾਈ ਵਿਚ ਕਿਸਾਨਾਂ ਦੇ ਹਿੱਤਾਂ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।
ਇਹ ਪ੍ਰਗਟਾਵਾ ਕਰਦੇ ਹੋੋਏ ਮੁੱਖ ਖੇਤੀਬਾੜੀ ਅਫਸਰ ਡਾ. ਬਲਦੇਵ ਸਿੰਘ ਨੇ ਦੱਸਿਆ ਕਿ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਕਿਸਾਨ ਸੰਮਾਨ ਨਿਧੀ ਯੋਜਨਾ ਤਹਿਤ ਵਿੱਤੀ ਸਹਾਇਤਾ ਦਾ ਪ੍ਰਬੰਧ ਹੈ। ਇਸ ਸਕੀਮ ਅਧੀਨ ਖੇਤੀਬਾੜੀ ਜ਼ਮੀਨ ਦੀ ਮਲਕੀਅਤ ਵਾਲੇ ਕਿਸਾਨ ਪਰਿਵਾਰ ਨੂੰ ਸਾਲਾਨਾ 6000 ਰੁਪਏ ਦੀ ਰਾਸ਼ੀ ਉਨ੍ਹਾਂ ਦੇ ਖਾਤਿਆਂ ਵਿੱਚ ਸਰਕਾਰ ਵੱਲੋਂ ਪਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ ਸਰਕਾਰ ਵੱਲੋਂ ਸਵੈ ਘੋਸ਼ਣਾ ਪੱਤਰ ਦੀ ਮੰਗ ਕੀਤੀ ਗਈ ਹੈ।ਜਿਹੜੇ ਕਿਸਾਨ ਇਸ ਸਕੀਮ ਦਾ ਲਾਭ ਲੈ ਰਹੇ ਹਨ, ਉਨ੍ਹਾਂ ਨੂੰ ਦੁਬਾਰਾ ਅਪਲਾਈ ਕਰਨ ਦੀ ਜ਼ਰੂਰਤ ਨਹੀਂ। ਜਿਹੜੇ ਕਿਸਾਨ ਇਸ ਤੋਂ ਵਾਂਝੇ ਹਨ ਅਤੇ ਸ਼ਰਤਾਂ ਪੂਰੀਆਂ ਕਰਦੇ ਹਨ ਉਹ ਪਹਿਲੀ ਜੂਨ 2020 ਤੱਕ ਸਵੈ ਘੋਸ਼ਣਾ ਪੱਤਰ ਭਰ ਕੇ ਜਮ੍ਹਾਂ ਕਰਵਾ ਸਕਦੇ ਹਨ। ਜਿਹੜੇ ਕਿਸਾਨ ਪਰਿਵਾਰ ਪਹਿਲਾਂ ਇਸ ਸਕੀਮ ਅਧੀਨ ਲਾਭ ਪ੍ਰਾਪਤ ਨਹੀਂ ਕਰ ਸਕੇ, ਉਨ੍ਹਾਂ ਲਈ ਸਵੈ ਘੋਸ਼ਣਾ ਪੱਤਰ ਦੀ ਮੰਗ ਕੀਤੀ ਗਈ ਹੈ। ਜਿਹੜੇ ਕਿਸਾਨ ਪਰਿਵਾਰਾਂ ਕੋਲ ਖੇਤੀਬਾੜੀ ਜ਼ਮੀਨ ਦੀ ਮਲਕੀਅਤ ਹੈ, ਉਨ੍ਹਾਂ ਨੂੰ ਸਕੀਮ ਤਹਿਤ ਸਾਲਾਨਾ 6000 ਰੁਪਏ ਹਰ 4 ਮਹੀਨੇ ਬਾਅਦ 2000 ਰੁਪਏ) ਉਨ੍ਹਾਂ ਦੇ ਬੱਚਤ ਖਾਤਿਆਂ ਵਿੱਚ ਸਰਕਾਰ ਵੱਲੋਂ ਮੁਹੱਈਆ ਕਰਵਾਈ ਜਾਣੀ ਹੈ। ਲਾਭ ਲੈਣ ਵਾਲੇ ਲਾਭਪਾਤਰੀ ਪਰਿਵਾਰ ਵਿਚ ਪਤੀ, ਪਤਨੀ ਅਤੇ ਸਾਰੇ ਬੱਚੇ (ਬੱਚਿਆਂ ਦੀ ਉਮਰ 18 ਸਾਲ ਤੋਂ ਘੱਟ ਹੋਣੀ ਚਾਹੀਦੀ) ਅਤੇ ਖੇਤੀ ਯੋਗ ਜ਼ਮੀਨ ਦੀ ਮਲਕੀਅਤ ਹੋਣੀ ਚਾਹੀਦੀ ਹੈ।
ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ ਸਹਾਇਤਾ ਪ੍ਰਾਪਤ ਕਰਨ ਵਾਲੇ ਲਾਭਪਾਤਰੀ ਵੱਲੋਂ ਸਵੈ ਘੋਸ਼ਣਾ ਦਿੱਤੀ ਜਾਣੀ ਹੈ ਕਿ ਉਹ ਅਤੇ ਉਸਦੇ ਪਰਿਵਾਰ ਦਾ ਕੋਈ ਵੀ ਮੈਂਬਰ ਕਿਸੇ ਸਰਕਾਰੀ/ਅਰਧ ਸਰਕਾਰੀ/ਜਨਤਕ ਅਦਾਰੇ ਵਿੱਚ ਨੌਕਰੀ ਨਹੀਂ ਕਰਦਾ ਅਤੇ ਨਾ ਹੀ ਇਨ੍ਹਾਂ ਅਦਾਰਿਆਂ ਤੋਂ ਸੇਵਾ ਮੁਕਤ ਹੋਇਆ ਹੈ। (ਇਹ ਸ਼ਰਤ ਦਰਜਾ 4 ਦੀ ਸੇਵਾ ਕਰ ਰਹੇ ਜਾਂ ਸੇਵਾ ਮੁਕਤ ਕਰਮਚਾਰੀਆਂ ’ਤੇ ਲਾਗੂ ਨਹੀਂ ਹੈ। ਇਹ ਸ਼ਰਤ ਬਾਕੀ ਉਨ੍ਹਾਂ ਸੇਵਾਮੁਕਤ ਮੁਲਾਜ਼ਮਾ ’ਤੇ ਵੀ ਲਾਗੂ ਨਹੀਂ ਹੈ, ਜਿਨ੍ਹਾਂ ਦੀ ਮਹੀਨਾਵਾਰ ਪੈਨਸ਼ਨ 10,000 ਰੁਪਏ ਤੋਂ ਘੱਟ ਹੈ। ਉਹ ਅਤੇ ਉਸ ਦੇ ਪਰਿਵਾਰ ਦਾ ਮੈਂਬਰ ਆਮਦਨ ਕਰਦਾਤਾ ਨਹੀਂ ਹਨ।