ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪ੍ਰਤਾਪ ਚੌਂਕ, ਸਾਹਮਣੇ ਸੰਗੀਤ ਸਿਨੇਮਾ ਲੁਧਿਆਣਾ ਵਿਖੇ ਭਲਕੇ 14 ਜੁਲਾਈ (ਸ਼ੁੱਕਰਵਾਰ) ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਹੋਵੇਗਾ।ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਸੀ.ਈ.ਓ. ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਲੁਧਿਆਣਾ ਸ਼੍ਰੀ ਸੰਦੀਪ ਕੁਮਾਰ (ਆਈ.ਏ.ਐਸ.) ਵੱਲੋ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋ ਪ੍ਰਾਰਥੀਆਂ ਨੂੰ ਰੋਜ਼ਗਾਰ ਦੇਣ ਦਾ ਉਪਰਾਲਾ ਲਗਾਤਾਰ ਕੀਤਾ ਜਾ ਰਿਹਾ ਹੈ, ਜਿਸ ਵਿੱਚ ਹਰ ਸ਼ੁਕਰਵਾਰ ਨੂੰ ਪਲੇਸਮੈਂਟ ਕੈਂਪ ਆਯੋਜਿਤ ਕੀਤਾ ਜਾਂਦਾ ਹੈ।
ਉਨ੍ਹਾਂ ਦੱਸਿਆ ਕਿ ਭਲਕੇ ਲੱਗਣ ਵਾਲੇ ਕੈਂਪ ਵਿੱਚ ਵੱਖ-ਵੱਖ ਨਾਮੀ ਕੰਪਨੀਆਂ ਭਾਗ ਲੈ ਰਹੀਆਂ ਹਨ ਜਿਨ੍ਹਾਂ ਵਿੱਚ ICICI Bank, Fortis Hospital, Nehru Sidhant Kendra, V5 Global, Vast Linkers ਆਦਿ ਸ਼ਾਮਲ ਹਨ।ਇਸ ਪਲੇਸਮੈਂਟ ਕੈਂਪ ਵਿੱਚ ਲੜਕੇ ਅਤੇ ਲੜਕੀਆਂ ਦੋਨੋ ਭਾਗ ਲੈ ਸਕਦੇ ਹਨ ਜਿਨ੍ਹਾਂ ਦੀ ਉਮਰ 18 ਤੋਂ 35 ਸਾਲ ਹੋਵੇ ਅਤੇ ਘੱਟ ਤੋਂ ਘੱਟ ਯੋਗਤਾ 12ਵੀ, ਆਈ.ਟੀ.ਆਈ., ਡਿਪਲੋਮਾ ਹੋਲਡਰ ਅਤੇ ਗ੍ਰੈਜੂਏਸ਼ਨ (ਇਸਦੇ ਬਰਾਬਰ ਹੋਰ), ਪੋਸਟ ਗ੍ਰੈਜੂਏਸ਼ਨ (ਇਸਦੇ ਬਰਾਬਰ ਹੋਰ) ਪਾਸ ਕੀਤਾ ਹੋਵੇ, ਭਾਗ ਲੈ ਸਕਦੇ ਹਨ।
ਡੀ.ਬੀ.ਈ.ਈ. ਲੁਧਿਆਣਾ ਦੇ ਡਿਪਟੀ ਡਾਇਰੈਕਟਰ ਸ਼੍ਰੀਮਤੀ ਮਿਨਾਕਸ਼ੀ ਸ਼ਰਮਾ ਵੱਲੋਂ ਉਮੀਦਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ ਅਤੇ ਇਸ ਇੰਟਰਵਿਊ ਲਈ ਆਪਣਾ ਬਾਇਓ ਡਾਟਾ (3 ਫੋਟੋ ਕਾਪੀਆਂ) ਨਾਲ ਲੈ ਕੇ ਰੋਜ਼ਗਾਰ ਮੇਲੇ ‘ਚ ਸ਼ਮੂਲੀਅਤ ਕਰਨ।
ਡੀ.ਬੀ.ਈ.ਈ. ਦੇ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫਸਰ ਮਿਸ ਸੁਖਮਨ ਮਾਨ (EGSDTO) ਨੇ ਦੱਸਿਆ ਕਿ ਜੇਕਰ ਉਮੀਦਵਾਰ ਆਪਣਾ ਨਾਮ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਲੁਧਿਆਣਾ ਵਿਖੇ ਰਜਿਸਟਰ ਕਰਵਾਉਣਾ ਚਾਹੁੰਦੇ ਹਨ ਤਾਂ ਵਿਦਿਅਕ ਯੋਗਤਾ ਦੇ ਸਾਰੇ ਅਸਲ ਸਰਟੀਫਿਕੇਟ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਅਤੇ ਇਹਨਾਂ ਦੀਆਂ ਫੋਟੋ ਕਾਪੀਆਂ ਨਾਲ ਲਿਆਉਣ। ਵਧੇਰੇ ਜਾਣਕਾਰੀ ਲਈ ਇਸ ਦਫਤਰ ਦੇ ਹੈਲਪਲਾਈਨ ਨੰ: 77400-01682 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
ਡੀ.ਬੀ.ਈ.ਈ. ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਭਲਕੇ
ਬੇਅੰਤ ਬਾਜਵਾ ,ਲੁਧਿਆਣਾ, 13 ਜੁਲਾਈ 2023