ਅਸ਼ੋਕ ਵਰਮਾਂ, ਬਠਿੰਡਾ, 14 ਜੁਲਾਈ 2023
ਮਹਿਲਾਵਾਂ ਨੂੰ ਆਰਥਿਕ ਪੱਖੋਂ ਮਜਬੂਤ ਬਨਾਉਣਾ
ਯੂਥ ਵੀਰਾਂਗਨਾਂਏਂ (ਰਜਿ.) ਇਕਾਈ ਬਠਿੰਡਾ ਵੱਲੋਂ ਅੱਜ ਪਰਸ ਰਾਮ ਨਗਰ, ਗਲੀ ਨੰ.10/3 ਵਿਖੇ ਮੁਫ਼ਤ ਸਿਲਾਈ ਸਿਖਲਾਈ ਸੈਂਟਰ ਖੋਲਿਆ ਗਿਆ। ਸੈਂਟਰ ਦੇ ਉਦਘਾਟਨ ਮੌਕੇ ਗੁੱਡਵਿੱਲ ਸੁਸਾਇਟੀ (ਰਜਿ.) ਦੇ ਪ੍ਰਧਾਨ ਵਿਜੇ ਬਰੇਜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਰੀਬਨ ਕੱਟ ਕੇ ਸਿਲਾਈ ਸੈਂਟਰ ਦਾ ਉਦਘਾਟਨ ਕਰਨ ਉਪਰੰਤ ਵਲੰਟੀਅਰਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਬਰੇਜਾ ਨੇ ਕਿਹਾ ਕਿ ਸੁਸਾਇਟੀ ਵੱਲੋਂ ਕੀਤੇ ਜਾ ਰਹੇ ਵੱਖ-ਵੱਖ ਲੋਕ ਭਲਾਈ ਦੇ ਕਾਰਜ ਸ਼ਲਾਘਾਯੋਗ ਹਨ। ਉਨਾਂ ਸਿਖਲਾਈ ਹਾਸਿਲ ਕਰਨ ਵਾਲੀਆਂ ਬੱਚੀਆਂ ਨੰੂ ਕਿਹਾ ਕਿ ਉਹ ਪੂਰੀ ਲਗਨ ਨਾਲ ਸਿਖਲਾਈ ਹਾਸਿਲ ਕਰਨ ਤਾਂ ਕਿ ਭਵਿੱਖ ਵਿਚ ਆਪਣੇ ਪੈਰਾਂ ਤੇ ਖੜੀਆਂ ਹੋ ਸਕਣ। ਉਨਾਂ ਯੂਥ ਵਲੰਟੀਅਰਾਂ ਨੂੰ ਭਰੋਸਾ ਦਵਾਇਆ ਕਿ ਗੁੱਡਵਿੱਲ ਸੁਸਾਇਟੀ ਉਨਾਂ ਦੇ ਨਾਲ ਹਮੇਸ਼ਾਂ ਖੜੀ ਅਤੇ ਲੋਕ ਭਲਾਈ ਕੰਮਾਂ ਵਿਚ ਉਨਾਂ ਦੀ ਹਰ ਸੰਭਵ ਸਹਾਇਤਾ ਕਰੇਗੀ।
ਇਸ ਮੌਕੇ ਸੰਬੋਧਨ ਕਰਦਿਆਂ ਯੂਥ ਵਲੰਟੀਅਰ ਸੋਨੀ ਨੇ ਕਿਹਾ ਕਿ ਮਹਿਲਾਵਾਂ ਨੂੰ ਆਰਥਿਕ ਪੱਖੋਂ ਮਜਬੂਤ ਬਨਾਉਣਾ ਹੀ ਸਾਡਾ ਮੁੱਖ ਉਦੇਸ਼ ਹੈ। ਅੱਜ ਦੇ ਮੁਕਾਬਲੇਬਾਜੀ ਦੇ ਦੌਰ ਵਿਚ ਔਰਤਾਂ ਨੂੰ ਵੀ ਘਰ ਚਲਾਉਣ ਲਈ ਅੱਗੇ ਆਉਣਾ ਹੋਵੇਗਾ ਤਾਂ ਹੀ ਪਰਿਵਾਰ ਨੂੰ ਬੇਹਤਰ ਸਹੂਲਤਾਂ ਅਤੇ ਆਰਥਿਕ ਮਜਬੂਤੀ ਦਿੱਤੀ ਜਾ ਸਕੇਗੀ ਅਤੇ ਬੱਚਿਆਂ ਦਾ ਪਾਲਣ- ਪੋਸ਼ਣ ਚੰਗੀ ਤਰਾਂ ਕੀਤਾ ਜਾ ਸਕਦਾ ਹੈ। ਤਿੰਨ ਮਹੀਨੇ ਚੱਲਣ ਵਾਲੇ ਇਸ ਸੈਂਟਰ ਵਿਚ ਲਗਭਗ 20 ਲੜਕੀਆਂ ਨੂੰ ਯੂਥ ਵਲੰਟੀਅਰਾਂ ਜਸਵੀਰ ਕੌਰ, ਮਹਿੰਦਰ ਕੌਰ ਅਤੇ ਰਾਜਵਿੰਦਰ ਕੌਰ ਵੱਲੋਂ ਟ੍ਰੇਨਿੰਗ ਦਿੱਤੀ ਜਾਵੇਗੀ। ਇਸ ਮੌਕੇ ਯੂਥ ਵੀਰਾਂਗਨਾਂਏਂ ਸੁਖਵੀਰ, ਨੀਤੂ, ਅੰਕਿਤਾ, ਰੇਖਾ, ਸੁਖਵਿੰਦਰ ਅਤੇ ਹੋਰ ਮੈਂਬਰਾਂ ਹਾਜਰ ਸਨ।
ਜਾਰੀ ਕਰਤਾ:- ਨੀਤੂ ਸ਼ਰਮਾ, ਕਮੇਟੀ ਮੈਂਬਰ, ਬਠਿੰਡਾ।
ਯੂਥ ਵੀਰਾਂਗਣਾਂਏਂ (ਰਜਿ.)। ਮੋ.76961-93168