ਗਊ ਵੰਸ਼ ਦੀ ਢੋਆ-ਢੁਆਈ ’ਤੇ ਪਾਬੰਦੀ ਦੇ ਆਦੇਸ਼

Advertisement
Spread information

BTN ਫਾਜ਼ਿਲਕਾ  30 ਮਈ 2020


ਜ਼ਿਲਾ ਮੈਜਿਸਟ੍ਰੇਟ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲੇ ਦੀ ਹਦੂਦ ਅੰਦਰ ਸਵੇਰੇ ਸੂਰਜ ਚੜਣ ਤੋਂ ਪਹਿਲਾਂ ਅਤੇ ਸ਼ਾਮ ਸੂਰਜ ਡੁੱਬਣ ਤੋਂ ਬਾਅਦ ਗਊ ਵੰਸ਼ ਦੀ ਢੋਆ-ਢੁਆਈ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਹੈ। ਇਹ ਪਾਬੰਦੀ ਜ਼ਿਲੇ ਵਿਚ ਕਿਸੇ ਵੀ ਅਣਸੁਖਾਵੀ ਘਟਨਾ ਨੂੰ ਵਾਪਰਨ ਤੋਂ ਰੋਕਣ ਲਈ ਲਗਾਈ ਗਈ ਹੈ। ਇਹ ਹੁਕਮ 31 ਜੁਲਾਈ 2020 ਤੱਕ ਲਾਗੂ ਰਹਿਣਗੇ।  
      ਜ਼ਿਲਾ ਮੈਜ਼ਿਸਟ੍ਰੇਟ ਨੇ ਜਾਰੀ ਕੀਤੇ ਆਦੇਸ਼ਾਂ ਵਿਚ ਕਿਹਾ ਗਿਆ ਹੈ ਕਿ ਜਿੰਨਾਂ ਲੋਕਾਂ ਵੱਲੋਂ ਜ਼ਿਲੇ ਵਿਚ ਗਊ ਵੰਸ਼ ਰੱਖਿਆ ਜਾ ਰਿਹਾ ਹੈ। ਉਹ ਆਪਣੇ ਇਲਾਕੇ ਦੇ ਪਸ਼ੂ ਪਾਲਣ ਅਫ਼ਸਰ ਕੋਲ ਗਊ ਵੰਸ਼ ਜ਼ਰੂਰ ਰਜਿਸਟਰਡ ਕਰਵਾਉਣ ਤਾਂ ਜੋ ਗਊ ਵੰਸ਼ ਨੂੰ ਲੈ ਕੇ ਜ਼ਿਲੇ ਵਿੱਚ ਕੋਈ ਅਣਸੁਖਾਵੀ ਘਟਨਾ ਨੂੰ ਵਾਪਰਨ ਤੋਂ ਰੋਕਿਆਂ ਜਾ ਸਕੇ ਅਤੇ ਗਊ ਵੰਸ਼ ਦੀ ਸੁਰੱਖਿਆ ਲਈ ਠੋਸ ਉਪਰਾਲੇ ਕੀਤੇ ਜਾ ਸਕਣ।
ਉਨਾਂ ਕਿਹਾ ਕਿ ਲਾਵਾਰਸ ਗਊਆਂ ਕਾਰਨ ਰਾਤ ਸਮੇਂ ਸੜਕ ਤੇ ਕਈ ਵਾਰ ਐਕਸੀਡੈਂਟ ਹੋ ਜਾਂਦੇ ਹਨ, ਜਿਸ ਕਾਰਨ ਆਮ ਲੋਕਾਂ ਦਾ ਜਾਨੀ ਤੇ ਮਾਲੀ ਨੁਕਸਾਨ ਵੀ ਹੁੰਦਾ ਹੈ। ਐਕਸੀਡੈਂਟ ਕਾਰਨ ਮਰੇ ਗਊ ਵੰਸ਼ ਸਬੰਧੀ ਲੋਕਾਂ ਵੱਲੋਂ ਇਹ ਇਲਜਾਮ ਲਗਾਇਆ ਜਾਂਦਾ ਹੈ ਕਿ ਇਨਾਂ ਨੂੰ ਸ਼ਰਾਰਤੀ ਅਨਸਰਾਂ ਨੇ ਮਾਰ ਕੇ ਸੁੱਟ ਦਿੱਤਾ ਹੈ , ਜਿਸ ਨਾਲ ਸਮਾਜ ਦੇ ਵੱਡੇ ਵਰਗ ਵਿਚ ਬੇਚੈਨੀ ਵੀ ਫੈਲਦੀ ਹੈ। ਇਨਾਂ ਹਾਲਾਤਾਂ ਨੂੰ ਮੁੱਖ ਰਖਦੇ ਹੋਏ ਸ਼ਾਮ ਨੂੰ ਸੁਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜਨ ਤੋਂ ਪਹਿਲਾਂ ਗਊ ਵੰਸ਼ ਦੀ ਢੋਆ ਢੁਆਈ ਤੇ ਪਾਬੰਦੀ ਲਗਾਉਣ ਦੇ ਹੁਕਮ ਕੀਤੇ ਹਨ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਗਊ ਵੰਸ਼ ਦੀ ਰੱਖਿਆ ਲਈ ਆਪਣੇ ਇੰਨਾਂ ਹੁਕਮਾਂ ਦੀ ਇੰਨ ਬਿੰਨ ਪਾਲਣਾ ਕਰਨ।

Advertisement
Advertisement
Advertisement
Advertisement
Advertisement
Advertisement
error: Content is protected !!