ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਮੈਡੀਕਲ ਕੈਂਪ ਲਗਾਏ

Advertisement
Spread information

ਰਘਵੀਰ ਹੈਪੀ ,ਫਤਿਹਗੜ੍ਹ ਸਾਹਿਬ, 17 ਜੁਲਾਈ 2023


     ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸੀ.ਐਚ.ਸੀ. ਚਨਾਰਥਲ ਕਲਾਂ ਅਧੀਨ ਸੀਨੀਅਰ ਮੈਡੀਕਲ ਅਫਸਰ ਡਾ. ਸੁਰਿੰਦਰ ਸਿੰਘ ਦੀ ਅਗਵਾਈ ਵਿਚ ਹੜ੍ਹ ਪ੍ਰਭਾਵਿਤ ਖੇਤਰਾ ਵਿਚ 7 ਮੈਡੀਕਲ ਕੈਂਪ ਲਗਾਏ ਗਏ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾ. ਸੁਰਿੰਦਰ ਸਿੰਘ ਨੇ ਦੱਸਿਆ ਕਿ ਅੱਜ ਸਰਹਿੰਦ ਬਲਾਕ ਅਧੀਨ ਪਿੰਡ ਮੂਲੇਪੁਰ, ਪੰਜੋਲਾ, ਨਬੀਪੁਰ, ਨੌਲੱਖਾ, ਖਰੌੜਾ, ਛਲੇੜੀ ਖੁਰਦ ਤੇ ਧਤੌਂਦਾ ਵਿਖੇ ਸੀ.ਐਚ.ਸੀ. ਚਨਾਰਥਲ ਕਲਾਂ ਅਧਾਰਿਤ ਟੀਮਾਂ ਵੱਲੋਂ ਮੈਡੀਕਲ ਕੈਂਪ ਲਗਾਇਆ ਗਏ।                                          ਉਨ੍ਹਾਂ ਦੱਸਿਆ ਕਿ ਰੋਜ਼ਾਨਾ ਵੱਖ ਵੱਖ ਪਿੰਡਾਂ ਵਿਚ ਕੈਂਪ ਲਗਾ ਕੇ ਲੋੜਵੰਦ ਮਰੀਜ਼ਾ ਨੂੰ ਦਵਾਈ ਦਿੱਤੀ ਜਾਂਦੀ ਹੈ। ਤੇ ਗੰਭੀਰ ਬਿਮਾਰੀ ਨਾਲ ਗ੍ਰਸਤ ਮਰੀਜ਼ਾ ਨੂੰ ਸਿਵਲ ਹਸਪਤਾਲ ਰੈਫਰ ਕੀਤਾ ਜਾਂਦਾ ਹੈ, ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਡੇਂਗੂ ਮਲੇਰੀਆਂ ਸਬੰਧੀ ਸਰਵੇ ਕੀਤਾ ਜਾ ਰਿਹਾ ਹੈ ਤੇ ਬੀਮਾਰੀਆਂ ਦੇ ਖਤਰੇ ਨੂੰ ਘੱਟ ਕਰਨ ਲਈ ਸਪ੍ਰੇਅ ਆਦਿ ਕਰਵਾਈ ਜਾ ਰਹੀ ਹੈ।ਇਸ ਮੌਕੇ ਮੈਡੀਕਲ ਅਫਸਰ ਡਾ. ਰੂਬਲਦੀਪ ਕੌਰ, ਡਾ. ਨਵਾਬ ਮੁਹੰਮਦ, ਬਲਾਕ ਐਕਸਟੇਸ਼ਨ ਐਜੂਕੇਟਰ ਮਹਾਵੀਰ ਸਿੰਘ, ਫਾਰਮੇਸੀ ਅਫਸਰ ਜ਼ਸਨਜੋਤ, ਮ.ਪ.ਹ.ਵ. ਗੁਰਪ੍ਰੀਤ ਸਿੰਘ, ਸਰਬਜੀਤ ਕੌਰ, ਬਿੰਦਰ ਕੌਰ ਤੇ ਹੋਰ ਮੌਜੂਦ ਸਨ।

Advertisement
Advertisement
Advertisement
Advertisement
Advertisement
Advertisement
error: Content is protected !!