ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਪਾਬੰਦੀ

Advertisement
Spread information

BTN ਫਾਜ਼ਿਲਕਾ 30 ਮਈ 2020


ਜ਼ਿਲਾ ਮੈਜਿਸਟੇ੍ਰਟ ਸ. ਅਰਵਿੰਦ ਪਾਲ ਸਿੰਘ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲੇ ਅੰਦਰ ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 31 ਜੁਲਾਈ 2020 ਤੱਕ ਲਾਗੂ ਰਹਿਣਗੇ।
ਜ਼ਿਲਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਵਿੱਚ ਜ਼ਿਲੇ ਅੰਦਰ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਅਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਦੇ ਮੱਦੇ-ਨਜ਼ਰ ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ਜਾਂ ਜਨਤਕ ਥਾਵਾਂ ਤੇ ਮੀਟਿੰਗਾਂ ਕਰਨ, ਨਾਅਰੇ ਲਗਾਉਣ, ਜਲੂਸ ਕੱਢਣ ਅਤੇ ਭੜਕਾਊ ਪ੍ਰਚਾਰ ਕਰਨ ਅਤੇ ਜਨਤਕ ਥਾਵਾਂ ਤੇ ਉਤੇਜਿਕ ਸ਼ਬਦ ਇਸਤੇਮਾਲ ਕਰਨ ਦੀ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਉਨਾਂ ਦੱਸਿਆ ਕਿ ਜ਼ਿਲਾ ਫਾਜ਼ਿਲਕਾ ਵਿੱਚ ਵੱਖ-ਵੱਖ ਜਥੇਬੰਦੀਆਂ/ਧਾਰਮਿਕ ਸੰਗਠਨਾਂ ਵੱਲੋਂ ਧਰਨੇ ਅਤੇ ਹੜਤਾਲਾਂ ਕਰਨ ਦਾ ਸੱਦਾ ਦਿੱਤਾ ਜਾਂਦਾ ਹੈ, ਜਿਸ ਨਾਲ ਆਵਾਜਾਈ ਵਿੱਚ ਵਿਘਨ ਪੈਂਦਾ ਹੈ ਅਤੇ ਆਮ ਜਨ-ਜੀਵਨ ਅਸਤ-ਵਿਅਸਤ ਹੋਣ ਦਾ ਵੀ ਡਰ ਹੁੰਦਾ ਹੈ। ਇਸ ਤੋਂ ਇਲਾਵਾ ਜਨਤਕ ਸ਼ਾਂਤੀ ਭੰਗ ਹੋਣ ਨਾਲ ਸਰਕਾਰੀ ਅਤੇ ਨਿੱਜੀ ਜਾਇਦਾਦ ਦੇ ਨੁਕਸਾਨ ਹੋਣ ਦਾ ਵੀ ਅੰਦੇਸ਼ਾ ਰਹਿੰਦਾ ਹੈ। ਜਿਸ ਦੌਰਾਨ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣਾ ਬਹੁਤ ਜ਼ਰੂਰੀ ਹੈ।
ਇਹ ਹੁਕਮ ਸਰਕਾਰੀ ਡਿਊਟੀ ਕਰ ਰਹੇ ਪੁਲਿਸ, ਫੌਜ਼ ਦੇ ਜਵਾਨ, ਸਰਕਾਰੀ ਕਰਮਚਾਰੀ ਅਤੇ ਵਿਆਹ-ਸ਼ਾਦੀਆਂ ਤੇ ਮਾਤਮੀ ਜਲੂਸ ਅਤੇ ਉਹ ਸਾਰੀਆਂ ਥਾਵਾਂ ਜਿਸ ਲਈ ਸਪਸ਼ਟ ਪ੍ਰਵਾਨਗੀ ਜ਼ਿਲਾ ਮੈਜਿਸਟਰੇਟ/ਉੱਪ ਮੰਡਲ ਮੈਜਿਸਟਰੇਟ ਤੋਂ ਲਈ ਹੋਵੇ ’ਤੇ ਲਾਗੂ ਨਹੀਂ ਹੋਵੇਗਾ।

Advertisement
Advertisement
Advertisement
Advertisement
Advertisement
Advertisement
error: Content is protected !!