ਜਿਲ੍ਹਾ ਹਸਪਤਾਲ ਵਿੱਚ ਚਿੱਟੇ ਮੋਤੀਏ ਦੇ  ਕੀਤੇ 12 ਆਪ੍ਰੇਸ਼ਨ

Advertisement
Spread information

ਅਸੋਕ ਧੀਮਾਨ, ਫਤਿਹਗੜ੍ਹ ਸਾਹਿਬ ,18 ਜੁਲਾਈ 2023


       ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ, ਸੀਨੀਅਰ ਮੈਡੀਕਲ ਅਫਸਰ ਡਾ ਬਲਕਾਰ ਸਿੰਘ ਦੀ ਅਗਵਾਈ ਹੇਠ, ਜ਼ਿਲ੍ਹਾ ਹਸਪਤਾਲ ਵਿਖੇ ਅੱਖਾਂ ਦੇ ਮਾਹਿਰ ਡਾ ਜਸਪ੍ਰੀਤ ਸਿੰਘ ਬੇਦੀ ਅਤੇ ਉਨ੍ਹਾਂ ਦੀ ਟੀਮ ਦੁਆਰਾ ਲੋੜਵੰਦ ਮਰੀਜ਼ਾਂ ਦੇ ਚਿੱਟੇ ਮੋਤੀਏ ਦੇ 12 ਅਪ੍ਰੇਸ਼ਨ ਕਰਕੇ ਮੁਫ਼ਤ ਲੈਨਜ਼ ਪਾਏ ਗਏ । ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਨੇ ਸਰਜਰੀ ਵਾਰਡ ਦਾ ਦੌਰਾ ਕਰਕੇ ਇਹਨਾਂ ਮਰੀਜ਼ਾਂ ਦਾ ਹਾਲ ਚਾਲ ਪੁੱਛਿਆ ਅਤੇ ਲੋੜੀਂਦੀਆਂ ਦਵਾਈਆਂ ਵੀ ਮੁਫ਼ਤ ਦਿੱਤੀਆਂ। ਇਸ ਮੌਕੇ ਤੇ ਉਹਨਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹਾ ਹਸਪਤਾਲ ਵਿੱਚ ਅਪ੍ਰੇਸਨਾ ਦੇ ਮਾਹਿਰ, ਔਰਤਾਂ ਦੇ ਮਾਹਿਰ ,ਹੱਡੀਆਂ ਦੇ ਮਾਹਿਰ, ਬੱਚਿਆਂ ਦੇ ਮਾਹਿਰ , ਮੈਡੀਸਨ ਦੇ ਮਾਹਿਰ ਅਤੇ ਅੱਖਾਂ ਦੇ ਮਾਹਿਰ ਡਾਕਟਰ ਉਪਲਬਧ ਹਨ, ਇਸ ਲਈ ਉਹ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਉਹ ਵੱਧ ਤੋਂ ਵੱਧ ਫਾਇਦਾ ਉਠਾਉਣ । ਇਸ ਮੌਕੇ ਤੇ ਜਿਲ੍ਹਾ ਮਾਸ ਮੀਡੀਆ ਅਫ਼ਸਰ ਬਲਜਿੰਦਰ ਸਿੰਘ ਅੱਤੇ ਜਸਵਿੰਦਰ ਕੌਰ ਵੀ ਹਾਜ਼ਰ ਸਨ।

Advertisement
Advertisement
Advertisement
Advertisement
Advertisement
Advertisement
error: Content is protected !!