ਗ਼ਲਤ ਅਨਸਰਾਂ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ-ਐਸਐਚਉ ਜਸਵਿੰਦਰ ਕੌਰ
ਗੁਰਸੇਵਕ ਸਹੋਤਾ ਮਹਿਲ ਕਲਾਂ 30 ਮਈ 2020
ਲੰਬੇ ਅਰਸੇ ਤੋਂ ਵੂਮੈਨ ਸੈਲ ਜਿਲ੍ਹਾ ਬਰਨਾਲਾ ਦੀ ਇੰਚਾਰਜ ਦੇ ਤੌਰ ਤੇ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੀ ਇੰਸਪੈਕਟਰ ਜਸਵਿੰਦਰ ਕੌਰ ਨੇ ਸ਼ਨੀਵਾਰ ਨੂੰ ਪੁਲਸ ਥਾਣਾ ਮਹਿਲ ਕਲਾਂ ਦੇ ਮੁੱਖ ਅਫ਼ਸਰ ਵਜੋਂ ਅਹੁਦਾ ਸੰਭਾਲ ਲਿਆ ਹੈ । ਜਦੋਂ ਕਿ ਇੱਥੋਂ ਦੇ ਐੱਸ ਐੱਚ ਓ ਰਹੇ ਹਰਬੰਸ ਸਿੰਘ ਦੀ ਬਦਲੀ ਪੁਲਿਸ ਲਾਈਨ ਬਰਨਾਲਾ ਵਿਖੇ ਹੋ ਗਈ ਹੈ । ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਥਾਣਾ ਮੁਖੀ ਜਸਵਿੰਦਰ ਕੌਰ ਨੇ ਕਿਹਾ ਕਿ ਥਾਣੇ ਅਧੀਨ ਪੈਂਦੇ ਪਿੰਡਾਂ ਅੰਦਰ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਉਹ ਦਿਨ ਰਾਤ ਇੱਕ ਕਰ ਦੇਣਗੇ ਅਤੇ ਗ਼ਲਤ ਅਨਸਰਾਂ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ । ਉਨ੍ਹਾਂ ਕਿਹਾ ਕਿ ਥਾਣੇ ਅੰਦਰ ਆਉਣ ਵਾਲੇ ਹਰ ਇੱਕ ਵਿਅਕਤੀ ਅਤੇ ਪੰਚਾਇਤੀ ਨੁਮਇੰਦਿਆਂ ਦਾ ਸਤਿਕਾਰ ਬਹਾਲ ਰੱਖਿਆ ਜਾਵੇਗਾ । ਇੰਸਪੈਕਟਰ ਜਸਵਿੰਦਰ ਕੌਰ ਨੇ ਨਸ਼ੇ ਦੇ ਸਮੱਗਲਰਾਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਇਲਾਕੇ ਚ ਨਸ਼ਾ ਸਮੱਗਲਰਾਂ ਨੂੰ ਕਿਸੇ ਵੀ ਹਾਲ ਚ ਨਸ਼ੇ ਦਾ ਧੰਦਾ ਨਹੀਂ ਕਰਨ ਦਿੱਤਾ ਜਾਵੇਗਾ । ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਪ੍ਰਸ਼ਾਸਨ ਦਾ ਸਾਥ ਦੇਣ ।