ਰਿਚਾ ਨਾਗਪਾਲ, ਪਟਿਆਲਾ, 18 ਜੁਲਾਈ 2023
ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ -ਕਮ- ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੁਪਿੰਦਰਜੀਤ ਚਹਿਲ ਦੀ ਰਹਿਨੁਮਾਈ ਹੇਠ ਅੱਜ ਕੇਂਦਰੀ ਜੇਲ੍ਹ ਪਟਿਆਲਾ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਜੇਲ੍ਹ ਪ੍ਰਸ਼ਾਸਨ ਦੇ ਸਹਿਯੋਗ ਨਾਲ ਸੀ ਐਮ ਦੀ ਯੋਗਸ਼ਾਲਾ ਪ੍ਰੋਜੈਕਟ ਦੇ ਤਹਿਤ ਇੱਕ ਯੋਗਾ ਕੈਂਪ ਲਗਾਇਆ ਗਿਆ।
ਜ਼ਿਕਰਯੋਗ ਹੈ ਕਿ ਕੇਂਦਰੀ ਜੇਲ੍ਹ ਪਟਿਆਲਾ ਵਿਖੇ ਔਰਤ ਕੈਦੀਆਂ ਦੀ ਦਿਮਾਗ਼ੀ ਅਤੇ ਸਰੀਰਕ ਹਾਲਤ ਨੂੰ ਸਿਹਤਮੰਦ ਰੱਖਣ ਲਈ ਇਹ ਉਪਰਾਲਾ ਕੀਤਾ ਗਿਆ ਸੀ। ਇਸ ਕੈਂਪ ਵਿੱਚ ਲਗਭਗ 85 ਔਰਤ ਕੈਦੀਆਂ ਨੂੰ ਮਿਸ ਭਾਰਤੀ ਭਾਵਨਾ, ਜ਼ਿਲ੍ਹਾ ਕੋਆਰਡੀਨੇਟਰ, ਸੀ.ਐਮ. ਦੀ ਯੋਗਸ਼ਾਲਾ, ਪਟਿਆਲਾ ਵੱਲੋਂ ਯੋਗ ਸਿਖਾਇਆ ਗਿਆ। ਤਾਂ ਕਿ ਉਹ ਇੱਕ ਵਧੀਆ ਤੇ ਸਿਹਤਮੰਦ ਜ਼ਿੰਦਗੀ ਜੀਅ ਸਕਣ।
ਇਸ ਪ੍ਰੋਗਰਾਮ ਵਿੱਚ ਸੀ.ਜੀ.ਐਮ.-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਾਨੀ ਅਰੋੜਾ ਵੱਲੋਂ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਗਈ। ਇਸ ਮੌਕੇ ਉਹਨਾਂ ਵੱਲੋਂ ਕੈਦੀਆਂ ਨੂੰ ਉਹਨਾਂ ਦੇ ਕਾਨੂੰਨੀ ਅਧਿਕਾਰਾਂ ਦੀ ਵੀ ਜਾਣਕਾਰੀ ਦਿੱਤੀ ਗਈ ਅਤੇ ਉਹਨਾਂ ਨੂੰ ਪਲੀਅ ਬਾਰਗੇਨਿੰਗ ਅਤੇ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਪੂਰੀ ਵਿਸਥਾਰ ਨਾਲ ਸਮਝਾਇਆ ਗਿਆ। ਇਸ ਪ੍ਰੋਗਰਾਮ ਵਿੱਚ ਲਗਭਗ 85 ਔਰਤ ਕੈਦੀਆਂ ਨੇ ਭਾਗ ਲਿਆ। ਇਸ ਮੌਕੇ ਜੇਲ੍ਹ ਸੁਪਰਡੈਂਟ ਮਨਜੀਤ ਸਿੰਘ, ਐਡੀਸ਼ਨਲ ਜੇਲ੍ਹ ਸੁਪਰਡੈਂਟ ਹਰਚਰਨ ਸਿੰਘ, ਡਿਪਟੀ ਸੁਪਰਡੈਂਟ ਹਰਪ੍ਰੀਤ ਸਿੰਘ, ਸਹਾਇਕ ਸੁਪਰਡੈਂਟ ਜਗਜੀਤ ਸਿੰਘ, ਅਮਰਬੀਰ ਸਿੰਘ ਅਤੇ ਜੇਲ੍ਹ ਦਾ ਸਟਾਫ਼ ਵੀ ਹਾਜ਼ਰ ਸੀ।