ਕੁਦਰਤੀ ਕਰੋਪੀ ਦਾ ਸਾਹਮਣਾ ਕਰ ਰਹੇ ਲੋਕਾਂ ਦੀ ਮੱਦਦ ਕਰ ਰਿਹੈ ਸਿਹਤ ਵਿਭਾਗ ਸਿਵਲ ਸਰਜਨ

Advertisement
Spread information

ਬਿੱਟੂ ਜਲਾਲਾਬਾਦੀ, ਫਾਜ਼ਿਲਕਾ, 19ਜੁਲਾਈ 2023


    ਕੁਦਰਤੀ ਕਰੋਪੀ ਦਾ ਸਾਹਮਣਾ ਕਰ ਰਹੇ ਪੰਜਾਬ ਵਾਸੀਆਂ ਨਾਲ ਜਿਥੇ ਸੂਬਾ ਸਰਕਾਰ ਵੱਲੋਂ ਚਟਾਂਨ ਦੀ ਤਰ੍ਹਾਂ ਨਾਲ ਖੜ੍ਹ ਕੇ ਲੋਕਾਂ ਦੀ ਹਰ ਸੰਭਵ ਮੱਦਦ ਕੀਤੀ ਜਾ ਰਹੀ ਹੈ, ਉਥੇ ਸਿਹਤ ਵਿਭਾਗ ਦੀਆਂ ਹਦਾਇਤਾਂ  ਤੇ ਕਮਿਊਨਿਟੀ ਹੈਲਥ ਸੈਂਟਰ ਡੱਬਵਾਲਾ ਕਲਾ ਅਤੇ ਜੰਡਵਾਲਾ ਭੀਮੇਸ਼ਾਹ ਅਧੀਨ ਆਉਂਦੇ ਹਸਪਤਾਲਾਂ, ਡਿਸਪੈਂਸਰੀਆਂ ਅਤੇ ਪਿੰਡਾਂ ਤੱਕ ਪਹੁੰਚ ਕੇ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਇਸ ਮੌਸਮ ਦੀਆਂ ਬਿਮਾਰੀਆਂ ਤੋਂ ਬਚਾਉਣ ਲਈ ਯਤਨ ਕੀਤੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਿਵਲ ਸਰਜਨ ਡਾਕਟਰ ਸਤੀਸ਼ ਗੋਇਲ ਨੇ ਸਪੱਸ਼ਟ ਕੀਤਾ ਕਿ  ਫਾਜ਼ਿਲਕਾ ਅਧੀਨ ਆਉਂਦੇ ਪਿੰਡਾਂ ਤੱਕ ਪਹੁੰਚ ਕਰਕੇ ਜਿਥੇ ਸੀ ਐਚ ਓ, ਮ.ਪ.ਹ.ਵ (ਮੇਲ-ਫ਼ੀਮੇਲ) ਐਮ.ਪੀ.ਐਸ (ਮੇਲ)  ਅਤੇ ਮਾਸ ਮੀਡੀਆ ਵਿੰਗ  ਵੱਲੋਂ ਆਮ ਲੋਕਾਂ ਨੂੰ ਹੜ੍ਹਾਂ ਦੇ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਜਾ ਰਹੀ ਹੈ, ਉਥੇ ਇਨ੍ਹਾਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਓ ਲਈ ਨੁਕਤੇ ਸਾਂਝੇ ਕੀਤੇ ਜਾ ਰਹੇ ਹਨ।                                                             

Advertisement

     ਉਨ੍ਹਾਂ ਦੱਸਿਆ ਕਿ ਸੀ.ਐਚ.ਸੀ ਅਤੇ ਸੀ.ਐਚ.ਸੀ ਅਧੀਨ ਆਉਂਦੇ ਹਸਪਤਾਲਾਂ, ਡਿਸਪੈਂਸਰੀਆਂ ਅਤੇ ਪਿੰਡਾਂ ਵਿਚ ਪਹੁੰਚ ਕਰਕੇ ਸਟਾਫ ਵੱਲੋਂ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਓ ਲਈ ਦਵਾਈਆਂ ਮੁਫਤ ਦੇਣ ਦੇ ਨਾਲ—ਨਾਲ ਡਾਇਰੀਆ ਆਦਿ ਤੋਂ ਬਚਾਓ ਲਈ ਓ.ਆਰ.ਐਸ ਦੇ ਪੈਕੇਟ ਵੰਡੇ ਜਾ ਰਹੇ ਹਨ ਤਾਂ ਜ਼ੋ ਇਸ ਗੰਭੀਰ ਸਥਿਤੀ ਵਿਚ ਲੋਕਾਂ ਦੀ ਸਿਹਤ ਸਥਿਰ ਬਣੀ ਰਹਿ ਸਕੇ ਅਤੇ ਲੋਕ ਬਿਮਾਰੀਆਂ ਤੋਂ ਮੁਕਤ ਰਹਿ ਕੇ ਇਸ ਆਫਤ ਦਾ ਮੁਕਾਬਲਾ ਕਰ ਸਕਣ। ਉਨ੍ਹਾਂ ਕਿਹਾ ਕਿ ਵਿਭਾਗ  ਵੱਲੋਂ ਇਲਾਕੇ ਵਿਚ ਮੈਡੀਕਲ ਕੈਂਪ ਵੀ ਲਗਾਏ ਜਾ ਰਹੇ ਹਨ ਅਤੇ ਇਨ੍ਹਾਂ ਕੈਂਪਾਂ ਵਿਚ ਲੋਕਾਂ ਨੂੰ ਚਮੜੀ ਦੇ ਰੋਗ ਤੋਂ ਲੈ ਕੇ ਪੇਟ ਦੀਆਂ ਬਿਮਾਰੀਆਂ ਸਮੇਤ ਹਰ ਵਿਅਕਤੀ ਬਾਰੇ ਵਿਸਥਾਰਤ ਜਾਣਕਾਰੀ ਸਾਂਝੀ ਕਰਦਿਆਂ ਇਨ੍ਹਾਂ ਬਿਮਾਰੀਆਂ ਦੇ ਲੱਛਣਾਂ ਤੋਂ ਜਾਣੂ ਕਰਵਾਉਣ ਦੇ ਨਾਲ—ਨਾਲ ਇਨ੍ਹਾਂ ਬਿਮਾਰੀਆਂ ਦੀ ਗ੍ਰਿਫਤ ਵਿਚੋਂ ਮੁਕਤ ਹੋਣ ਦੇ ਨੁਕਤੇ ਸਾਂਝੇ ਕੀਤੇ ਜਾ ਰਹੇ ਹਨ।

     ਇਸ ਮੌਕੇ ਬੋਲਦਿਆਂ  ਸਹਾਇਕ ਸਿਵਲ ਸਰਜਨ ਡਾਕਟਰ ਬਬੀਤਾ ਨੇ ਸਪੱਸ਼ਟ ਕੀਤਾ ਕਿ  ਵਿਭਾਗ ਦੀਆਂ ਟੀਮਾਂ ਲਗਾਤਾਰ ਪਿੰਡਾਂ ਵਿਚ ਪਹੁੰਚ ਕਰ ਰਹੀਆਂ ਹਨ ਅਤੇ ਲੋਕਾਂ ਨੂੰ ਇਸ ਆਫਤ ਦੀ ਘੜੀ ਦਾ ਮੁਕਾਬਲਾ ਕਰਨ ਦੇ ਸਮਰੱਥ ਬਨਾਉਣ ਲਈ ਹਰ ਯਤਨ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਪਹੁੰਚ ਕਰਦੀਆਂ ਟੀਮਾਂ ਜਿਥੇ ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਦੀਆਂ ਹਨ, ਉਥੇ ਸੂਬਾ ਸਰਕਾਰ ਦੀਆਂ ਨੀਤੀਆਂ ਲੋਕਾਂ ਤੱਕ ਪਹੁੰਚਾ ਕੇ ਲੋਕਾਂ ਨੂੰ ਇਸ ਆਫਤ ਦੀ ਘੜੀ ਵਿਚ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਤੋਂ ਮੁਕਤ ਰਹਿਣ ਲਈ ਪ੍ਰੇਰਿਤ ਕਰ ਰਹੀਆਂ ਹਨ ਤਾਂ ਜ਼ੋ ਲੋਕ ਬੇਖੌਫ ਹੋ ਕੇ ਆਪਣੀ ਜਿੰਦਗੀ ਬਰਕਰਾਰ ਰੱਖ ਸਕਣ, ਕਿਉਂਕਿ ਕਿਸੇ ਵੀ ਬਿਮਾਰੀ ਜਾਂ ਗੰਭੀਰ ਸਥਿਤੀ ਦਾ ਮੁਕਾਬਲਾ ਬੇਖੌਫ ਹੋ ਕੇ ਹੀ ਕੀਤਾ ਜਾ ਸਕਦਾ ਹੈ। ਇਸ ਮੌਕੇ ਅੱਜ ਸਿਵਲ ਸਰਜਨ ਡਾਕਟਰ ਸਤੀਸ਼ ਗੋਇਲ ਨੇ ਮਹਾਤਮ ਨਗਰ, ਦੋਨਾਂ ਨਾਨਕਾ, ਅਤੇ ਝੰਘਰ ਭੈਣੀ ਸਮੇਤ ਹੋਰ ਸਿਹਤ ਮੈਡੀਕਲ ਕੈਂਪ ਦਾ ਦੌਰਾ ਕੀਤਾ ਅਤੇ ਸਟਾਫ ਦੀ ਹੌਸਲਾ ਅਫਜ਼ਾਈ ਕੀਤੀ ।

Advertisement
Advertisement
Advertisement
Advertisement
Advertisement
error: Content is protected !!