ਡੇਂਗੂ ਦੇ ਡੰਗ ਤੋਂ ਬਚਾਅ ਲਈ, ਬਰਸਾਤੀ ਮੌਸਮ ‘ਚ ਸਿਹਤ ਵਿਭਾਗ ਨੇ ਫੜ੍ਹੀ ਤੇਜ਼ੀ

Advertisement
Spread information
ਰਘਵੀਰ ਹੈਪੀ , ਬਰਨਾਲਾ, 20 ਜੁਲਾਈ 2023
   ਸਿਹਤ ਵਿਭਾਗ ਪੰਜਾਬ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਜੁਲਾਈ ਮਹੀਨਾ ਡੇਂਗੂ ਤੋਂ ਬਚਾਅ ਲਈ ਜਾਗਰੂਕਤਾ ਮਹੀਨੇ ਵਜੋਂ ਮਨਾਇਆ ਜਾ ਰਿਹਾ ਹੈ।
  ਇਹ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਨੇ ਦੱਸਿਆ ਕਿ ਡੇਂਗੂ  ਤੋਂ ਬਚਾਅ ਲਈ ਜ਼ਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਅਤੇ ਆਮ ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਡੇਂਗੂ  ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ, ਇਹ ਮੱਛਰ ਆਮ ਤੌਰ ‘ਤੇ ਦਿਨ ਵੇਲੇ ਕੱਟਦਾ ਹੈ। ਬਰਸਾਤ ਦਾ ਮੌਸਮ ਚੱਲ ਰਿਹਾ ਹੈ। ਇਸ ਲਈ ਆਪਣੇ ਘਰਾਂ, ਦੁਕਾਨਾਂ, ਵਰਕਸ਼ਾਪਾਂ ‘ਚ ਟਾਇਰ, ਘੜੇ, ਪਾਣੀ ਵਾਲੀਆਂ ਖੇਲਾਂ, ਕੂਲਰ , ਗਮਲੇ ਅਤੇ ਫਰਿੱਜ ਦੇ ਪਿੱਛੇ ਟਰੇਅ ਆਦਿ ਥਾਵਾਂ ‘ਤੇ ਜ਼ਿਆਦਾ ਸਮਾਂ ਪਾਣੀ ਨਹੀਂ ਖੜਨ ਦੇਣਾ ਚਾਹੀਦਾ ਤਾਂ ਜੋ ਮੱਛਰ ਨੂੰ ਪੈਦਾ ਹੋਣ ਤੋਂ ਰੋਕਿਆ ਜਾ ਸਕੇ। ਡਾ. ਮੁਨੀਸ਼ਾ ਜ਼ਿਲ੍ਹਾ ਐਪੀਡਿਮਾਲੋਜਿਸਟ ਨੇ ਦੱਸਿਆ ਕਿ ਜੇਕਰ ਕਿਸੇ ਵਿਆਕਤੀ ਨੂੰ ਤੇਜ਼ ਬੁਖਾਰ, ਮਾਸ ਪੇਸ਼ੀਆਂ ‘ਚ ਦਰਦ, ਅੱਖਾਂ ਦੇ ਪਿਛਲੇ ਹਿੱਸੇ ‘ਚ ਦਰਦ, ਸਰੀਰ ਤੇ ਲਾਲ ਰੰਗ ਦੇ ਧੱਫੜ, ਨੱਕ ਜਾਂ ਮਸੂੜਿਆਂ ‘ਚੋਂ ਖੂਨ ਆਉਣਾ ਆਦਿ ਲੱਛਣ ਮਹਿਸੂਸ ਹੋਣ ਤਾਂ ਤੁਰੰਤ ਡਾਕਟਰੀ ਸਲਾਹ ਅਨੁਸਾਰ ਇਲਾਜ ਕਰਵਾਉਣਾ ਚਾਹੀਦਾ ਹੈ। ਇਸ ਸਮੇਂ ਘਰੇਲੂ ਇਲਾਜ ਜਾਂ ਇਲਾਜ ‘ਚ ਦੇਰੀ ਕਾਰਨ ਕਈ ਵਾਰ ਖਤਰੇ ਦਾ ਕਾਰਨ ਬਣ ਜਾਂਦਾ ਹੈ। ਗੁਰਮੇਲ ਸਿੰਘ ਢਿੱਲੋਂ ਅਤੇ ਸੁਰਿੰਦਰ ਸਿੰਘ ਹੈਲਥ ਇੰਸਪੈਕਟਰ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ 67 ਟੀਮਾਂ ਵੱਲੋਂ ਜੁਲਾਈ ਮਹੀਨੇ ‘ਚ ਘਰਾਂ ‘ਚ ਜਾ ਕੇ 22448 ਘਰਾਂ ‘ਚ 35103 ਪਾਣੀ ਖੜਾ ਹੋਣ ਵਾਲੀਆਂ ਥਾਵਾਂ ਦੀ ਚੈਕਿੰਗ ਕੀਤੀ ਗਈ ਅਤੇ  94 ਥਾਵਾਂ ‘ਤੇ ਡੇਂਗੂ ਦਾ ਲਾਰਵਾ ਮਿਲਿਆ ਜੋ ਕਿ ਮੌਕੇ ‘ਤੇ ਸਪਰੇਅ ਕਰਕੇ ਨਸ਼ਟ ਕਰਵਾ ਦਿੱਤਾ ਗਿਆ।                                         ਬਰਨਾਲਾ ਸ਼ਹਿਰ ‘ਚ ਸਿਹਤ ਕਰਮਚਾਰੀ ਗਣੇਸ਼ ਦੱਤ, ਮਨਪ੍ਰੀਤ ਸਰਮਾ, ਗੁਰਮੀਤ ਸਿੰਘ ,ਜਸਵਿੰਦਰ ਸਿੰਘ , ਗੁਰਮੇਲ ਸਿੰਘ ਅਤੇ ਗੁਲਾਬ ਸਿੰਘ ਇਨਸੈਕਟ ਕੁਲੈਕਟਰ ਵੱਲੋਂ ਟੀਮਾਂ ਬਣਾ ਕੇ ਡੇਂਗੂ ਦਾ ਲਾਰਵਾ ਨਸ਼ਟ ਕਰਵਾਇਆ ਜਾ ਰਿਹਾ ਹੈ ਅਤੇ ਬਚਾਅ ਲਈ ਜਾਗਰੂਕਤਾ ਪੈਂਫਲੈਟ ਵੰਡੇ ਜਾ ਰਹੇ ਹਨ। 
      ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫਸਰ ਕੁਲਦੀਪ ਸਿੰਘ ਮਾਨ ਨੇ ਦੱਸਿਆ ਕਿ ਹਰ ਸ਼ੁਕਰਵਾਰ ਨੂੰ ਖੁਸ਼ਕ ਦਿਨ (ਡਰਾਈ ਡੇ-ਫਰਾਈ ਡੇ) ਪਾਣੀ ਖੜਨ ਵਾਲੀਆਂ ਥਾਵਾਂ ਨੂੰ ਸੁਕਾ ਕੇ ਡੇਂਗੂ ਤੋਂ ਬਚਾਅ ਕੀਤਾ ਜਾ ਸਕਦਾ ਹੈ ਅਤੇ ਗਰੁੱਪ ਮੀਟਿੰਗਾਂ ਤੇ ਪੈਂਫਲੈਟ ,ਪੋਸਟਰ ਆਦਿ ਵੰਡ ਕੇ ਡੇਂਗੂ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।
Advertisement
Advertisement
Advertisement
Advertisement
Advertisement
error: Content is protected !!