ਬਿੱਟੂ ਜਲਾਲਾਬਾਦੀ, ਫਾਜ਼ਿਲਕਾ, 21 ਜੁਲਾਈ 2023
ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਸਰਕਾਰ ਵੱਲੋਂ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਅਨੇਕਾਂ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦੀ ਸਾਂਭ ਸੰਭਾਲ ਸਬੰਧੀ ਸਮੇਂ+ਸਮੇਂ ਤੇ ਗਤੀਵਿਧੀਆਂ ਉਲੀਕੀਆਂ ਜਾ ਰਹੀਆਂ ਹਨ ਤੇ ਕਿਸਾਨਾਂ ਨੂੰ ਅਪੀਲ ਵੀ ਕੀਤੀ ਜਾਂਦੀ ਹੈ ਕਿ ਇਸ ਦਾ ਜਮੀਨ ਵਿਚ ਨਿਬੇੜਾ ਕੀਤਾ ਜਾਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਪਰਾਲੀ ਦੀ ਸਾਂਭ—ਸੰਭਾਲ ਸਬੰਧੀ ਮਸ਼ੀਨਾਂ *ਤੇ ਸਬਸਿਡੀ ਲਈ ਬਿਨੈ ਪੱਤਰ ਦੇਣ ਦੀ ਆਖਿਰੀ ਮਿਤੀ ਵਿਚ ਵਾਧਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਬਸਿਡੀ ਲੈਣ ਦੇ ਚਾਹਵਾਨ ਕਿਸਾਨ 15 ਅਗਸਤ 2023 ਤੱਕ ਸ਼ਾਮ 5 ਵਜੇ ਤੱਕ ਆਪਣੀ ਅਰਜੀਆਂ ਆਨਲਾਈਨ ਪੋਰਟਲ agrimachinerypb.com ਤੇ ਦੇ ਸਕਦੇ ਹਨ।
ਮੁੱਖ ਖੇਤੀਬਾੜੀ ਅਫਸਰ ਸ. ਗੁਰਮੀਤ ਸਿੰਘ ਚੀਮਾ ਨੇ ਦੱਸਿਆ ਕਿ ਸੀ.ਆਰ.ਐਮ. ਸਕੀਮ ਅਧੀਨ ਸਰਕਾਰ ਦੀਆਂ ਨਵੀਆਂ ਹਦਾਇਤਾਂ ਮੁਤਾਬਕ 5 ਲੱਖ ਦੀ ਲਾਗਤ ਦਾ ਸੀ.ਐਚ.ਸੀ. 15 ਲੱਖ ਦਾ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ 3000/4500 ਐਮ.ਟੀ. (ਪ੍ਰਤੀ ਸੀਜਨ) ਸਮਰੱਥਾ ਵਾਲੇ ਪੈਡੀ ਸਟਰਾਅ ਸਪਲਾਈ ਸੈਂਟਰ ਸਥਾਪਿਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸੀ.ਐਚ.ਸੀ./ਪੈਡੀ ਸਟਰਾਅ ਸਪਲਾਈਨ ਚੇਨ ਸਥਾਪਿਤ ਕਰਨ ਦੇ ਚਾਹਵਾਨ ਉਦਮੀ ਕਿਸਾਨ ਗ੍ਰਾਮ ਪੰਚਾਇਤਾਂ/ ਸਹਿਕਾਰੀ ਸਭਾਵਾਂ/ਐਫ.ਪੀ.ਓ/ਆਰ.ਐਫ.ਸੀ. ਆਪਣੀਆਂ ਅਰਜੀਆਂ ਆਨਲਾਈਨ ਅਪਲਾਈ ਦੇ ਸਕਦੇ ਹਨ।
ਉਨ੍ਹਾਂ ਕਿਹਾ ਕਿ ਵਧਰੇ ਜਾਣਕਾਰੀ ਲਈ ਵਿਭਾਗ ਦੀ ਵੈਬਸਾਈਟ ਜਾਂ ਮੁੱਖ ਖੇਤੀਬਾੜੀ ਦਫਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਕਾਲ ਸੈਂਟਰ ਦੇ ਟੋਲ ਫਰੀ ਨੰਬਰ 18001801551 ਤੇ ਖੇਤੀਬਾੜੀ ਸਬੰਧੀ ਸਲਾਹ ਲੈ ਸਕਦੇ ਹਨ।