ਗਗਨ ਹਰਗੁਣ, ਬਰਨਾਲਾ, 21 ਜੁਲਾਈ 2023
ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਬਰਨਾਲਾ ਸ਼ਹਿਰ ਦੇ ਵਾਰਡ ਨੰਬਰ 4 ਵਿੱਚ ਬਾਬਾ ਜੀਵਨ ਸਿੰਘ ਨਗਰ ਦੀ ਧਰਮਸ਼ਾਲਾ ਲਈ ਇਕ ਲੱਖ ਰੁਪਏ ਦੀ ਗ੍ਰਾਂਟ ਦਿੱਤੀ ਗਈ ਹੈ। ਇਹ ਜਾਣਕਾਰੀ ਦਿੰਦੇ ਹੋਏ ਅੱਜ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ੍ਰੀ ਰਾਮ ਤੀਰਥ ਮੰਨਾ ਅਤੇ ਕੌਂਸਲਰ ਧਰਮਿੰਦਰ ਸਿੰਘ ਨੇ ਦੱਸਿਆ ਕਿ ਇਸ ਗ੍ਰਾਂਟ ਨਾਲ ਧਰਮਸ਼ਾਲਾ ਦੇ ਲੈਂਟਰ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ।
ਇਸ ਮੌਕੇ ਸ੍ਰੀ ਰਾਮ ਤੀਰਥ ਮੰਨਾ ਨੇ ਕਿਹਾ ਕਿ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਹੇਠ ਬਰਨਾਲਾ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਨੇਪਰੇ ਚੜ੍ਹਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਐਮ ਸੀ ਰੁਪਿੰਦਰ ਸ਼ੀਤਲ ਬੰਟੀ, ਐਮ ਸੀ ਮਲਕੀਤ ਸਿੰਘ, ਰਜਿੰਦਰ ਸਿੰਘ ਰਾਜੂ, ਸੁਖਜਿੰਦਰ ਸੰਧੂ, ਗਮਦੂਰ ਜਾਗਲ, ਪੈਰੀ ਜਾਗਲ, ਹਰਦੀਪ ਸਿੰਘ, ਰਣਜੀਤ ਸਿੰਘ ਜੱਗੀ, ਪ੍ਰਧਾਨ ਜਗਜੀਤ ਸਿੰਘ, ਰਵਜੀਤ ਸਿੰਘ, ਗ੍ਰੰਥੀ ਗੋਪੀ ਸਿੰਘ, ਸੁਰਜੀਤ ਸਿੰਘ, ਅਮਰੀਕ ਸਿੰਘ, ਸਰਬਜੀਤ ਸਿੰਘ, ਗੁਰਦੀਪ ਸਿੰਘ, ਅਮਰੀਕ ਸਿੰਘ ਆਦਿ ਮੌਜੂਦ ਸਨ।