ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜੇਲ੍ਹ ਖੇਤਰ ਦੇ ਆਲੇ-ਦੁਆਲੇ 500 ਮੀਟਰ ਦਾਇਰੇ ਅੰਦਰ ਡਰੋਨ ਉਡਾਉਣ ਤੇ ਪਾਬੰਦੀ 

Advertisement
Spread information

ਬਿੱਟੂ ਜਲਾਲਾਬਾਦੀ, ਫਿਰੋਜ਼ਪੁਰ, 23 ਜੁਲਾਈ 2023

     ਜਿਲ੍ਹਾ ਮੈਜਿਸਟਰੇਟ ਫਿਰੋਜ਼ਪੁਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ ਨੇ ਦਫ਼ਾ 144 ਸੀ.ਆਰ.ਪੀ.ਸੀ. 1973 ਦੇ ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਜੇਲ੍ਹ ਖੇਤਰ ਦੇ ਆਲੇ-ਦੁਆਲੇ 500 ਮੀਟਰ ਦੇ ਦਾਇਰੇ ਦੇ ਅੰਦਰ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਡਰੋਨ ਦੀ ਵਰਤੋਂ ਤੇ ਰੋਕ ਲਗਾਈ ਹੈ।                 

Advertisement

    ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਜੇਲ੍ਹਾਂ ਦੇ ਨੇੜੇ ਅਜਿਹੇ ਅਣ-ਅਧਿਕਾਰਤ ਡਰੋਨ ਉਡਾਣਾ ਇਕ ਗੰਭੀਰ ਖਤਰਾ ਪੈਦਾ ਕਰ ਸਕਦਾ ਹੈ। ਜਿਸ ਨਾਲ ਜੇਲ੍ਹਾਂ ਨੂੰ ਸੁਰੱਖਿਆ ਉਲੰਘਨਾ ਦਾ ਸਾਹਮਣਾ ਕਰਨਾ ਪੈਂਦਾ ਹੈ। ਉਪਰੋਕਤ ਦੇ ਮੱਦੇ ਨਜ਼ਰ ਜੇਲ੍ਹ ਦੇ ਖੇਤਰ ਅਤੇ ਜੇਲ੍ਹਾਂ ਦੇ ਆਲੇ-ਦੁਆਲੇ 500 ਮੀਟਰ ਦਾਇਰੇ ਵਿੱਚ ‘ਨੋ ਡਰੋਨ ਜੋਨਜ਼’ ਘੋਸਿਤ ਕਰਨਾ ਲਾਜ਼ਮੀ ਹੈ। ਜੇਲ੍ਹ ਖੇਤਰ ਦੇ ਆਲੇ-ਦੁਆਲੇ 500 ਮੀਟਰ ਦੇ ਦਾਇਰੇ ਦੇ ਅੰਦਰ ਅੰਦਰ ਡਰੋਨ ਦੀ ਵਰਤੋਂ ਕਰਨ ਸਬੰਧੀ ਕਿਸੇ ਵਿਭਾਗ/ਕਿਸੇ ਆਮ ਵਿਅਕਤੀ ਵੱਲੋਂ ਯੋਗ ਪ੍ਰਣਾਲੀ ਰਾਹੀਂ ਮਨਜ਼ੂਰੀ ਪ੍ਰਾਪਤ ਕੀਤੀ ਜਾਵੇਗੀ।ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ ਦੋ ਮਹੀਨੇ ਤੱਕ ਲਾਗੂ ਰਹੇਗਾ ।

Advertisement
Advertisement
Advertisement
Advertisement
Advertisement
error: Content is protected !!