140 ਨਸੀਲੀਆਂ ਗੋਲੀਆਂ, 200 ਲੀਟਰ ਲਾਹਣ, 1 ਚਾਲੂ ਭੱਠੀ ਅਤੇ 115 ਬੋਤਲਾਂ ਸ਼ਰਾਬ ਬਰਾਮਦ
ਅਸ਼ੋਕ ਵਰਮਾ ਮਾਨਸਾ, 28 ਮਈ 2020
ਮਾਨਸਾ ਪੁਲਿਸ ਨੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ ਵੱਖ ਥਾਵਾਂ ਤੋੋਂ 11 ਵਿਅਕਤੀਆਂ ਨੂੰ ਗਿ੍ਰਫਤਾਰ ਕਰਕੇ ਉਨ੍ਹਾਂ ਵਿਰੁੱਧ 11 ਮੁਕੱਦਮੇ ਦਰਜ਼ ਕੀਤੇ ਹਨ। ਗਿ੍ਰਫਤਾਰ ਕੀਤੇ ਵਿਅਕਤੀਆਂ ਤੋਂ 140 ਨਸੀਲੀਆਂ ਗੋਲੀਆਂ, 200 ਲੀਟਰ ਲਾਹਣ, 1 ਚਾਲੂ ਭੱਠੀ ਅਤੇ 115 ਬੋਤਲਾਂ ਸ਼ਰਾਬ ਬਰਾਮਦ ਕੀਤੀ ਗਈ ਹੈ। ਐਸ.ਐਸ.ਪੀ. ਮਾਨਸਾ ਡਾ. ਨਰਿੰਦਰ ਭਾਰਗਵ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਥਾਣਾ ਬੋਹਾ ਦੀ ਪੁਲਿਸ ਪਾਰਟੀ ਨੇ ਰਾਜੂ ਸਿੰਘ ਪੁੱਤਰ ਜੰਗੀਰ ਸਿੰਘ ਵਾਸੀ ਰਿਊਦ ਕਲਾਂ ਨੂੰ ਕਾਬੂ ਕਰਕੇ 140 ਨਸੀਲੀਆ ਗੋਲੀਆਂ ਬਰਾਮਦ ਕਰਕੇ ਉਸ ਦੇ ਵਿਰੁੱਧ ਥਾਣਾ ਬੋਹਾ ਵਿਖੇ ਐਨ. ਡੀ. ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਹੈ। ਥਾਣਾ ਜੋਗਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਕੁਲਵੰਤ ਸਿੰਘ ਉਰਫ ਕਾਲਾ ਪੁੱਤਰ ਜੱਗਾ ਸਿੰਘ ਅਤੇ ਦਲਵੀਰ ਸਿੰਘ ਪੁੱਤਰ ਗਮਦੂਰ ਸਿੰਘ ਵਾਸੀਆਨ ਅਕਲੀਆਂ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ ਕਰਾਇਆ। ਪੁਲਿਸ ਪਾਰਟੀ ਨੇ ਮੁਲਜਮ ਨੂੰ ਸ਼ਰਾਬ ਕੱਢਦਿਆਂ ਕਾਬੂ ਕਰਕੇ 1 ਚਾਲੂ ਭੱਠੀ, 50 ਲੀਟਰ ਲਾਹਣ ਅਤੇ 1 ਬੋਤਲ ਸ਼ਰਾਬ ਬਰਾਮਦ ਕੀਤੀ ਗਈ।
ਥਾਣਾ ਬੋਹਾ ਦੀ ਪੁਲਿਸ ਪਾਰਟੀ ਨੇ ਰਣਜੀਤ ਸਿੰਘ ਲਾਡੀ ਪੁੱਤਰ ਪਿੱਪਲ ਸਿੰਘ ਵਾਸੀ ਸੈਦੇਵਾਲਾ ਨੂੰ ਕਾਬੂ ਕਰਕੇ 50 ਲੀਟਰ ਲਾਹਣ ਬਰਾਮਦ ਕਰਕੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਹੈ।ਥਾਣਾ ਜੋਗਾ ਦੀ ਪੁਲਿਸ ਪਾਰਟੀ ਨੇ ਗੁਰਜੰਟ ਸਿੰਘ ਪੁੱਤਰ ਬਾਬੂ ਸਿੰਘ ਵਾਸੀ ਅਕਲੀਆਂ ਨੂੰ ਕਾਬੂ ਕਰਕੇ 50 ਲੀਟਰ ਲਾਹਣ ਬਰਾਮਦ ਕਰਕੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਹੈ। ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਨਿਰਮਲ ਸਿੰਘ ਨਿੰਮਾ ਪੁੱਤਰ ਮਿੱਠੂ ਸਿੰਘ ਵਾਸੀ ਬੁਢਲਾਡਾ ਨੂੰ ਕਾਬੂ ਕਰਕੇ 50 ਲੀਟਰ ਲਾਹਣ ਬਰਾਮਦ ਕਰਕੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਹੈ।ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਕਾਕਾ ਸਿੰਘ ਪੁੱਤਰ ਜਗਦੇਵ ਸਿੰਘ ਵਾਸੀ ਟਿੱਬੀ ਹਰੀ ਸਿੰਘ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ ਕਰਵਾ ਕੇ ਛਾਪੇਮਾਰੀ ਕਰਕੇ 50 ਲੀਟਰ ਲਾਹਣ ਬਰਾਮਦ ਕੀਤਾ ਪਰ ਗਿ੍ਰਫਤਾਰੀ ਬਾਕੀ ਹੈ। ਇਸੇ ਤਰਾਂ ਥਾਣਾ ਸਿਟੀ2 ਮਾਨਸਾ ਦੀ ਪੁਲਿਸ ਪਾਰਟੀ ਨੇ ਅਜੇ ਪੁੱਤਰ ਬਾਰੂ ਵਾਸੀ ਨਥਾਣਾ (ਬਠਿੰਡਾ) ਨੂੰ ਕਾਬੂ ਕਰਕੇ 30 ਬੋਤਲਾਂ ਸ਼ਰਾਬ ਠੇਕਾ ਦੇਸੀ (ਪੰਜਾਬ) ਬਰਾਮਦ ਕਰਕੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਹੈ।
ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਭੁਪਿੰਦਰ ਸਿੰਘ ਪੁੱਤਰ ਨਰਾਇਣ ਸਿੰਘ ਵਾਸੀ ਖਿੱਲਣ ਨੂੰ ਕਾਬੂ ਕਰਕੇ 9 ਬੋਤਲਾਂ ਸ਼ਰਾਬ ਨਬਰਾਮਦ ਕਰਕੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਹੀ ਜਗਤਾਰ ਸਿੰਘ ਪੁੱਤਰ ਨਛੱਤਰ ਸਿੰਘ ਵਾਸੀ ਰਮਦਿੱਤੇਵਾਲਾ ਨੂੰ ਕਾਬੂ ਕਰਕੇ 9 ਬੋਤਲਾਂ ਸਰਾਬ ਨਜਾਇਜ ਬਰਾਮਦ ਕਰਕੇ ਦੋਸੀ ਦੇ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਥਾਣਾ ਭੀਖੀ ਦੀ ਪੁਲਿਸ ਪਾਰਟੀ ਨੇ ਮਨਜੀਤ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਮੱਤੀ ਨੂੰ ਕਾਬੂ ਕਰਕੇ 9 ਬੋਤਲਾਂ ਸਰਾਬ ਨਜਾਇਜ ਬਰਾਮਦ ਕਰਕੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਹੈ। ਥਾਣਾ ਭੀਖੀ ਦੀ ਪੁਲਿਸ ਪਾਰਟੀ ਨੇ ਅਜੈਬ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਬੀਰ ਖੁਰਦ ਨੂੰ ਕਾਬੂ ਕਰਕੇ 7 ਬੋਤਲਾਂ ਸਰਾਬ ਨਜਾਇਜ ਬਰਾਮਦ ਕਰਕੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਹੈ। ਐਸ.ਐਸ.ਪੀ. ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਇਸ ਮੁਹਿੰਮ ਨੂੰ ਅੱਗੇ ਵੀ ਇਸੇ ਤਰਾਂ ਹੀ ਜਾਰੀ ਰੱਖਿਆ ਜਾਏਗਾ।