ਬੀਟੀਐਨ , ਅੰਮ੍ਰਿਤਸਰ 23 ਜੁਲਾਈ 2023
ਕਾਊਂਟਰ ਇੰਟੈਲੀਜੈਂਸ ਨੇ ਅੰਮ੍ਰਿਤਸਰ ਤੋਂ ਅਕਾਲੀ ਆਗੂ ਅਤੇ ਸਟੂਡੈਂਟਸ ਆਰਗੇਨਾਈਜੇਸ਼ਨ ਆਫ਼ ਇੰਡੀਆ (SOI) ਦੇ ਜ਼ਿਲ੍ਹਾ ਪ੍ਰਧਾਨ ਤੇਜ਼ਵੀਰ ਸਿੰਘ ਨੂੰ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦਾ ਦਾਵਾ ਹੈ ਕਿ ਉਸ ਦੇ ਕਬਜ਼ੇ ਵਿੱਚੋਂ 110 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਜਦੋਂਕਿ ਮੁਲਜ਼ਮ ਦਾ ਦੂਜਾ ਸਾਥੀ ਪਹਿਲਾਂ ਹੀ ,ਪੁਲਿਸ ਦੀ ਗ੍ਰਿਫਤ ਵਿੱਚ ਹੈ। ਪੁਲਿਸ ਟੀਮ ਦੋਸ਼ੀ ਨੂੰ ਜਲਦੀ ਹੀ ਅਦਾਲਤ ਵਿੱਚ ਪੇਸ਼ ਕਰਕੇ ਪੁੱਛਗਿੱਛ ਲਈ ਅਦਾਲਤ ‘ਤੋਂ ਰਿਮਾਂਡ ਦੀ ਡਿਮਾਂਡ ਕਰੇਗੀ। ਮੀਡੀਆ ਨੂੰ ਜਾਣਕਾਰੀ ਦਿੰਦਿਆਂ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੇ ਇੰਚਾਰਜ ਅਮਨਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੇ ਤੇਜਵੀਰ ਸਿੰਘ ਨੂੰ 21 ਜੁਲਾਈ ਨੂੰ ਦਰਜ ਹੋਏ ਕੇਸ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਇਸ ਮਾਮਲੇ ਵਿੱਚ 100 ਗ੍ਰਾਮ ਹੈਰੋਇਨ, ਇੱਕ ਕਾਰ ਅਤੇ 3 ਲੱਖ ਰੁਪਏ ਦੀ ਡਰੱਗ ਮਨੀ ਪਹਿਲਾਂ ਵੀ ਜ਼ਬਤ ਕੀਤੀ ਜਾ ਚੁੱਕੀ ਹੈ। ਹਾਊਸਿੰਗ ਬੋਰਡ ਕਲੋਨੀ ਦਾ ਰਹਿਣ ਵਾਲਾ ਗੁਰਜੀਤ ਸਿੰਘ ਇਸ ਕੇਸ ਵਿੱਚ ਪਹਿਲਾਂ ਹੀ ਗ੍ਰਿਫ਼ਤਾਰ ਹੈ । ਪਤਾ ਇਹ ਵੀ ਲੱਗਿਆ ਹੈ ਕਿ ਪਹਿਲਾਂ ਗ੍ਰਿਫਤਾਰ ਕੀਤੇ ਦੋਸ਼ੀ ਗੁਰਜੀਤ ਸਿੰਘ ਤੋਂ ਹੋਈ ਪੁੱਛਗਿੱਛ ਉਪਰੰਤ ਹੀ ਹੁਣ ਪੁਲਿਸ ਨੇ ਤੇਜਬੀਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਸ਼ੋਸ਼ਲ ਮੀਡੀਆ ਉੱਤੇ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੈਬਨਿਟ ਵਜੀਰ ਬਿਕਰਮ ਮਜੀਠੀਆ ਨਾਲ ਫੜੇ ਹੋਏ ਅਕਾਲੀ ਆਗੂ ਤੇਜਵੀਰ ਸਿੰਘ ਦੀਆਂ ਫੋਟੋਆਂ ਕਾਫੀ ਵਾਇਰਲ ਹੋ ਰਹੀਆਂ ਹਨ। ਕੁੱਝ ਸੀਨੀਅਰ ਅਕਾਲੀ ਆਗੂਆਂ ਦਾ ਕਹਿਣਾ ਹੈ ਕਿ ਕਾਫੀ ਸਮੇਂ ਤੋਂ ਅਕਾਲੀ ਦਲ ਨੇ ਐਸ.ੳ.ਆਈ. ਦਾ ਸਾਰਾ ਢਾਂਚਾ ਤਾਂ ਭੰਗ ਹੀ ਕੀਤਾ ਹੋਇਆ ਹੈ ਅਤੇ ਕਿਸੇ ਦੀਆਂ ਫੋਟੋਆਂ ਕਿਸੇ ਵੀ ਪਾਰਟੀ ਦੇ ਆਗੂਆਂ ਨਾਲ ਵੀ ਹੋ ਸਕਦੀਆਂ ਹਨ। ਅਜਿਹੀਆਂ ਫੋਟੋਆਂ ਅਕਾਲੀ ਦਲ ਦੀ ਸ਼ਾਖ ਨੂੰ ਜਾਣਬੁੱਝ ਕੇ ਢਾਹ ਲਾਉਣ ਲਈ ਵਾਇਰਲ ਕੀਤੀਆਂ ਜਾ ਰਹੀਆਂ ਹਨ।