ਪਟਵਾਰੀ ਚੜ੍ਹ ਗਿਆ ਵਿਜੀਲੈਂਸ ਦੇ ” ਅੜਿੱਕੇ “

Advertisement
Spread information

ਹਰਿੰਦਰ ਨਿੱਕਾ , ਬਰਨਾਲਾ 25 ਜੁਲਾਈ 2023 

       ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਰਿਸ਼ਵਖੋਰਾਂ ਨੂੰ ਨਕੇਲ ਪਾਉਣ ਲਈ ਪੰਜਾਬ ਵਿਜੀਲੈਂਸ ਬਿਊਰੋ ਰਾਹੀਂ ਸ਼ੁਰੂ ਕੀਤੀ ਫੜ੍ਹੋ-ਫੜ੍ਹੀ ਦਾ ਸਿਲਸਿਲਾ ਬਰਨਾਲਾ ਜਿਲ੍ਹੇ ਅੰਦਰ ਵੀ ਬਾਦਸਤੂਰ ਜ਼ਾਰੀ ਹੈ। ਵਿਜੀਲੈਂਸ ਬਿਊਰੋ ਦੇ ਇੰਸਪੈਕਟਰ ਗੁਰਮੇਲ ਸਿੰਘ ਦੀ ਅਗਵਾਈ ਵਿੱਚ ਟੀਮ ਨੇ, ਅੱਜ ਮਾਲ ਮਹਿਕਮੇ ਦੇ ਹਲਕਾ ਹੰਡਿਆਇਆ C ਦੇ ਪਟਵਾਰੀ ਨੂੰ ਇੱਕ ਕਿਸਾਨ ਤੋਂ 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਗਿਰਫਤਾਰ ਕਰ ਲਿਆ । ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਇੰਸਪੈਕਟਰ ਗੁਰਮੇਲ ਸਿੰਘ ਨੇ ਦੱਸਿਆ ਕਿ ਬਰਨਾਲਾ ਨਿਵਾਸੀ ਜਸਵਿੰਦਰ ਸਿੰਘ ਨੇ ਵਿਜੀਲੈਂਸ ਬਿਊਰੋ ਨੂੰ ਦਿੱਤੀ ਸ਼ਕਾਇਤ ਵਿੱਚ ਦੱਸਿਆ ਸੀ ਕਿ ਉਹ ਆਪਣੀ ਕਰੀਬ 9 ਕਨਾਲ ਜਮੀਨ ਦਾ ਇੰਤਕਾਲ ਦਰਜ਼ ਕਰਵਾਉਣ ਲਈ ਪਟਵਾਰੀ ਜਤਿੰਦਰ ਸਿੰਘ ਕੋਲ ਪਹੁੰਚਿਆ। ਪਰੰਤੂ ਉਨਾਂ ਕਈ ਦਿਨਾਂ ਦੀ ਟਾਲਮਟੋਲ ਤੋਂ ਬਾਅਦ ਇੰਤਕਾਲ ਦਰਜ਼ ਕਰਨ ਲਈ, ਸਰਕਾਰੀ ਫੀਸ ਤੋਂ ਇਲਾਵਾ 20 ਹਜ਼ਾਰ ਰੁਪਏ ਰਿਸ਼ਵਤ ਦੇਣ ਲਈ ਮਜਬੂਰ ਕੀਤਾ। ਜਿਸ ਤੋਂ ਖਫਾ ਹੋ ਕੇ,ਉਸ ਨੂੰ ਵਿਜੀਲੈਂਸ ਬਿਊਰੋ ਕੋਲ ਆਉਣ ਲਈ ਮਜਬੂਰ ਹੋਣਾ ਪਿਆ। ਇੰਸਪੈਕਟਰ ਗੁਰਮੇਲ ਸਿੰਘ ਨੇ ਦੱਸਿਆ ਕਿ ਸ਼ਕਾਇਤ ਦੇ ਅਧਾਰ ਪਰ, ਬਿਉਰੋ ਦੇ ਆਲ੍ਹਾ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ, ਪਟਵਾਰੀ ਜਤਿੰਦਰ ਸਿੰਘ ਨੂੰ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਫੜ੍ਹ ਲਿਆ। ਉਨ੍ਹਾਂ ਦੱਸਿਆ ਕਿ ਦੋਸ਼ੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ਼ ਕਰਕੇ,ਮਾਮਲੇ ਦੀ ਅਗਲੀ ਤਫਤੀਸ਼ ਸ਼ੁਰੂ ਕਰ ਦਿੱਤੀ ਹੈ। ਦੋਸ਼ੀ ਪਟਵਾਰੀ ਨੂੰ ਜਲਦ ਹੀ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ,ਹੋਰ ਪੁੱਛਗਿੱਛ ਕੀਤੀ ਜਾਵੇਗੀ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਬਰਨਾਲਾ ਜਿਲ੍ਹੇ ਅੰਦਰ ਕਿਸੇ ਵੀ ਮਹਿਕਮੇ ਦਾ ਕੋਈ ਅਧਿਕਾਰੀ ਜਾਂ ਕਰਮਚਾਰੀ ਕੰਮ ਦੇ ਬਦਲੇ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਇਸ ਦੀ ਸੂਚਨਾ ਵਿਜੀਲੈਂਸ ਬਿਊਰੋ ਨੂੰ ਦਿਉ, ਕਿਸੇ ਵੀ ਭ੍ਰਿਸ਼ਟ ਅਧਿਕਾਰੀ ਜਾਂ ਕਰਮਚਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ।

Advertisement
Advertisement
Advertisement
Advertisement
Advertisement
Advertisement
error: Content is protected !!