ਰਘਵੀਰ ਹੈਪੀ , ਬਰਨਾਲਾ 25 ਜੁਲਾਈ 2023
ਟ੍ਰਾਈਡੈਂਟ ਗਰੁੱਪ ਦੇ ਸੰਸਥਾਪਕ ਪਦਮਸ਼੍ਰੀ ਰਜਿੰਦਰ ਗੁਪਤਾ ਅਤੇ ਆਈਓਐਲ ਦੇ ਮਾਲਿਕ ਵਰਿੰਦਰ ਗੁਪਤਾ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ, ਜਦੋਂ ਉਨ੍ਹਾਂ ਦੇ ਮਾਤਾ ਸ਼੍ਰੀਮਤੀ ਮਾਇਆ ਦੇਵੀ ਪਤਨੀ ਸਵਰਗਵਾਸੀ ਨੌਹਰ ਚੰਦ ਗੁਪਤਾ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ । ਮਾਤਾ ਸ਼੍ਰੀਮਤੀ ਮਾਇਆ ਦੇਵੀ (90) ਦੇ ਦਿਹਾਂਤ ਦੀ ਖ਼ਬਰ ਸੁਣਦਿਆਂ ਹੀ ਬਰਨਾਲਾ ਇਲਾਕੇ ਅੰਦਰ ਸੋਗ ਦੀ ਲਹਿਰ ਦੌੜ ਗਈ। ਮਾਤਾ ਮਾਇਆ ਦੇਵੀ ਦੇ ਦਿਹਾਂਤ ਉੱਤੇ ਦੇਸ਼ ਵਿਦੇਸ਼ ਦੇ ਉਦਯੋਗਪਤੀਆਂ, ਸਿਆਸਤਦਾਨਾਂ ਅਤੇ ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਨੇ ਮਾਤਾ ਜੀ ਦੇ ਦਿਹਾਂਤ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ,ਗੁਪਤਾ ਪਰਿਵਾਰ ਨਾਲ ਹਮਦਰਦੀ ਜਾਹਿਰ ਕੀਤੀ ਹੈ।
ਟਰਾਈਡੈਂਟ ਦੇ ਐਡਮਿਨ ਹੈੱਡ ਰੁਪਿੰਦਰ ਗੁਪਤਾ ਨੇ ਦੱਸਿਆ ਕਿ ਮਾਤਾ ਸ਼੍ਰੀਮਤੀ ਮਾਇਆ ਦੇਵੀ ਦਾ ਅੰਤਿਮ ਸੰਸਕਾਰ ਅੱਜ 25 ਜੁਲਾਈ (ਮੰਗਲਵਾਰ) ਨੂੰ ਸ਼ਾਮ 5:30 ਵਜੇ ਕੇ.ਵੀ.ਐਮ. ਸਕੂਲ ਦੇ ਪਿੱਛੇ, ਸਿਵਲ ਲਾਈਨ ਸ਼ਮਸ਼ਾਨਘਾਟ ਲੁਧਿਆਣਾ ਵਿਖੇ ਕੀਤਾ ਜਾਵੇਗਾ। ਜਿਕਰਯੋਗ ਹੈ ਕਿ ਮਾਤਾ ਸ਼੍ਰੀਮਤੀ ਮਾਇਆ ਦੇਵੀ ਜੀ ਕੁੱਝ ਸਮੇਂ ਤੋਂ ਬੀਮਾਰ ਚੱਲ ਰਹੇ ਸਨ। ਉਹਨਾਂ ਦਾ ਸੀਐੱਮਸੀ ਲੁਧਿਆਣਾ ਵਿਖੇ ਇਲਾਜ ਚੱਲ ਰਿਹਾ ਸੀ। ਜਿੱਥੇ ਉਹਨਾਂ ਦਾ 90 ਸਾਲ ਦੀ ਉਮਰ ਵਿੱਚ ਅੰਤਿਮ ਸਾਂਹ ਲਿਆ। ਸੂਬੇ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਭਾਜਪਾ ਦੇ ਸੂਬਾਈ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ, ਕਾਂਗਰਸੀ ਦੇ ਹਲਕਾ ਇੰਚਾਰਜ ਤੇ ਸੀਨੀਅਰ ਆਗੂ ਮੁਨੀਸ਼ ਬਾਂਸਲ, ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਕੁਲਵੰਤ ਸਿੰਘ ਕੀਤੂ , ਜਿਲਾ ਯੋਜਨਾ ਕਮੇਟੀ ਦੇ ਚੇਅਰਮੈਟ ਅਤੇ ਆਪ ਦੇ ਜਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਬਾਠ, ਕੈਬਨਿਟ ਮੰਤਰੀ ਮੀਤ ਹੇਅਰ ਦੇ ਉਐਸਡੀ ਹਸਨਪ੍ਰੀਤ ਭਾਰਦਵਾਜ, ਈਟਨ ਪਲਾਜਾ ਦੇ ਮਾਲਿਕ ਲਖਵੀਰ ਸਿੰਘ ਲੱਖੀ ਜੈਲਦਾਰ, ਨਗਰ ਕੌਂਸਲ ਦੇ ਪ੍ਰਧਾਨ ਗੁਰਜੀਤ ਸਿੰਘ ਰਾਮਣਵਾਸੀਆ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਰਾਮਤੀਰਥ ਮੰਨਾ, ਸਾਬਕਾ ਚੇਅਰਮੈਨ ਤੇ ਸੀਨੀਅਰ ਕਾਂਗਰਸੀ ਆਗੂ ਮੱਖਣ ਸ਼ਰਮਾ , ਕਾਂਗਰਸ ਦੇ ਬਲਾਕ ਪ੍ਰਧਾਨ ਤੇ ਨਗਰ ਕੌਂਸਲ ਦੇ ਸਾਬਕਾ ਮੀਤ ਪ੍ਰਧਾਨ ਮਹੇਸ਼ ਲੋਟਾ, ਭਾਜਪਾ ਦੇ ਜਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਹੰਡਿਆਇਆ, ਭਾਜਪਾ ਯੁਵਾ ਮੋਰਚਾ ਦੇ ਸੂਬਾਈ ਮੀਤ ਪ੍ਰਧਾਨ ਨੀਰਜ ਜਿੰਦਲ , ਐਡਵੋਕੇਟ ਰੁਪਿੰਦਰ ਸਿੰਘ ਸੰਧੂ ਸਾਬਕਾ ਚੇਅਰਮੈਨ ਜਿਲਾ ਯੋਜਨਾ ਕਮੇਟੀ ਬਰਨਾਲਾ, ਜਰਨਲਿਸਟ ਐਸੋਸੀਏਸ਼ਨ ਦੇ ਪ੍ਰਧਾਨ ਰਜਿੰਦਰ ਸਿੰਘ ਬਰਾੜ , ਐਸਡੀ ਸਭਾ ਦੇ ਚੇਅਰਮੈਨ ਐਡਵੋਕੇਟ ਸ਼ਿਵਦਰਸ਼ਨ ਸ਼ਰਮਾ, ਜਰਨਲ ਸਕੱਤਰ ਸ਼ਿਵ ਸਿੰਗਲਾ, ਵਪਾਰ ਮੰਡਲ ਦੇ ਪ੍ਰਧਾਨ ਅਨਿਲ ਨਾਣਾ, ਆਮ ਆਦਮੀ ਪਾਰਟੀ ਦੇ ਆਗੂ ਅਤੇ ਬਰਨਾਲਾ ਕਲੱਬ ਦੇ ਸਾਬਕਾ ਸੈਕਟਰੀ ਰਾਜੀਵ ਲੂਬੀ ਆਦਿ ਨੇ ਮਾਤਾ ਮਾਇਆ ਦੇਵੀ ਦੇ ਦਿਹਾਂਤ ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪ੍ਰਮਾਤਮਾ ਉਨ੍ਹਾਂ ਨੂੰ ਆਪਣੇ ਚਰਨਾ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਿਸ਼ ਕਰਨ।