ਸਮਾਜਿਕ ਸੁਰੱਖਿਆ ਤੇ ਬਾਲ ਵਿਕਾਸ ਵਿਭਾਗ ਵੱਲੋਂ 12 ਅਗਸਤ 2023 ਤੱਕ ਅਨੀਮੀਆ ਮੁਕਤ ਪੰਜਾਬ ਅਭਿਆਨ ਚਲਾਇਆ ਜਾਣਾ ਹੈ ਜਿਸ ਤਹਿਤ ਗਰਭਵਤੀ ਔਰਤਾ ਅਤੇ ਬਚਿਆਂ ਨੂੰ ਸੰਤੁਲਿਤ ਆਹਾਰ ਗ੍ਰਹਿਣ ਕਰਨ ਸਬੰਧੀ ਗਤੀਵਿਧੀਆਂ ਰਾਹੀਂ ਜਾਗਰੂਕ ਕੀਤਾ ਜਾਵੇਗਾ। ਜ਼ਿਲ੍ਹਾ ਪ੍ਰੋਗਰਾਮ ਅਫਸਰ ਮੈਡਮ ਨਵਦੀਪ ਕੌਰ ਦੇ ਦਿਸ਼ਾ—ਨਿਰਦੇਸ਼ਾਂ ਤਹਿਤ ਪਿੰਡ ਕੋੜਿਆਂ ਵਾਲੀ ਵਿਖੇ ਸੁਪਰਵਾਈਜਰ ਰੀਨਾ ਰਾਣੀ ਅਤੇ ਬਲਾਕ ਕੋਆਰਡੀਨੇਟਰ ਇੰਦਰਜੀਤ ਕੌਰ ਦੀ ਅਗਵਾਈ ਹੇਠ ਅਨੀਮੀਆ ਮੁਕਤ ਦਿਵਸ ਮਨਾਇਆ ਗਿਆ।ਉਨ੍ਹਾਂ ਕਿਹਾ ਕਿ ਗਰਭਵਤੀ ਔਰਤਾਂ ਨੂੰ ਉਨ੍ਹਾਂ ਦੇ ਖਾਣ—ਪੀਣ ਅਤੇ ਬਚਿਆਂ ਦੀ ਸਾਂਭ—ਸੰਭਾਲ ਬਾਰੇ ਜਾਣਕਾਰੀ ਦਿੱਤੀ।
ਉਨ੍ਹਾਂ ਦੱਸਿਆ ਕਿ ਅਨੀਮੀਆ ਦਿਵਸ *ਤੇ ਆਂਗਣਵਾੜੀ ਵਰਕਰਾਂ ਅਤੇ ਪਿੰਡ ਵਾਸੀਆਂ ਨੂੰ ਸੰਤੁਲਿਤ ਆਹਾਰ ਖਾਣ ਦੇ ਨਾਲ—ਨਾਲ ਸਿਹਤਮੰਦ ਰਹਿਣ ਦੇ ਨੁਸਖੇ ਸਾਂਝੇ ਕੀਤੇ।ਉਨ੍ਹਾਂ ਕਿਹਾ ਕਿ ਪੋਸ਼ਟਿਕ ਆਹਾਰ ਗ੍ਰਹਿਣ ਕਰਾਂਗੇ ਤਾਂ ਹੀ ਸਿਹਤਮੰਦ ਰਹਾਂਗੇ ਤੇ ਲੰਬੀ ਜਿੰਦਗੀ ਜੀ ਸਕਾਂਗੇ।ਉਨ੍ਹਾਂ ਕਿਹਾ ਕਿ ਖਾਣ—ਪੀਣ ਚੰਗਾ ਹੋਵੇਗਾ ਤਾਂ ਅਸੀਂ ਬਿਮਾਰੀਆਂ ਤੋਂ ਬਚੇ ਰਹਾਂਗੇ।
ਗਰਭਵਤੀ ਔਰਤਾਂ ਅਤੇ ਬਚਿਆਂ ਦੀ ਸਿਹਤ ਸੰਭਾਲ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਕਿਹਾ ਕਿ ਪੋਸ਼ਟਿਕ ਤੱਤਾਂ ਦੀ ਭਰਪੂਰ ਮਾਤਰਾ ਵਾਲੇ ਪਦਾਰਥਾਂ ਦਾ ਸੇਵਨ ਕਰਨਾ ਚਾਹੀਦਾ ਹੈ ਜਿਸ ਨਾਲ ਸ਼ਰੀਰ ਮਜ਼ਬੂਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਗਰਭਵਤੀ ਔਰਤਾਂ ਅਤੇ ਬਚਿਆਂ ਨੂੰ ਲਗਾਤਾਰ ਸਿਹਤ ਸੰਭਾਲ ਨੂੰ ਲੈ ਕੇ ਸੁਪਰਵਾਈਜਰ ਅਤੇ ਆਂਗਣਵਾੜੀ ਵਰਕਰਾਂ ਨਾਲ ਰਾਬਤਾ ਕਾਇਮ ਕਰਨਾ ਚਾਹੀਦਾ ਹੈ।
ਇਸ ਮੌਕੇ ਸੁਪਰਵਾਈਜਰ ਰੀਨਾ ਅਤੇ ਬਲਾਕ ਕੋਆਰਡੀਨੇਟਰ ਇੰਦਰਜੀਤ ਕੌਰ ਵੱਲੋਂ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਸਬੰਧੀ ਅਤੇ ਪੋਸ਼ਨ ਟਰੈਕਰ ਐਪ ਬਾਰੇ ਜਾਣਕਾਰੀ ਦਿੱਤੀ ਗਈ।
ਪਿੰਡ ਕੋੜਿਆਂ ਵਾਲੀ ਵਿਖੇ ਮਨਾਇਆ ਅਨੀਮੀਆ ਦਿਵਸ
ਬਿੱਟੂ ਜਲਾਲਾਬਾਦੀ, ਫਾਜ਼ਿਲਕਾ, 25 ਜੁਲਾਈ 2023