ਬਿੱਟੂ ਜਲਾਲਾਬਾਦੀ, ਫਾਜਿਲਕਾ 29 ਜੁਲਾਈ 2023
ਵਿਧਾਇਕ ਬੱਲੂਆਣਾ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਪਿੰਡ ਖੂਈਆਂ ਸਰਵਰ ਦੇ ਵਾਸੀਆਂ ਨਾਲ ਲੋਕ ਮਿਲਣੀ ਕਰ ਕੇ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ ਤੇ ਮੁਸ਼ਕਲਾਂ ਨੂੰ ਜਲਦ ਹੱਲ ਕਰਨ ਦਾ ਭਰੋਸਾ ਵੀ ਦਵਾਇਆ। ਉਨ੍ਹਾਂ ਲੋਕਾਂ ਨੂੰ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਜਾਣੂੰ ਕਰਵਾਉਂਦਿਆ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਅਨੇਕਾਂ ਕੰਮ ਕੀਤੇ ਜਾ ਰਹੇ ਹਨ ਚਾਹੇ ਉਹ ਸਿੱਖਿਆ, ਸਿਹਤ ਅਤੇ ਵਿਕਾਸ ਦਾ ਹੋਵੇ। 
ਵਿਧਾਇਕ ਗੋਲਡੀ ਮੁਸਾਫਿਰ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਪੱਖੋਂ ਮੋਹਰੀ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਿਵਾਉਂਦਿਆ ਕਿਹਾ ਕਿ ਪਿੰਡਾਂ ਦੇ ਵਿਕਾਸ ਕਾਰਜਾਂ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਆਉਣ ਵਾਲੇ ਸਮੇਂ ਵਿੱਚ ਰਾਜਸਥਾਨ ਵਿਧਾਨ ਸਭਾ ਚੋਣਾਂ ਅਤੇ ਲੋਕ ਸਭਾ ਚੋਣਾਂ ਸਬੰਧੀ ਵਿਚਾਰ ਚਰਚਾ ਕੀਤੀ ਗਈ। 
ਇਸ ਮੌਕੇ ਅਬੋਹਰ ਹਲਕੇ ਤੋਂ ਬਲਾਕ ਪ੍ਰਧਾਨ ਰਣਜੀਤ ਸਿੰਘ, ਬਲਾਕ ਪ੍ਰਧਾਨ ਰੁਘਬੀਰ ਸਿੰਘ, ਬਲਾਕ ਪ੍ਰਧਾਨ ਅਸ਼ਵਨੀ ਜੱਗਾ, ਸਰਕਲ ਪ੍ਰਧਾਨ ਜਗਦੀਸ਼ ਕੁਮਾਰ, ਸਰਕਲ ਪ੍ਰਧਾਨ ਗੁਰਸੇਵਕ ਸਿੰਘ, ਸਰਕਲ ਪ੍ਰਧਾਨ ਮਨੋਜ਼ ਕੁਮਾਰ, ਸਰਕਲ ਪ੍ਰਧਾਨ ਗੁਰਜੀਤ ਸਿੰਘ, ਸਰਕਲ ਪ੍ਰਧਾਨ ਸੁਖਰਾਜ ਸਿੰਘ ਅਤੇ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਹਾਜ਼ਰ ਸੀ।







