ਕੋਟਪਾ ਤਹਿਤ ਪਿੰਡ ਵਾਸੀਆਂ ਨੂੰ ਤੰਬਾਕੂ ਦੇ ਨੁਕਸਾਨ ਬਾਰੇ ਕੀਤਾ ਜਾਗਰੂਕ

Advertisement
Spread information

ਬਿੱਟੂ ਜਲਾਲਾਬਾਦੀ, ਫਾਜ਼ਿਲਕਾ, 31 ਜੁਲਾਈ 2023


    ਸਿਵਲ ਸਰਜਨ ਫਾਜ਼ਿਲਕਾ ਡਾ: ਸਤੀਸ਼ ਗੋਇਲ, ਸਹਾਇਕ ਸਿਵਲ ਸਰਜਨ ਡਾ: ਬਬੀਤਾ ਅਤੇ ਸੀਨੀਅਰ ਮੈਡੀਕਲ ਅਫ਼ਸਰ ਸੀ.ਐਚ.ਸੀ ਖੂਈਖੇੜਾ ਡਾ: ਵਿਕਾਸ ਗਾਂਧੀ ਦੀਆਂ ਹਦਾਇਤਾਂ ਅਨੁਸਾਰ ਅੱਜ ਸਿਹਤ ਵਿਭਾਗ ਦੀ ਟੀਮ ਨੇ ਪਿੰਡ ਕਬੁਲਸ਼ਾਹ ਖੁੱਬਣ ਅਤੇ ਹੀਰਾਵਾਲੀ ਵਿਖੇ ਦੁਕਾਨਦਾਰਾਂ ਅਤੇ ਪਿੰਡ ਵਾਸੀਆਂ ਨੂੰ ਇਸ ਦੇ ਸੇਵਨ ਸਬੰਧੀ ਜਾਣੂ ਕਰਵਾਇਆ। ਕੋਟਪਾ ਅਧੀਨ ਤੰਬਾਕੂ ਦੇ ਨੁਕਸਾਨ ਬਾਰੇ ਜਾਗਰੂਕ ਕੀਤਾ ਅਤੇ ਉਤਪਾਦ ਵੇਚਣ ‘ਤੇ ਚਲਾਨ ਕੱਟੇ ਗਏ।

Advertisement

   ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਮਾਸ ਮੀਡੀਆ ਇੰਚਾਰਜ ਸੁਸ਼ੀਲ ਕੁਮਾਰ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸਮੇਂ-ਸਮੇਂ ‘ਤੇ ਲੋਕਾਂ ਨੂੰ ਤੰਬਾਕੂ ਦੇ ਸੇਵਨ ਨਾਲ ਹੋਣ ਵਾਲੀਆਂ ਬਿਮਾਰੀਆਂ ਅਤੇ ਨੁਕਸਾਨਾਂ ਬਾਰੇ ਜਾਗਰੂਕ ਕੀਤਾ ਜਾਂਦਾ ਹੈ। ਇਸ ਤਹਿਤ ਅੱਜ ਸਿਹਤ ਵਿਭਾਗ ਦੀ ਟੀਮ ਨੇ ਬਲਾਕ ਖੂਈਖੇੜਾ ਅਧੀਨ ਪੈਂਦੇ ਪਿੰਡ ਕਬੂਲਸ਼ਾਹ ਖੁੱਬਣ ਅਤੇ ਹੀਰਾਵਾਲੀ ਵਿਖੇ ਤੰਬਾਕੂ ਪਦਾਰਥ ਵੇਚਣ ਵਾਲੀਆਂ ਦੁਕਾਨਾਂ ਅਤੇ ਵੇਚਣ ਵਾਲਿਆਂ ਦੇ ਚਲਾਨ ਕੱਟੇ।

   ਇਸ ਦੇ ਨਾਲ ਹੀ ਦੁਕਾਨ ‘ਤੇ 18 ਸਾਲ ਤੋਂ ਘੱਟ ਉਮਰ ਦੇ ਲੋਕਾਂ ਨੂੰ ਤੰਬਾਕੂ ਵੇਚਣ ਅਤੇ ਖਰੀਦਣ ‘ਤੇ ਪੂਰਨ ਤੌਰ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ ਅਤੇ ਅਜਿਹਾ ਕਰਨ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ ਵੀ ਦਿੱਤੀ ਗਈ ਹੈ। ਇਸ ਮੌਕੇ ਲੋਕਾਂ ਨੂੰ ਤੰਬਾਕੂ ਦੇ ਸੇਵਨ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਵੀ ਜਾਗਰੂਕ ਕੀਤਾ ਗਿਆ। ਸਿਹਤ ਵਿਭਾਗ ਦੀ ਟੀਮ ਵਿੱਚ ਹੈਲਥ ਸੁਪਰਵਾਈਜ਼ਰ ਇੰਦਰਜੀਤ ਸਿੰਘ ਅਤੇ ਐਮਪੀਐਚਡਬਲਿਊ ਮੇਲ ਅਮਿਤ ਕੁਮਾਰ, ਮੁਕੇਸ਼ ਕੁਮਾਰ, ਰਾਜ ਕੁਮਾਰ, ਕੇਵਲ ਕੁਮਾਰ, ਵਿਨੋਦ ਕੁਮਾਰ, ਅਰਵਿੰਦ ਕੁਮਾਰ ਸ਼ਾਮਲ ਸਨ।

Advertisement
Advertisement
Advertisement
Advertisement
Advertisement
error: Content is protected !!