ਫਾਜ਼ਿਲਕਾ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਭਾਰਤੀ ਕਿਸਾਨ ਯੂਨੀਅਨ (ਖੋਸਾ) ਵੱਲੋਂ ਰਾਹਤ ਸਮੱਗਰੀ ਦੀ ਵੰਡ

Advertisement
Spread information
ਬਿੱਟੂ ਜਲਾਲਾਬਾਦੀ, ਫਾਜ਼ਿਲਕਾ, 1 ਅਗਸਤ 2023


    ਫਾਜ਼ਿਲਕਾ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਲਈ ਵੱਖ—ਵੱਖ ਸਮਾਜ ਸੇਵੀ ਸੰਸਥਾਵਾਂ ਵੱਲੋਂ ਰਾਹਤ ਸਮੱਗਰੀ ਭੇਜੀ ਗਈ ਹੈ।ਇਸੇ ਤਹਿਤ ਹੀ ਭਾਰਤੀ ਕਿਸਾਨ ਯੁਨੀਅਨ ਖੋਸਾ ਫਾਜ਼ਿਲਕਾ ਵੀ ਹੜ੍ਹ ਪੀੜਤ ਲੋਕਾਂ ਦੀ ਮਦਦ ਲਈ ਅੱਗੇ ਆਈ ਹੈ।ਇਹ ਜਾਣਕਾਰੀ ਭਾਰਤੀ ਕਿਸਾਨ ਯੁਨੀਅਨ ਦੇ ਜਨਰਲ ਸਕੱਤਰ ਗੁਣਵੰਤ ਸਿੰਘ ਪੰਜਾਵਾ ਨੇ ਦਿੱਤੀ।                                               
    ਉਨ੍ਹਾਂ ਦੱਸਿਆ ਕਿ ਭਾਰਤੀ ਕਿਸਾਨ ਯੁਨੀਅਨ ਵੱਲੋਂ ਹੜ੍ਹ ਪੀੜ੍ਹਤਾਂ ਲਈ 400 ਰਾਸ਼ਨ ਕਿੱਟਾਂ, 2 ਟਰਾਲੀ ਪਸ਼ੂਆਂ ਲਈ ਹਰਾ ਚਾਰਾ ਅਤੇ 4500 ਪਾਣੀ ਦੀਆਂ ਬੋਤਲਾਂ ਭੇਜੀਆਂ ਗਈਆਂ ਹਨ।ਉਨ੍ਹਾਂ ਕਿਹਾ ਕਿ ਵੱਖ—ਵੱਖ ਪਿੰਡਾਂ ਦੇ ਲੋਕਾਂ ਨੂੰ ਸਮੇਂ—ਸਮੇਂ *ਤੇ ਯੂਨੀਅਨ ਵੱਲੋਂ ਰਾਹਤ ਸਮੱਗਰੀ ਭੇਜੀ ਗਈ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਲਈ ਸਾਡੀ ਸਮੁੱਚੀ ਟੀਮ ਵੱਲੋਂ ਹੜ੍ਹ ਪੀੜ੍ਹਤਾਂ ਨੂੰ ਜ਼ੋ ਰਾਹਤ ਸਮੱਗਰੀ ਦਿੱਤੀ ਗਈ ਹੈ ਇਹ ਅਗਾਂਹ ਵੀ ਜਾਰੀ ਰਹੇਗੀ।                           
    ਉਨ੍ਹਾਂ ਕਿਹਾ ਕਿ ਸੰਕਟ ਦੀ ਇਸ ਔਖੀ ਘੜੀ ਵਿਚ ਲੋਕ ਰੋਜਮਰਾ ਦੀਆਂ ਜ਼ਰੂਰੀ ਸੁਵਿਧਾਵਾਂ ਤੋਂ ਵਾਂਝੇ ਰਹਿ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਸ ਸਥਿਤੀ ਵਿਚ ਲੋਕਾਂ ਦੀ ਮਦਦ ਕਰਨਾ ਸਾਡਾ ਫਰਜ ਬਣਦਾ ਹੈ। ਉਨ੍ਹਾਂ ਕਿਹਾ ਕਿ ਇਸ ਨੂੰ ਮਦਦ ਕਹਿਣਾ ਵੀ ਗੱਲਤ ਹੋਵੇਗਾ, ਇਹ ਇਕ ਯੁਨੀਅਨ ਵੱਲੋਂ ਮਦਦ ਦੇ ਰੂਪ ਵਿਚ ਸੇਵਾ ਨਿਭਾ ਗਈ ਹੈ।
    ਉਨ੍ਹਾਂ ਕਿਹਾ ਕਿ ਹੜ੍ਹ ਪੀੜ੍ਹਤ ਲੋਕਾਂ ਦੀ ਮਦਦ ਲਈ ਹੋਰਨਾ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਅੱਗੇ ਆਉਣਾ ਚਾਹੀਦਾ ਹੈ ਤੇ ਸਰਹੱਦੀ ਪਿੰਡਾਂ ਦੇ ਲੋਕਾਂ ਦੀ ਭਲਾਈ ਲਈ ਯਤਨ ਕਰਨੇ ਚਾਹੀਦੇ ਹਨ।

Advertisement
Advertisement
Advertisement
Advertisement
Advertisement
error: Content is protected !!