ਰਘਬੀਰ ਹੈਪੀ, ਬਰਨਾਲਾ, 2 ਅਗਸਤ 2023
ਡਾ. ਜਗਦੀਸ਼ ਸਿੰਘ ਮੁੱਖ ਖੇਤੀਬਾੜੀ ਅਫਸਰ ਬਰਨਾਲਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਖੇਤੀ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ ਲਈ ਸਮੈਮ ਅਤੇ ਸੀ ਆਰ ਐਮ ਸਕੀਮ ਤਹਿਤ ਖੇਤੀ ਮਸ਼ੀਨਾਂ ਤੇ ਸਬਸਿਡੀ ਦੇਣ ਲਈ ਖੇਤੀਬਾੜੀ ਵਿਭਾਗ ਦੇ ਆਨਲਾਈਨ ਪੋਰਟਲ agrimachinerypb.com ਰਾਂਹੀ ਅਰਜੀਆਂ ਦੀ ਮੰਗ ਕੀਤੀ ਗਈ ਹੈ।ਜਿਸ ਦੀ ਆਖਰੀ ਮਿਤੀ 15 ਅਗਸਤ 2023 ਹੈ।
ਉਨ੍ਹਾਂ ਜਾਣਕਾਰੀ ਦਿੰਦਿਆਂ ਕਿਹਾ ਕਿ ਪਰਾਲੀ ਦੀ ਸਾਂਭ ਸੰਭਾਲ ਲਈ ਸੁਪਰ ਸੀਡਰ, ਸਮਾਰਟ ਸੀਡਰ, ਜੀਰੋ ਟਿੱਲ ਡਰਿੱਲ, ਮਲਚਰ, ਬੇਲਰ, ਆਰ ਐਮ ਬੀ ਪਲਾਅ ਆਦਿ ਅਤੇ ਸਮੈਮ ਸਕੀਮ ਅਧੀਨ ਪੈਡੀ ਟਰਾਂਸਪਲਾਂਟਰ, ਡੀ.ਐਸ.ਆਰ ਡਰਿੱਲ, ਪਟੈਟੋ ਪਲਾਂਟਰ,ਟਰ ਅਪਰੇਟਡ ਬੂਮ ਸਪਰੇਅਰ,ਪੀ.ਟੀ.ੳ ਅਪਰੇਟਡ ਬੰਡ ਫੋਰਮਰ, ਆਇਲ ਮਿਲ,ਮਿੰਨੀ ਪ੍ਰੋਸੈਇੰਗ ਪਲਾਂਟ, ਨਰਸਰੀ ਸੀਡਰ ਤੇ ਹੋਰ ਮਸ਼ੀਨਾਂ ਤੇ ਸਬਸਿਡੀ ਉਪਲਬਧ ਹੈ। ਉਹਨਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸਾਨ ਆਨਲਾਈਨ ਅਪਲਾਈ ਕਰਕੇ ਪੰਜਾਬ ਸਰਕਾਰ ਵੱਲੋਂ ਦਿੱਤੀ ਜਾ ਰਹੀ ਸਹਾਇਤਾ ਦਾ ਲਾਭ ਉਠਾਉਣ ਤੇ ਆਪਣੀ ਖੇਤੀ ਵਿੱਚ ਨਵੀਨਤਮ ਮਸ਼ੀਨਰੀ ਦੀ ਵਰਤੋਂ ਕਰਨ।
ਉਹਨਾਂ ਕਿਹਾ ਕਿ ਕਿਸੇ ਵੀ ਜਾਣਕਾਰੀ ਲਈ ਕਿਸਾਨ ਵੀਰ ਬਲਾਕ ਖੇਤੀਬਾੜੀ ਦਫਤਰਾਂ ਜਾਂ ਫਿਰ ਮੁੱਖ ਖੇਤਬਾੜੀ ਅਫਸਰ ਦੇ ਦਫਤਰ, ਬਰਨਾਲਾ ਵਿਖੇ ਆ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਸੰਬੰਧੀ ਖੇਤੀਬਾੜੀ ਵਿਭਾਗ ਦੀ ਵੈਬ ਸਾਈਟ agripunjab.gov.in ਤੋਂ ਵੀ ਜਾਣਕਾਰੀ ਹਾਸਲ ਕਰ ਸਕਦੇ ਹਨ।